ਸ੍ਰੀ ਮੁਕਤਸਰ ਸਾਹਿਬ, 19 ਅਪ੍ਰੈਲ
ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ-ਕਮ-ਜਿ਼ਲ੍ਹਾ ਚੋਣ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ ਕੁਝ ਸਕੂਲਾਂ ਦੇ ਨਾਮ ਅਪਡੇਟ ਕਰਨ ਕਰਕੇ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਵਿਧਾਨ ਸਭਾ ਚੋਣ ਹਲਕਾ 83-ਲੰਬੀ ਦੀਆਂ 43 ਪੋਲਿੰਗ ਲੋਕੇਸ਼ਨਾਂ, ਵਿਧਾਨ ਸਭਾ ਚੋਣ ਹਲਕਾ 84-ਗਿੱਦੜਬਾਹਾ ਦੀਆਂ 27 ਪੋਲਿੰਗ ਲੋਕੇਸ਼ਨਾਂ ਅਤੇ ਵਿਧਾਨ ਸਭਾ ਚੋਣ ਹਲਕ 85-ਮਲੋਟ ਦੀਆਂ 15 ਪੋਲਿੰਗ ਲੋਕੇਸ਼ਨਾਂ ਦੇ ਨਾਮ ਦੀ ਤਬਦੀਲੀ ਦੀ ਤਜਵੀਜ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਪ੍ਰਵਾਨ ਕਰ ਲਿਆ ਗਿਆ ਹੈ।
ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਚਾਰੇ ਵਿਧਾਨ ਸਭਾ ਚੋਣ ਹਲਕਿਆਂ ਦੇ ਪੋਲਿੰਗ ਸਟੇਸ਼ਨਾਂ ਦੀ ਫਾਈਨਲ ਸੂਚੀ ਜਿਲ੍ਹਾ ਚੋਣ ਦਫ਼ਤਰ, ਕਮਰਾ ਨੰ.70 ਦੂਜੀ ਮੰਜਿਲ, ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਸ਼੍ਰੀ ਮੁਕਤਸਰ ਸਾਹਿਬ ਅਤੇ ਜਿਲ੍ਹੇ ਦੇ ਚਾਰੇ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਦੇ ਦਫਤਰਾਂ ਵਿਖੇ ਵੇਖਣ ਲਈ ਉਪਲੱਬਧ ਹੈ। ਇਹ ਸੂਚੀਆਂ ਜਿਲ੍ਹੇ ਦੀ ਵੈਬਸਾਈਟ www.muktsar.nic.in ਤੇ ਵੀ ਵੇਖਣ ਲਈ ਉਪਲੱਬਧ ਹਨ।
ਵਿਧਾਨ ਸਭਾ ਚੋਣ ਹਲਕਾ 84-ਗਿੱਦੜਬਾਹਾ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਉਪ ਮੰਡਲ ਮੈਜਿਸਟ੍ਰੇਟ, ਗਿੱਦੜਬਾਹਾ (01637-230295), 85-ਮਲੋਟ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਉਪ ਮੰਡਲ ਮੈਜਿਸਟ੍ਰੇਟ, ਮਲੋਟ (01637-263001) ਅਤੇ 86-ਮੁਕਤਸਰ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਉਪ ਮੰਡਲ ਮੈਜਿਸਟ੍ਰੇਟ, ਸ਼੍ਰੀ ਮੁਕਤਸਰ ਸਾਹਿਬ (01633-262301) ਅਤੇ ਵਿਧਾਨ ਸਭਾ ਚੋਣ ਹਲਕਾ 83ਲੰਬੀ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਸ਼੍ਰੀ ਮੁਕਤਸਰ ਸਾਹਿਬ (01633-263647) ਹਨ।
ਭਾਰਤ ਦੇ ਚੋਣ ਕਮਿਸ਼ਨ ਨੇ ਪੋਲਿੰਗ ਲੋਕੇਸ਼ਨਾਂ ਦੇ ਨਾਮ ਦੀ ਤਬਦੀਲੀ ਦੀ ਤਜਵੀਜ ਨੂੰ ਕੀਤਾ ਪ੍ਰਵਾਨ
Date: