ਸਿੱਖਿਆ ਮੰਤਰੀ ਨੇ 1158 ਸਹਾਇਕ ਪ੍ਰੋਫੈਸਰ ਯੂਨੀਅਨ ਦੀ ਏ.ਜੀ. ਨਾਲ ਕਰਵਾਈ ਮੀਟਿੰਗ

ਸਿੱਖਿਆ ਮੰਤਰੀ ਨੇ 1158 ਸਹਾਇਕ ਪ੍ਰੋਫੈਸਰ ਯੂਨੀਅਨ ਦੀ ਏ.ਜੀ. ਨਾਲ ਕਰਵਾਈ ਮੀਟਿੰਗ

ਚੰਡੀਗੜ੍ਹ, 29 ਅਗਸਤ: ਪੰਜਾਬ ਦੇ ਉਚੇਰੀ ਸਿੱਖਿਆ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ 1158 ਸਹਾਇਕ ਪ੍ਰੋਫੈਸਰ ਯੂਨੀਅਨ ਦੇ ਆਗੂਆਂ ਸਮੇਤ ਐਡਵੋਕੇਟ ਜਨਰਲ, ਪੰਜਾਬ ਨਾਲ ਮੁਲਾਕਾਤ ਕੀਤੀ ਗਈ ਅਤੇ ਮੁਲਾਕਾਤ ਦੌਰਾਨ ਉਨ੍ਹਾਂ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ 1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਸਬੰਧੀ ਹਾਈ ਕੋਰਟ ਵਿੱਚ ਸੁਣਵਾਈ ਅਧੀਨ ਮਾਮਲੇ ਦੀ ਪੈਰਵੀ ਜ਼ੋਰਦਾਰ […]

ਚੰਡੀਗੜ੍ਹ, 29 ਅਗਸਤ:

ਪੰਜਾਬ ਦੇ ਉਚੇਰੀ ਸਿੱਖਿਆ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ 1158 ਸਹਾਇਕ ਪ੍ਰੋਫੈਸਰ ਯੂਨੀਅਨ ਦੇ ਆਗੂਆਂ ਸਮੇਤ ਐਡਵੋਕੇਟ ਜਨਰਲ, ਪੰਜਾਬ ਨਾਲ ਮੁਲਾਕਾਤ ਕੀਤੀ ਗਈ ਅਤੇ ਮੁਲਾਕਾਤ ਦੌਰਾਨ ਉਨ੍ਹਾਂ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ 1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਸਬੰਧੀ ਹਾਈ ਕੋਰਟ ਵਿੱਚ ਸੁਣਵਾਈ ਅਧੀਨ ਮਾਮਲੇ ਦੀ ਪੈਰਵੀ ਜ਼ੋਰਦਾਰ ਢੰਗ ਨਾਲ ਕੀਤੀ ਜਾਵੇਗੀ।

ਇਹ ਮੀਟਿੰਗ ਉਚੇਰੀ ਸਿੱਖਿਆ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ 1158 ਸਹਾਇਕ ਪ੍ਰੋਫੈਸਰ ਯੂਨੀਅਨ ਵੱਲੋਂ ਹਾਈਕੋਰਟ ਵਿੱਚ ਭਰਤੀ ਸਬੰਧੀ ਚੱਲ ਰਹੇ ਕੇਸ ਬਾਰੇ ਪੰਜਾਬ ਸਰਕਾਰ ਦੇ ਸਟੈਂਡ ਪ੍ਰਤੀ ਪ੍ਰਗਟਾਏ ਜਾ ਰਹੇ ਤੋਖਲਿਆਂ ਨੂੰ ਦੂਰ ਕਰਨ ਲਈ ਅੱਜ ਇੱਥੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨਾਲ ਯੂਨੀਅਨ ਆਗੂਆਂ ਦੀ  ਮੀਟਿੰਗ ਕਰਵਾਈ ਗਈ। ਜਿਸ ਦੌਰਾਨ ਯੂਨੀਅਨ ਆਗੂਆਂ ਨੇ ਅਪਣੀਆਂ ਸਾਰੀਆਂ ਚਿੰਤਾਵਾਂ ਤੋਂ ਜਾਣੂ ਕਰਵਾਇਆ।

ਸ. ਹਰਜੋਤ ਸਿੰਘ ਬੈਂਸ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਵਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਪੂਰੀ ਸੁਚੇਤ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਯਤਨਸ਼ੀਲ ਹੈ।

ਸਿੱਖਿਆ ਮੰਤਰੀ ਅਤੇ ਐਡਵੋਕੇਟ ਜਨਰਲ ਵਲੋਂ ਯੂਨੀਅਨ ਆਗੂਆਂ ਨੂੰ ਭਰੋਸਾ ਦਵਾਇਆ ਗਿਆ ਕਿ ਇਸ ਮਾਮਲੇ ਸਬੰਧੀ ਪੰਜਾਬ ਸਰਕਾਰ ਵੱਲੋਂ ਹਾਈ ਕੋਰਟ ਵਿੱਚ ਜ਼ੋਰਦਾਰ ਢੰਗ ਨਾਲ ਪੈਰਵੀ ਕੀਤੀ ਜਾਵੇਗੀ।
ਇਸ ਮਾਮਲੇ ਦੀ ਅਗਲੀ ਸੁਣਵਾਈ 3 ਦਸੰਬਰ, 2024 ਨੂੰ ਹੈ।

Tags:

Latest

ਵਿਰੋਧੀ ਧਿਰ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਲਈ 10 ਲੱਖ ਰੁਪਏ ਦੀ ਸਿਹਤ ਯੋਜਨਾ ਬਾਰੇ ਗਲਤ ਪ੍ਰਚਾਰ ਕਰ ਰਹੀ ਹੈ: ਡਾ. ਬਲਬੀਰ ਸਿੰਘ
ਕੁਝ "ਮੌਕਾਪ੍ਰਸਤ" ਸਿਰਫ਼ ਓਹੀ ਦੁਹਰਾ ਰਹੇ ਹਨ ਜੋ ਮੈਂ ਹਲਵਾਰਾ ਹਵਾਈ ਅੱਡੇ ਬਾਰੇ ਜਨਤਕ ਕੀਤਾ: ਕੈਬਨਿਟ ਮੰਤਰੀ ਸੰਜੀਵ ਅਰੋੜਾ
ਜਲੰਧਰ ਦਿਹਾਤੀ ਪੁਲਿਸ ਵੱਲੋਂ ਗੋਲਡੀ ਬਰਾੜ ਦੇ ਨਾਮ ‘ਤੇ 2 ਕਰੋੜ ਦੀ ਫਿਰੋਤੀ ਮੰਗਣ ਵਾਲੇ 2 ਮੁਲਜ਼ਮ ਗ੍ਰਿਫਤਾਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਨ ਲਈ ਹਰੀ ਝੰਡੀ; 97 ਫੀਸਦ ਤੋਂ ਵੱਧ ਔਰਤਾਂ ਨੂੰ ਹਰੇਕ ਮਹੀਨੇ 1000–1500 ਰੁਪਏ ਸਨਮਾਨ ਰਾਸ਼ੀ ਮਿਲੇਗੀ
ਗੈਂਗਸਟਰਾਂ ‘ਤੇ ਵਾਰ ਦਾ 68ਵਾਂ ਦਿਨ: ਪੰਜਾਬ ਪੁਲਿਸ ਵੱਲੋਂ 508 ਥਾਵਾਂ ‘ਤੇ ਛਾਪੇਮਾਰੀ; 188 ਗ੍ਰਿਫ਼ਤਾਰ