Thursday, January 23, 2025

ਠੰਢ ਵਧਣ ਕਾਰਨ ਤਣੇ ਦੀ ਗੁਲਾਬੀ ਸੁੰਡੀ ਦਾ ਕਣਕ ਦੀ ਫ਼ਸਲ ਉੱਪਰ ਪ੍ਰਭਾਵ ਘਟਿਆ- ਮੁੱਖ ਖੇਤੀਬਾੜੀ ਅਫ਼ਸਰ

Date:

ਫਰੀਦਕੋਟ 18 ਦਸੰਬਰ 2024 ( )           ਚਾਲੂ ਹਾੜ੍ਹੀ ਸੀਜ਼ਨ ਦੌਰਾਨ ਦਸੰਬਰ ਮਹੀਨੇ ਵਿਚ ਤਾਪਮਾਨ ਵੱਧ ਹੋਣ ਕਾਰਨ ਤਣੇ ਦੀ ਗੁਲਾਬੀ ਸੁੰਡੀ ਕਣਕ ਦੀ ਫ਼ਸਲ ਦਾ ਨੁਕਸਾਨ ਕਰ ਰਹੀ ਹੈ,  ਪਰ ਹੁਣ ਮੌਸਮ ਵਿਚ ਆਈ ਤਬਦੀਲੀ ਕਾਰਨ ਸਰਦੀ ਵਧਣ ਦੇ ਨਾਲ ਸੁੰਡੀ ਸੁਸਤ ਹਾਲਤ ਵਿੱਚ ਜਾਣ ਕਾਰਨ ਕਣਕ ਦੀ ਫ਼ਸਲ ਦਾ ਨੁਕਸਾਨ ਘਟ ਜਾਵੇਗਾ।  ਬਲਾਕ ਫ਼ਰੀਦਕੋਟ ਦੇ ਵੱਖ ਵੱਖ ਪਿੰਡਾਂ ਝੋਟੀਵਾਲਾ,ਅਰਾਈਆਂਵਾਲਾ,ਗੋਲੇਵਾਲਾ, ਡੱਲੇਵਾਲ ਅਤੇ ਨੱਥਲਵਾਲਾ ਦਾ ਦੌਰਾ ਕਰਦਿਆਂ ਪਿੰਡ ਡੱਲੇਵਾਲਾ ਵਿਚ ਅਗਾਂਵਧੁ ਕਿਸਾਨ ਗੁਰਵਿੰਦਰ ਸਿੰਘ ਦੇ ਖੇਤਾਂ ਵਿਚ ਗੱਲਬਾਤ ਕਰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਨੇ ਕਿਹਾ ਕਿ ਸਰਦੀ ਵਧਣ ਕਾਰਨ ਰਾਤ ਦਾ ਤਾਪਮਾਨ ਕਾਫੀ ਘਟ ਗਿਆ ਹੈ ਜਿਸ ਕਾਰਨ ਤਣੇ ਦੀ ਗੁਲਾਬੀ ਸੁੰਡੀ ਸੁਸਤ ਹਾਲਤ ਵਿੱਚ ਜਾ ਰਹੀ ਹੈ ਜਿਸ ਕਾਰਨ ਸੁੰਡੀ ਕਣਕ ਦੀ ਫ਼ਸਲ ਦਾ ਨੁਕਸਾਨ ਕਰਨ ਦੀ ਹਾਲਤ ਵਿਚ ਨਹੀਂ ਰਹੀ ਪ੍ਰੰਤੂ ਫਿਰ ਵੀ ਫ਼ਸਲ ਦਾ ਨਿਰੰਤਰ ਨਿਰੀਖਣ ਕਰਨ ਦੀ ਜ਼ਰੂਰਤ ਹੈ।

