ਮੁੱਖ ਮੰਤਰੀ ਦੇ ਯਤਨਾਂ ਨੂੰ ਪਿਆ ਬੂਰ; ਸੰਗਰੂਰ ਦੇ ਪਿੰਡ ਦੀ ਲੜਕੀ ਦੀ ਵਤਨ ਵਾਪਸੀ ਦਾ ਰਾਹ ਪੱਧਰਾ ਹੋਇਆ

The girl was stuck in Malaysia for a long time
The girl was stuck in Malaysia for a long time

ਚੰਡੀਗੜ੍ਹ, 14 ਅਗਸਤ

The girl was stuck in Malaysia for a long time ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਮਲੇਸ਼ੀਆ ਵਿੱਚ ਫਸੀ ਸੰਗਰੂਰ ਦੀ ਇਕ ਲੜਕੀ ਜਲਦੀ ਹੀ ਘਰ ਵਾਪਸ ਆ ਜਾਵੇਗੀ।

ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਜ਼ਿਲ੍ਹਾ ਸੰਗਰੂਰ ਦੇ ਪਿੰਡ ਅੜਕਵਾਸ ਦੀ ਲੜਕੀ ਪਿਛਲੇ ਲੰਮੇ ਸਮੇਂ ਤੋਂ ਮਲੇਸ਼ੀਆ ਵਿੱਚ ਸੀ। ਉਨ੍ਹਾਂ ਦੱਸਿਆ ਕਿ ਲੜਕੀ ਆਪਣੇ ਪਰਿਵਾਰ ਦੇ ਚੰਗੇ ਭਵਿੱਖ ਦੀ ਭਾਲ ਵਿੱਚ ਮਲੇਸ਼ੀਆ ਗਈ ਸੀ ਪਰ ਕਿਸੇ ਟਰੈਵਲ ਏਜੰਟ ਦੇ ਧੋਖੇ ਕਾਰਨ ਉਹ ਉੱਥੇ ਹੀ ਫਸ ਗਈ ਸੀ, ਜਿਸ ਤੋਂ ਬਾਅਦ ਉਸ ਦਾ ਪਰਿਵਾਰ ਦੱਖਣ ਏਸ਼ੀਆਈ ਮੁਲਕ ਤੋਂ ਉਸ ਦੀ ਵਾਪਸੀ ਲਈ ਇੱਧਰ-ਉੱਧਰ ਭੱਜ-ਨੱਠ ਕਰ ਰਿਹਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਤਾਂ ਉਨ੍ਹਾਂ ਨੇ ਭਾਰਤ ਸਰਕਾਰ ਕੋਲ ਇਸ ਮੁੱਦੇ ਨੂੰ ਉਠਾਇਆ।

READ ALSO :  ਸਿੱਖਿਆ ਮੰਤਰੀ ਵਲੋਂ ਪੋਰਟਲ ਖੋਲ੍ਹਣ  ਦੇ ਆਦੇਸ਼ ਜਾਰੀ 

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਭਾਰਤ ਸਰਕਾਰ ਨੇ ਇਹ ਮੁੱਦਾ ਮਲੇਸ਼ੀਆ ਦੀ ਸਰਕਾਰ ਕੋਲ ਚੁੱਕਿਆ। ਉਨ੍ਹਾਂ ਕਿਹਾ ਕਿ ਹੁਣ ਸੂਬਾ ਸਰਕਾਰ ਵੱਲੋਂ ਕੀਤੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ ਹੈ ਕਿਉਂਕਿ ਲੜਕੀ ਨੇ ਭਾਰਤੀ ਦੂਤਾਵਾਸ ਨਾਲ ਸੰਪਰਕ ਕਾਇਮ ਕਰ ਲਿਆ ਹੈ। ਭਗਵੰਤ ਮਾਨ ਨੇ ਦੱਸਿਆ ਕਿ ਮਲੇਸ਼ੀਆ ‘ਚ ਫਸੀ ਇਸ ਲੜਕੀ ਦੀ ਵਾਪਸੀ ਦਾ ਰਾਹ ਪੱਧਰਾ ਹੋ ਗਿਆ ਹੈ।The girl was stuck in Malaysia for a long time

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਰਸਮੀ ਕਾਰਵਾਈਆਂ ਅਤੇ ਬਾਕੀ ਕਾਗਜ਼ੀ ਕਾਰਵਾਈ ਤੋਂ ਬਾਅਦ ਗੁਰਵਿੰਦਰ ਕੌਰ ਨਾਂ ਦੀ ਇਸ ਲੜਕੀ ਨੂੰ ਉਸ ਦੇ ਪਰਿਵਾਰ ਨਾਲ ਮਿਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਦੂਜੇ ਮੁਲਕਾਂ ਵਿੱਚ ਮੁਸ਼ਕਲਾਂ ਵਿੱਚ ਫਸੀਆਂ ਬੱਚੀਆਂ ਦੀ ਮੁਲਕ ਵਾਪਸੀ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਅਤੇ ਇਸ ਦੇ ਲੋਕਾਂ ਨੂੰ ਹਰ ਤਰ੍ਹਾਂ ਦੇ ਸੰਕਟ ਵਿੱਚੋਂ ਕੱਢਣਾ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ।The girl was stuck in Malaysia for a long time

[wpadcenter_ad id='4448' align='none']