ਗੜ੍ਹਸ਼ੰਕਰ ਵਿਖੇ CM ਮਾਨ ਨੇ ਰੱਖਿਆ ਛੋਟੀ ਵੇਈਂ ਦਾ ਨੀਂਹ ਪੱਥਰ

The foundation stone of the Little Way

ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਵਿਖੇ ਗੜ੍ਹਸ਼ੰਕਰ ਦੇ ਪਿੰਡ ਸਿੰਬਲੀ ਵਿਚ ਪਹੁੰਚੇ। ਇਥੇ ਉਨ੍ਹਾਂ ਵੱਲੋਂ ਜਿੱਥੇ ਛੋਟੀ ਵੇਈਂ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ, ਉਥੇ ਹੀ ਉਨ੍ਹਾਂ ਨੇ ਪਿਛਲੀਆਂ ਸਰਕਾਰਾਂ ‘ਤੇ ਤੰਜ ਵੀ ਕੱਸੇ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨੂੰ ਭਾਰਤ ਦਾ ਨੰਬਰ ਵਨ ਸੂਬਾ ਬਣਾਇਆ ਜਾਵੇਗਾ। The foundation stone of the Little Way

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਮੈਨੀਫੈਸਟੋ ਵਿਚ ਨਫ਼ਰਤ ਸੀ। ਪਿਛਲੀਆਂ ਸਰਕਾਰਾਂ ਦੇ ਲੀਡਰਾਂ ਨੇ ਮੁੱਖ ਮੰਤਰੀ ਬਣਨ ਮਗਰੋਂ ਮਹਿਲਾਂ ਦੀਆਂ ਕੰਧਾਂ ਹੋਰ ਉੱਚੀਆਂ ਚੁੱਕ ਲਈਆਂ ਸਨ। ਅਸੀਂ ਆਪਣੇ ਮੈਨੀਫੈਸਟੋ ਵਿਚ ਵਾਤਾਵਰਣ ਨੂੰ ਰੱਖਿਆ। ਭਗਵੰਤ ਮਾਨ ਨੇ ਕਿਹਾ ਕਿ ਅੱਜ ਕੋਈ ਵੀ ਨੇਤਾ ਵਾਤਾਵਰਣ ਦੀ ਗੱਲ ਨਹੀਂ ਕਰਦਾ ਸਗੋਂ ਅੱਜ ਕੱਲ੍ਹ ਦੇ ਨੇਤਾ ਵੋਟਾਂ ਦੇ ਭੁੱਖੇ ਹਨ। ਭਗਵੰਤ ਮਾਨ ਨੇ ਕਿਹਾ ਕਿ ਅੱਜ ਨਹਿਰੀ ਪਾਣੀ ਦੀ ਵਰਤੋਂ ਘੱਟ ਹੋ ਰਹੀ ਹੈ ਜਦਕਿ ਨਹਿਰੀ ਪਾਣੀ ਦੀ ਵਰਤੋਂ ਵੱਧ ਕਰਨ ਦੀ ਲੋੜ ਹੈ। ਨਹਿਰੀ ਪਾਣੀ ਦੀ ਵਰਤੋਂ ਨਾਲ ਜ਼ਮੀਨ ਦੇ ਪਾਣੀ ਦੀ ਬਚਤ ਹੋਵੇਗੀ। ਅਸੀਂ ਨਹਿਰੀ ਪਾਣੀ ਛੱਡ ਰਹੇ ਹਾਂ।The foundation stone of the Little Way

also read :- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਮਈ, 2023) Today Hukumnana Darbar Sahib JI

ਭ੍ਰਿਸ਼ਟਾਚਾਰ ਦੇ ਕੇਸ ਵਿਚ ਫਸੇ ਸਾਬਕਾ ਮੰਤਰੀ ਸ਼ਾਮ ਸੁੰਦਰ ਅਰੋੜਾ ਨੂੰ ਲੈ ਕੇ ਬੋਲਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਨੇ ਪੁਰਾਣੇ ਲੀਡਰ ਅੰਦਰ ਬਿਠਾ ਦਿੱਤੇ ਹਨ। ਪੁਰਾਣੇ ਲੀਡਰ ਦੇ ਘਰੋਂ ਛਾਪੇ ਦੌਰਾਨ ਨੋਟ ਗਿਣਨ ਵਾਲੀ ਮਸ਼ੀਨ ਮਿਲੀ। ਇਕ ਲੀਡਰ ਤਾਂ ਆਪ ਲੱਖਾਂ ਪੈਸੇ ਲੈ ਕੇ ਆ ਗਿਆ ਸੀ। ਜਿਹੜੇ ਲੀਡਰ ਬਾਹਰ ਸਨ ਉਹ ਹੁਣ ਅੰਦਰ ਜਾਣ ਨੂੰ ਤਿਆਰ ਬੈਠੇ ਹਨ। ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ। 

ਉਥੇ ਹੀ ਐੱਸ. ਵਾਈ. ਐੱਲ ਦੇ ਮੁੱਦੇ ‘ਤੇ ਬੋਲਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਐੱਸ. ਵਾਈ. ਐੱਲ. ‘ਤੇ ਆਪਣਾ ਸਟੈਂਡ ਸਪੱਸ਼ਟ ਕਰਦੇ ਹੋਏ ਸਿੱਧੀ ਨਾਂਹ ਕੀਤੀ। ਉਨ੍ਹਾਂ ਕਿਹਾ ਕਿ ਸਤਲੁਜ ਵਿਚ ਤਾਂ ਪਹਿਲਾਂ ਹੀ ਪਾਣੀ ਨਹੀਂ ਹੈ। ਐੱਸ. ਵਾਈ. ਐੱਲ. ਦੀ ਥਾਂ ਵਾਈ. ਐੱਸ. ਐੱਲ ਬਣਾ ਲਵੋ।The foundation stone of the Little Way

[wpadcenter_ad id='4448' align='none']