ਉਨਾਂ ਦੱਸਿਆ ਕਿ ਇਸ ਵਾਰ ਮੌਸਮ ਗਰਮ ਰਹਿਣ ਕਾਰਨ ਸੁੰਡੀ ਦਾ ਹਮਲਾ ਵਧੇਰੇ ਦੇਖਿਆ ਗਿਆ ਹੈ ਅਤੇ ਇਹ ਹਮਲਾ ਨਵੰਬਰ ਦੇ ਪਹਿਲੇ ਪੰਦਰਵਾੜੇ ਦੌਰਾਨ ਬੀਜੀ ਗਈ ਕਣਕ ਦੀ ਫ਼ਸਲ ਉੱਪਰ ਗੁਲਾਬੀ ਸੁੰਡੀ ਦਾ ਹਮਲਾ ਜ਼ਿਆਦਾ ਦੇਖਣ ਨੂੰ ਮਿਲਿਆ ਹੈ ਜਦ ਕਿ ਨਵੰਬਰ ਦੇ ਦੂਜੇ ਪੰਦਰਵਾੜੇ ਦੌਰਾਨ ਬੀਜੀ ਗਈ ਕਣਕ ਦੀ ਫ਼ਸਲ ਉੱਪਰ ਸੁੰਡੀ ਦਾ ਹਮਲਾ ਘੱਟ ਦੇਖਣ ਨੂੰ ਮਿਲਿਆ ਹੈ। ਉਨਾਂ ਕਿਹਾ ਕਿ ਇਹ ਵੀ ਦੇਖਿਆ ਗਿਆ ਹੈ ,ਸੁੰਡੀ ਨਾਲ ਪ੍ਰਭਾਵਤ ਕਣਕ ਦਾ ਬੂਟਾ ਵਧੇਰੇ ਸ਼ਾਖਾਵਾਂ ਪੈਦਾ ਕਰ ਰਿਹਾ ਹੈ। ਉਨਾਂ ਕਿਹਾ ਕਿ ਸੁੰਡੀ ਦੀ ਰੋਕਥਾਮ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਲਗਾਤਾਰ ਕਿਸਾਨਾਂ ਨਾਲ ਰਾਬਤਾ ਕਰਕੇ ਇਸ ਸੁੰਡੀ ਦੇ ਹਮਲੇ ਅਤੇ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ  ਕਣਕ ਦੀ ਫ਼ਸਲ ਉੱਪਰ ਤਣੇ ਦੀ ਗੁਲਾਬੀ ਸੁੰਡੀ ਨੇ ਹਮਲੇ ਕਾਰਨ ਕਿਸਾਨਾਂ ਨੂੰ ਘਬਰਾਉਣ ਦੀ ਨਹੀਂ, ਸਗੋਂ ਸਮੇਂ ਇਲਾਜ ਕਰਨ ਦੀ ਜ਼ਰੂਰਤ ਹੈ । ਉਨਾਂ ਕਿਹਾ ਕਿ ਕਣਕ ਦੀ ਫ਼ਸਲ ਦਾ ਪਹਿਲਾ ਪਾਣੀ ਲਾਉਣ ਤੋਂ ਪਹਿਲਾ ਨਿਰੀਖਣ ਕਰਨਾ ਚਾਹੀਦਾ ਜੇਕਰ ਗੁਲਾਬੀ ਸੁੰਡੀ ਦਾ ਹਮਲਾ ਦਿਖਾਈ ਦੇਵੇ ਤਾਂ ਤੁਰੰਤ ਇਲਾਜ ਕਰਨ ਲਈ ਖੇਤੀ ਮਾਹਿਰਾਂ ਨਾਲ ਸੰਪਰਕ ਕਰਨਾ ਚਾਹੀਦਾ ਅਤੇ ਘਬਰਾਹਟ ਵਿਚ ਕਣਕ ਦੀ ਫ਼ਸਲ ਨੂੰ ਨਹੀਂ ਵਾਹੁਣਾ ਚਾਹੀਦਾ। ਉਨਾਂ ਦੱਸਿਆ ਕਿ ਇਸ ਗੱਲ ਦਾ ਖਿਆਲ ਰੱਖਣਾ ਹੈ ਕਿ ਸੁੰਡੀ ਦਾ ਹਮਲਾ ਆਰਥਿਕ ਕਗਾਰ ਤੋਂ ਉੱਪਰ ਨਾ ਜਾਵੇ । ਜੇਕਰ ਹਮਲਾ ਆਰਥਿਕ ਕਗਾਰ ਤੋਂ ਜ਼ਿਆਦਾ ਹੈ ਤਾਂ ਕੀਟਨਾਸ਼ਕਾਂ ਦੀ ਵਰਤੋਂ ਕਰੋ।

