ਜ਼ਿਲ੍ਹਾ ਚੋਣ ਅਫ਼ਸਰ ਦੀ ਨਿਗਰਾਨੀ ਹੇਠ ਹੋਈ ਈਵੀਐਮ ਅਤੇ ਵੀਵੀਪੈਟ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜ਼ੇਸਨ

ਜ਼ਿਲ੍ਹਾ ਚੋਣ ਅਫ਼ਸਰ ਦੀ ਨਿਗਰਾਨੀ ਹੇਠ ਹੋਈ ਈਵੀਐਮ ਅਤੇ ਵੀਵੀਪੈਟ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜ਼ੇਸਨ

ਬਠਿੰਡਾ, 2 ਮਈ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ-2024 ਵਿਚ ਵਰਤੀਆਂ ਜਾਣ ਵਾਲੀਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈਵੀਐਮ) ਅਤੇ ਵੋਟਰ ਵੈਰੀਫਾਈਏਬਲ ਪੇਪਰ ਔਡਿਟ ਟ੍ਰੈਲ (ਵੀਵੀਪੈਟ) ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜ਼ੇਸਨ ਅੱਜ ਇੱਥੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਦੀ ਨਿਗਰਾਨੀ ਹੇਠ ਚੋਣ ਕਮਿਸ਼ਨ ਦੇ ਸਾਫਟਵੇਅਰ ਰਾਹੀਂ ਸਾਰੀ ਪ੍ਰਕ੍ਰਿਆ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ […]

ਬਠਿੰਡਾ, 2 ਮਈ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ-2024 ਵਿਚ ਵਰਤੀਆਂ ਜਾਣ ਵਾਲੀਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈਵੀਐਮ) ਅਤੇ ਵੋਟਰ ਵੈਰੀਫਾਈਏਬਲ ਪੇਪਰ ਔਡਿਟ ਟ੍ਰੈਲ (ਵੀਵੀਪੈਟ) ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜ਼ੇਸਨ ਅੱਜ ਇੱਥੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਦੀ ਨਿਗਰਾਨੀ ਹੇਠ ਚੋਣ ਕਮਿਸ਼ਨ ਦੇ ਸਾਫਟਵੇਅਰ ਰਾਹੀਂ ਸਾਰੀ ਪ੍ਰਕ੍ਰਿਆ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜਰੀ ਵਿਚ ਕੀਤੀ ਗਈ।

ਇਸ ਮੌਕੇ ਡਿਪਟੀ ਕਮਸ਼ਿਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ 6 ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਵੋਟਿੰਗ ਮਸ਼ੀਨਾਂ ਦੀ ਰੈਂਡੇਮਾਇਜੇਸ਼ਨ ਰਾਹੀਂ ਅਲਾਟਮੈਂਟ ਕੀਤੀ ਗਈ ਹੈ। ਹਰੇਕ ਹਲਕੇ ਨੂੰ ਪੋਲਿੰਗ ਬੂਥਾਂ ਦੀ ਗਿਣਤੀ ਤੋਂ 120 ਫੀਸਦੀ ਬੈਲਟ ਯੂਨਿਟ (ਬੀਯੂ) ਅਤੇ ਕੰਟਰੋਲ ਯੂਨਿਟ (ਸੀਯੂ) ਅਤੇ 130 ਫੀਸਦੀ ਵੀਵੀਪੈਟ ਮਸ਼ੀਨਾਂ ਦਿੱਤੀਆਂ ਗਈਆਂ ਹਨ ਤਾਂ ਜੋ ਉਨ੍ਹਾਂ ਕੋਲ ਕਿਸੇ ਮਸ਼ੀਨ ਦੇ ਖਰਾਬ ਹੋਣ ’ਤੇ ਰਾਖਵਾਂ ਕੋਟਾ ਲਾਜ਼ਮੀ ਹੋਵੇ।

ਇਸ ਮੌਕੇ ਤਹਿਸੀਲਦਾਰ ਚੋਣਾਂ ਸ਼੍ਰੀ ਭੂਸ਼ਣ ਕੁਮਾਰ, ਈਵੀਐਮ ਮਸ਼ੀਨਾਂ ਦੇ ਨੋਡਲ ਅਫ਼ਸਰ ਸ਼੍ਰੀ ਅਤੁਲ ਸ਼ਰਮਾ, ਸਹਾਇਕ ਨੋਡਲ ਅਫ਼ਸਰ ਮੈਡਮ ਗੁਰਪ੍ਰੀਤ ਕੌਰ, ਕਾਨੂੰਗੋ ਸ ਪਰਮਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਰਾਜਨਿਤੀਕ ਪਾਰਟੀਆਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ । 

Tags:

Latest

ਮੁੜ CBI ਦੀ ਰਿਮਾਂਡ ਤੇ ਸਾਬਕਾ DIG ਹਰਚਰਨ ਸਿੰਘ ਭੁੱਲਰ , 2 ਮਹੀਨਿਆਂ 'ਚ ਖਾਤੇ ਵਿੱਚ ਆਏ ₹32 ਲੱਖ
ਜ਼ਮੀਨ ਮਾਫ਼ੀਆ ਨੂੰ ਨੱਥ: ਸਰਕਾਰੀ ਜਾਇਦਾਦਾਂ ਨੂੰ ਮੁੜ ਹਾਸਲ ਕਰਨ ਦਾ ਅਹਿਮ ਉਪਰਾਲਾ
ਸ਼ਬਦਾਂ ਦੇ ਹੇਰਫੇਰ ਨਾਲ ਪੰਜਾਬੀਆਂ ਨੂੰ ਮੂਰਖ ਨਾ ਬਣਾਓ, ਪੰਜਾਬ ਯੂਨੀਵਰਸਿਟੀ ਬਾਰੇ ਫੈਸਲਾ ਤੁਰੰਤ ਵਾਪਸ ਲਓ: ਮੁੱਖ ਮੰਤਰੀ ਵੱਲੋਂ ਭਾਰਤ ਸਰਕਾਰ ਪਾਸੋਂ ਮੰਗ
ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਮੌਕੇ ਅਤੇ ਅਮਨ ਅਰੋੜਾ ਦੇ ਯਤਨਾਂ ਸਦਕਾ ਭਾਈ ਰਣਜੀਤ ਸਿੰਘ ਢੱਡਰੀਆਂ ਨੇ ਪਿੰਡ ਢੱਡਰੀਆਂ ਵਿੱਚ ਰੱਖਿਆ ਸਰਕਾਰੀ ਆਈ ਟੀ ਆਈ ਦਾ ਨੀਂਹ ਪੱਥਰ
‘ਯੁੱਧ ਨਸਿ਼ਆਂ ਵਿਰੁੱਧ’: 249ਵੇਂ ਦਿਨ ਪੰਜਾਬ ਪੁਲਿਸ ਨੇ 97 ਨਸ਼ਾ ਤਸਕਰਾਂ ਨੂੰ 1.3 ਕਿਲੋਗ੍ਰਾਮ ਹੈਰੋਇਨ, 3.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