ਮਾਨਸਾ, 26 ਅਪ੍ਰੈਲ:
ਜ਼ਿਲ੍ਹਾ ਚੋਣ ਅਫ਼ਸਰ, ਸ੍ਰੀ ਪਰਮਵੀਰ ਸਿੰਘ ਦੀ ਨਿਗਰਾਨੀ ਹੇਠ ਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਕੀਤੇ ਜਾਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਪ੍ਰਕਿਰਿਆ ਮੁਕੰਮਲ ਹੋਈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਦੇ ਤਿੰਨੋ ਵਿਧਾਨ ਸਭਾ ਹਲਕਿਆਂ ਦੇ 645 ਪੋਲਿੰਗ ਸਟੇਸ਼ਨਾਂ ਵਿਖੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਵੰਡ ਸਬੰਧੀ ਪਹਿਲੀ ਰੈਂਡੇਮਾਈਜੇਸ਼ਨ ਅੱਜ ਪੂਰੀ ਹੋ ਗਈ ਹੈ, ਜਿਸ ਵਿੱਚ ਪ੍ਰੀਜ਼ਾਈਡਿੰਗ ਅਫ਼ਸਰ, ਸਹਾਇਕ ਪ੍ਰੀਜ਼ਾਈਡਿੰਗ ਅਫ਼ਸਰ ਅਤੇ ਪੋਲਿੰਗ ਅਫ਼ਸਰ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ 01 ਜੂਨ ਨੂੰ ਪੈਣ ਵਾਲੀਆਂ ਵੋਟਾਂ ਦੀ ਸਮੁੱਚੀ ਪ੍ਰਕਿਰਿਆ ਨੂੰ ਪਾਰਦਰਸ਼ੀ, ਨਿਰਵਿਘਨ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਮਾਨਸਾ ਵਿੱਚ ਚੋਣ ਸਟਾਫ਼ ਦੀ ਤਾਇਨਾਤੀ ਕੀਤੀ ਜਾ ਰਹੀ ਹੈ ਜਿੰਨ੍ਹਾਂ ਦੀ ਪਹਿਲੀ ਰਿਹਰਸਲ 05 ਮਈ ਨੂੰ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ, ਸ੍ਰ ਬਲਰਾਜ ਸਿੰਘ ਭੂੰਦੜ ਮੈਮੋਰੀਅਲ ਯੂਨੀਵਰਸਿਟੀ ਕਾਲਜ ਸਰਦੂਲਗੜ੍ਹ ਅਤੇ ਕ੍ਰਿਸ਼ਨਾ ਕਾਲਜ ਆਫ ਐਜੂਕੇਸ਼ਨ ਰੱਲੀ ਵਿਖੇ ਦੋ ਪੜਾਵਾਂ ਵਿਚ ਸਵੇਰੇ 10 ਵਜੇ ਅਤੇ ਬਾਅਦ ਦੁਪਹਿਰ 02 ਵਜੇ ਹੋਵੇਗੀ।
ਇਸ ਮੌਕੇ ਚੋਣ ਤਹਿਸੀਲਦਾਰ ਸ੍ਰੀ ਭੂਸ਼ਣ ਕੁਮਾਰ, ਨੋਡਲ ਅਫ਼ਸਰ ਮੈਨਪਾਵਰ ਮੈਨੇਜ਼ਮੈਂਟ-ਕਮ-ਜ਼ਿਲ੍ਹਾ ਸਿੱਖਿਆ ਅਫ਼ਸਰ ਭੁਪਿੰਦਰ ਕੌਰ, ਜ਼ਿਲ੍ਹਾ ਸੂਚਨਾ ਅਫ਼ਸਰ ਜੌਨੀ ਮਲਿਕ, ਸਹਾਇਕ ਨੋਡਲ ਅਫ਼ਸਰ ਮੈਨਪਾਵਰ, ਨਰਿੰਦਰ ਸਿੰਘ, ਚੋਣ ਕਾਨੂੰਗੋ ਵਰੁਣ ਕੁਮਾਰ ਅਤੇ ਵਿਨੈ ਕੁਮਾਰ ਹਾਜ਼ਰ ਸਨ।
ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ
[wpadcenter_ad id='4448' align='none']