ਉਨਾਂ ਕਿਹਾ ਕਿ ਪਹਿਲਾ ਪਾਣੀ ਲਾਉਣ ਤੋਂ ਪਹਿਲਾਂ 7 ਕਿਲੋ ਫਿਪਰੋਨਿਲ ਜਾਂ ਇੱਕ ਲਿਟਰ ਕਲੋਰੋਪਾਈਰੀਫਾਸ ਨੂੰ 20 ਈ ਸੀ ਨੂੰ 20 ਕਿਲੋ ਸਿੱਲੀ ਮਿੱਟੀ ਵਿੱਚ ਰਲਾ ਕੇ ਛਿੱਟਾ ਦੇ ਦਿਉ। ਉਨਾਂ ਦੱਸਿਆ ਕਿ ਜੇਕਰ ਪਹਿਲਾ ਪਾਣੀ ਲਾਉਣ ਤੋਂ ਬਾਅਦ ਸੁੰਡੀ ਦਾ ਹਮਲਾ ਦਿਖਾਈ ਦਿੰਦਾ ਹੈ ਤਾਂ 50 ਮਿਲੀ ਲਿਟਰ ਕਲੋਰਐਂਟਰਾਨਿਲੀਪਰੋਲ 18.5 ਐਸ ਸੀ ਨੂੰ 100 ਲਿਟਰ ਪਾਣੀ ਵਿੱਚ ਘੋਲ ਕੇ ਨੈਪਸੈਕ ਛਿੜਕਾਅ ਪੰਪ ਵਰਤ ਕੇ ਗੋਲ ਨੋਜ਼ਲ ਨਾਲ ਛਿੜਕਾਅ ਕਰੋ। ਡਾ. ਰਾਜਵੀਰ ਸਿੰਘ ਨੇ ਦੱਸਿਆ ਕਿ ਵੱਖ ਵੱਖ ਪਿੰਡਾਂ ਵਿਚ ਕੀਤੇ ਸਰਵੇ ਦੌਰਾਨ ਪਾਇਆ ਗਿਆ ਹੈ ਕਿ ਤਣੇ ਦੀ ਗੁਲਾਬੀ ਸੁੰਡੀ ਹਰੇਕ ਤਰ੍ਹਾਂ ਦੀ ਤਕਨਾਲੋਜੀ ਨਾਲ ਬੀਜੀ ਕਣਕ ਦੀ ਫ਼ਸਲ ਵਿਚ ਦੇਖੀ ਗਈ ਹੈ ਜਿਸ ਤੋਂ ਬਚਾਅ ਲਈ ਨਿਰੰਤਰ ਨਿਰੀਖਣ ਕਰਨ ਦੀ ਜ਼ਰੂਰਤ ਹੈ।

ਉਨਾਂ ਦੱਸਿਆ ਕਿ ਕਣਕ ਦੀ ਫਸਲ ਨੂੰ ਦਿਨ ਸਮੇਂ ਪਹਿਲਾ ਪਾਣੀ ਲਗਾਉਣ ਨੂੰ ਤਰਜ਼ੀਹ ਦਿਉ ਤਾਂ ਜੋ ਪੰਛੀ ਵੱਧ ਤੋਂ ਵੱਧ ਸੁੰਡੀਆਂ ਦਾ ਸ਼ਿਕਾਰ ਕਰ ਸਕਣ।

ਇਸ ਮੌਕੇ ਡਾ. ਪਰਮਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ, ਸੁਖਦੀਪ ਸਿੰਘ ,ਹਰਜਿੰਦਰ ਸਿੰਘ ਖੇਤੀ ਉਪ ਨਿਰੀਖਕ, ਬਬਲਪ੍ਰੀਤ ਸਿੰਘ ਸਮੇਤ ਹੋਰ ਕਿਸਾਨ ਹਾਜ਼ਰ ਸਨ।

Share post:

Subscribe

spot_imgspot_img

Popular

More like this
Related

ਸਿਹਤ ਵਿਭਾਗ ਵੱਲੋਂ ਮਮਤਾ ਦਿਵਸ ਦੌਰਾਨ ਪਿੰਡ ਦੇ ਲੋਕਾਂ ਨੂੰ ਕੀਤਾ ਜਾਗਰੂਕ

ਫਾਜਿਲਕਾ 22 ਜਨਵਰੀਪੰਜਾਬ ਸਰਕਾਰ ਵੱਲੋਂ ਮਾਂ ਅਤੇ ਬੱਚੇ ਦੀ...

