ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਰਤ ਬੰਦ ਦੇ ਸੱਦੇ ਤਹਿਤ ਅੱਜ(16 ਫਰਵਰੀ) ਨੂੰ ਕਿਸਾਨਾਂ ਵੱਲੋਂ ਰੋਡ ਜਾਮ ਕਰਕੇ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਵੱਲੋਂ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਸੋਸ਼ਲ ਮੀਡੀਆ ਉੱਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਹ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਗਾਲਾਂ ਕੱਢਦੀ ਤੇ ਗੰਦੇ ਇਸ਼ਾਰੇ ਕਰਦੀ ਨਜ਼ਰ ਆ ਰਹੀ ਹੈ।
ਵੀਡੀਓ ਵਿੱਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਤਾਂ ਉੱਥੇ ਇੱਕ ਕੁੜੀ ਕਾਰ ਵਿੱਚ ਆਉਂਦੀ ਹੈ ਜਦੋਂ ਕਿਸਾਨਾਂ ਵੱਲੋਂ ਉਸ ਨੂੰ ਰੋਕਿਆ ਗਿਆ ਤਾਂ ਉਸ ਨੇ ਪਹਿਲਾਂ ਕਿਸਾਨਾਂ ਵਿੱਚ ਗੱਡੀ ਮਾਰੀ ਤੇ ਬਾਅਦ ਵਿੱਚ ਗਾਲਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਇਸ ਮੌਕੇ ਉਸ ਵੱਲੋਂ ਕਿਸਾਨਾਂ ਨੂੰ ਗੰਦੇ ਇਸ਼ਾਰੇ ਵੀ ਕੀਤੇ ਗਏ।The girl scolded the farmers
also read :- ਪੀਐਮ ਮੋਦੀ ਨੇ ਹਰਿਆਣਾ ਵਿੱਚ ਏਮਜ਼ ਦਾ ਰੱਖਿਆ ਨੀਂਹ ਪੱਥਰ,ਰੈਲੀ ‘ਚ ਕਿਹਾ- ਕਾਂਗਰਸ ਦੇ ਨੇਤਾ ਆਪਣੀ ਸਟਾਰਟਅੱਪ ਨੂੰ …
ਹਾਲਾਂਕਿ ਕੁੜੀ ਦੇ ਇਸ ਵਤੀਰੇ ਤੋਂ ਬਾਅਦ ਵੀ ਕਿਸਾਨ ਜਾਬਤੇ ਵਿੱਚ ਰਹੇ ਤੇ ਉਸ ਨੂੰ ਪਿਆਰ ਨਾਲ ਸਮਝਾਉਂਦੇ ਰਹੇ ਪਰ ਇਸ ਤੋਂ ਬਾਅਦ ਉਹ ਲਗਾਤਾਰ ਕਿਸਾਨਾਂ ਨੂੰ ਗਾਲਾਂ ਕੱਢ ਰਹੀ ਸੀ ਤੇ ਕਹਿ ਰਹੀ ਸੀ ਤੁਸੀਂ ਮੈਨੂੰ ਰੋਕਿਆ ਕਿਵੇ ?
ਇਸ ਮੌਕੇ ਕਿਸਾਨਾਂ ਵੱਲੋਂ ਸਮਝਾਇਆ ਗਿਆ ਕਿ ਦੇਸ਼ ਭਰ ਵਿੱਚ ਅੱਜ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਮੌਕੇ ਕਿਸਾਨਾਂ ਵੱਲੋਂ ਕੁੜੀ ਦੇ ਇਸ ਵਤੀਰੇ ਦੀ ਵੀਡੀਓ ਬਣਾਈ ਗਈ ਜਿਸ ਨੂੰ ਦੇਖ ਦੇ ਕੁੜੀ ਨੇ ਇਲਜ਼ਾਮ ਲਾਉਣੇ ਸ਼ੁਰੂ ਕੀਤੇ ਕਿ ਉਸ ਨੂੰ ਗ਼ਲਤ ਤਰੀਕੇ ਨਾਲ ਛੂਹਿਆ ਗਿਆ। ਇਸ ਤੋਂ ਬਾਅਦ ਮਾਹੌਲ ਨੂੰ ਵਿਗੜਦਾ ਦੇਖ ਦੇ ਕੁੜੀ ਨੇ ਵੀ ਆਪਣੇ ਮੋਬਾਇਲ ਉੱਤੇ ਵੀਡੀਓ ਬਣਾਉਣੀ ਸ਼ੁਰੂ ਕਰ ਦਿੱਤੀ।The girl scolded the farmers
ਜ਼ਿਕਰ ਕਰ ਦਈਏ ਕਿ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਅਤੇ ਕੌਮੀ ਟਰੇਡ ਯੂਨੀਅਨਾਂ ਦੇ ਸੱਦੇ ਤੋਂ ਬਾਅਦ ਅੱਜ ਮੁਕੰਮਲ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਤੀਜੇ ਦੌਰ ਦੀ ਗੱਲਬਾਤ ਦੀ ਅਸਫਲਤਾ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ, ਗੈਰ-ਸਿਆਸੀ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਪੰਜਾਬ-ਹਰਿਆਣਾ ਸਰਹੱਦ ‘ਤੇ ਬੈਠਣ ਦਾ ਫੈਸਲਾ ਕੀਤਾ ਹੈ। ਬੰਦ ਦੇ ਸੱਦੇ ਦੇ ਨਾਲ ਹੀ ਕਿਸਾਨਾਂ ਨੇ ਲੋਕਾਂ ਨੂੰ ਬੇਲੋੜੇ ਬਾਹਰ ਜਾਣ ਤੋਂ ਗੁਰੇਜ਼ ਕਰਨ ਲਈ ਵੀ ਕਿਹਾ ਹੈ।