ਸੜ੍ਹਕ ਸੁਰੱਖਿਆ ਮਾਂਹ ਦੌਰਾਨ ਅਮਲੋਹ ਵਿਖੇ ਟਰੱਕ ਡਰਾਈਵਰਾਂ ਦੀਆਂ ਨਜ਼ਰ ਦੀ ਜਾਂਚ ਲਈ ਕੈਂਪ ਲਗਾਇਆ

ਅਮਲੋਹ/ਫ਼ਤਹਿਗੜ੍ਹ ਸਾਹਿਬ, 22 ਜਨਵਰੀ:           ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ...

ਬਸੰਤ ਮੇਲੇ ਦੇ ਨਾਕਆਊਟ ਮੁਕਾਬਿਲਾਂ ਦੀ ਹੋਈ ਸ਼ੁਰੂਆਤ

ਫਿਰੋਜ਼ਪੁਰ, 22 ਜਨਵਰੀ ( )              ਅੱਜ ਬਸੰਤ ਮੇਲੇ ਦੇ  ਪੰਤਗਬਾਜ਼ੀ   ਦੇ ਨਾਕਆਊਟ ਮੁਕਾਬਿਲਆਂ ਦੀ ਸ਼ੁਰੂਆਤ ਦੌਰਾਨ...

ਆਮਦਨ ਕਰ ਵਿਭਾਗ ਵੱਲੋਂ “ਵਿਵਾਦ ਤੇ ਵਿਸ਼ਵਾਸ ਸਕੀਮ ” ਸਬੰਧੀ ਪ੍ਰੋਗਰਾਮ ਕਰਵਾਇਆ

ਮਾਲੇਰਕੋਟਲਾ 22 ਜਨਵਰੀ :                    ਆਮਦਨ ਕਰ ਵਿਭਾਗ ਮਾਲੇਰਕੋਟਲਾ ਵੱਲੋਂ ਸਥਾਨਕ ਮਾਲੇਰਕੋਟਲਾ ਕਲੱਬ ਵਿਖੇ ਵਿਵਾਦ ਤੋਂ ਵਿਸਵਾਸ਼ ਸਕੀਮ 2024 ਤਹਿਤ ਪ੍ਰੋਗਰਾਮ ਚੀਫ ਕਮਿਸ਼ਨਰ ਇਨਕਮ ਟੈਕਸ ਅੰਮ੍ਰਿਤਸਰ ਲਾਲ ਚੰਦ ਆਈ.ਆਰ.ਐਸ ਤੇ ਪ੍ਰਿੰਸੀਪਲ ਕਮਿਸ਼ਨਰ ਆਫ਼ ਇਨਕਮ ਟੈਕਸ-1 ਲੁਧਿਆਣਾ ਸ਼੍ਰੀ ਸੁਰਿੰਦਰ ਕੁਮਾਰ ਆਈ.ਆਰ.ਐਸ ਦੇ ਦਿਸ਼ਾ ਨਿਰਦੇਸ਼ਾ ਤਹਿਤ ਕਰਵਾਇਆ ਗਿਆ।                 ਸਮਾਗਮ ‘ਚ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਐਡੀਸ਼ਨਲ ਕਮਿਸ਼ਨਰ ਇਨਕਮ ਟੈਕਸ ਰੇਂਜ 4 ਲੁਧਿਆਣਾ ਰਿਸ਼ੀ ਕੁਮਾਰ ਆਈ.ਆਰ.ਐਸ, ਵਰਿੰਦਰਾ ਸਿੰਘ ਏ.ਸੀ.ਆਈ.ਟੀ ਸਰਕਲ-4 ਲੁਧਿਆਣਾ ਰੇਂਜ ਅਤੇ ਆਈ.ਟੀ.ਓ ਮਾਲੇਰਕੋਟਲਾ ਮਨਦੀਪ ਦੱਤ ਨੇ ਸ਼ਹਿਰ ਦੇ ਵਕੀਲਾਂ ਅਤੇ ਸੀ.ਏ ਨਾਲ ਸਾਂਝੀ ਮੀਟਿੰਗ ਕਰਦਿਆਂ ਕੇਂਦਰ ਸਰਕਾਰ ਵੱਲੋਂ ਚਲਾਈ ਗਈ ਸਕੀਮ ਸਬੰਧੀ ਦੱਸਿਆ ਕਿ ਜਿਹੜੇ ਲੋਕਾਂ ਵੱਲ ਇਨਕਮ ਟੈਕਸ ਵਿਭਾਗ ਦੇ ਟੈਕਸ ਬਕਾਇਆ ਹਨ ਉਨ੍ਹਾਂ ’ਤੇ ਕਿਸੇ ਕਿਸਮ ਦਾ ਜੁਰਮਾਨਾ ਜਾਂ ਵਿਆਜ਼ ਨਹੀਂ ਲਾਇਆ ਜਾਵੇਗਾ ਜੇਕਰ ਉਹ 31 ਜਨਵਰੀ ਤੱਕ ਟੈਕਸ ਜਮ੍ਹਾਂ ਕਰਵਾਉਂਦੇ ਹਨ।               ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਵੱਲ ਐਗਜ਼ੰਪਸ਼ਨ ਤੇ ਡਿਡਕਸ਼ਨਾਂ ਰਾਹੀਂ ਟੀਡੀਐੱਸ ਗਲਤ ਰਿਫ਼ੰਡ ਲਿਆ ਗਿਆ ਹੈ ਉਨ੍ਹਾਂ ਦੀ ਵੀ ਜਾਂਚ ਕਰਵਾਈ ਜਾ ਰਹੀ ਹੈ, ਉਹ ਅਪਣੀ ਰਿਟਰਨਾ ਨੂੰ ਅਪਡੇਟ ਕਰਵਾ ਲੈਣ।ਰਿਸ਼ੀ ਕੁਮਾਰ ਨੇ ਦੱਸਿਆ ਕਿ ਲੋਕਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੇ ਸਮੇਂ ‘ਚ ਭਾਰੀ ਜੁਰਮਾਨੇ ਅਤੇ ਵਿਆਜ਼ ਤੋਂ ਬਚਿਆ ਜਾ ਸਕੇ। ਇਸ ਤੋਂ ਪਹਿਲਾਂ ਟੈਕਸ ਬਾਰ ਐਸੋਸੀਏਸ਼ਨ ਮਾਲੇਰਕੋਟਲਾ ਅਤੇ ਸੀ.ਏ ਐਸੋਸੀਏਸ਼ਨ ਵੱਲੋਂ ਵਿਭਾਗ ਦੇ ਅਧਿਕਾਰੀਆਂ ਦਾ ਸਵਾਗਤ ਕੀਤਾ ਗਿਆ।            ਇਸ ਮੌਕੇ ਮੁਹੰਮਦ ਜਾਵੇਦ ਫਾਰੂਕੀ, ਬਰਿਜ ਭੂਸ਼ਣ ਬਾਂਸਲ, ਸੁਰਿੰਦਰ ਕੁਮਾਰ, ਸਤੀਸ਼ ਕੁਮਾਰ, ਮਨਦੀਪ ਸਿੰਘ, ਹਿਤੇਸ਼ ਗੁਪਤਾ, ਬੂਟਾ ਖਾਂ, ਰਮਨ ਵਰਮਾ, ਮੁਹੰਮਦ ਰਮਜ਼ਾਨ (ਸਾਰੇ ਵਕੀਲ), ਵੀਪਨ ਜੈਨ, ਅਜੈ ਅੱਗਰਵਾਲ, ਅਕਸ਼ੇ ਕੁਮਾਰ (ਸਾਰੇ ਸੀ.ਏ) ਆਦਿ ਹਾਜ਼ਰ ਸਨ।