ਵਪਾਰ ਅਤੇ ਉਦਯੋਗ ਦੇ ਵਿਸਥਾਰ ਲਈ ਸਰਕਾਰ ਪੂਰੀ ਤਰ੍ਹਾਂ ਵਚਨਵੱਧ ਤੇ ਯਤਨਸ਼ੀਲ : ਜਸਪ੍ਰੀਤ ਸਿੰਘ

ਬਠਿੰਡਾ, 22 ਫਰਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਜ਼ਿਲ੍ਹੇ ਅੰਦਰ ਵਪਾਰ ਅਤੇ ਉਦਯੋਗ ਦੇ ਵਿਸਥਾਰ ਲਈ ਪੂਰੀ ਤਰ੍ਹਾਂ ਵਚਨਵੱਧ ਤੇ ਯਤਨਸ਼ੀਲ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਵੱਖ-ਵੱਖ ਉਦਯੋਗਿਕ ਇਕਾਈਆਂ ਤੇ ਵਪਾਰ ਮੰਡਲ ਦੇ ਨੁਮਾਇੰਦਿਆਂ ਨਾਲ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ।

        ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਵੱਲੋਂ ਜ਼ਿਲ੍ਹੇ ਅੰਦਰ ਵਪਾਰ ਅਤੇ ਉਦਯੋਗ ਨੂੰ ਹੋਰ ਉਨਤ ਕਰਨ ਲਈ ਮੌਜੂਦ ਨੁਮਾਇੰਦਿਆਂ ਕੋਲੋਂ ਜਿੱਥੇ ਲੋੜੀਂਦੇ ਸੁਝਾਅ ਲਏ ਗਏ, ਉਥੇ ਹੀ ਉਨ੍ਹਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਦੇ ਨਿਪਟਾਰੇ ਬਾਰੇ ਵੀ ਵਿਚਾਰ ਵਿਟਾਂਦਰਾ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਉਦਯੋਗਿਕ ਅਤੇ ਵਪਾਰਕ ਇਕਾਈਆਂ ਦੇ ਨੁਮਾਇੰਦਿਆਂ ਨੂੰ ਭਰੋਸਾ ਦਵਾਇਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਉਨ੍ਹਾਂ ਦੀਆਂ ਹਰ ਯੋਗ ਸਮੱਸਿਆਵਾਂ ਦਾ ਪਹਿਲ ਦੇ ਆਧਾਰ ਤੇ ਨਿਪਟਾਰਾ ਕੀਤਾ ਜਾਵੇਗਾ ਅਤੇ ਉਨ੍ਹਾਂ ਦੇ ਬਹੁਮੁੱਲੇ ਸੁਝਾਵਾਂ ਨੂੰ ਸਰਕਾਰ ਤੱਕ ਪਹੁੰਚਾਇਆ ਜਾਵੇਗਾ ਤਾਂ ਜੋ ਜ਼ਿਲ੍ਹੇ ਅੰਦਰ ਉਦਯੋਗ ਤੇ ਵਪਾਰ ਨੂੰ ਬੁਲੰਦੀਆਂ ਤੇ ਪਹੁੰਚਾਇਆ ਜਾ ਸਕੇ।

        ਇਸ ਮੌਕੇ ਚੇਅਰਮੈਨ ਪੰਜਾਬ ਮੀਡੀਅਮ ਇੰਡਸਟਰੀਜ ਡਿਵੈਲਪਮੈਂਟ ਬੋਰਡ ਸ਼੍ਰੀ ਨੀਲ ਗਰਗ, ਚੇਅਰਮੈਨ ਪੰਜਾਬ ਟ੍ਰੇਡਰਜ਼ ਕਮਿਸ਼ਨ ਸ੍ਰੀ ਅਨਿਲ ਠਾਕੁਰ, ਏ.ਈ.ਟੀ.ਸੀ (ਜੀ.ਐਸ.ਟੀ) ਸ਼੍ਰੀ ਕਪਿਲ ਜਿੰਦਲ, ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਸ਼੍ਰੀ ਪ੍ਰੀਤ ਮਹਿੰਦਰ ਸਿੰਘ ਬਰਾੜ, ਬਠਿੰਡਾ ਚੈਂਬਰ ਆਫ਼ ਕਮਰਸ ਵੱਲੋਂ ਰਾਮ ਪ੍ਰਕਾਸ਼ ਜਿੰਦਲ, ਅਵਨੀਸ਼ ਖੋਸ਼ਲਾ, ਪਵਨ ਅਗਰਵਾਲ, ਇੰਡਸਟਰੀਜ਼, ਵਪਾਰ ਮੰਡਲ ਵੱਲੋਂ ਰਾਜਿੰਦਰ ਰਾਜੂ, ਭੱਠਾ ਐਸੋਸ਼ੀਏਸ਼ਨ ਵੱਲੋਂ ਪਰਮਜੀਤ ਸਿੰਘ ਸੰਧੂ, ਨਾਰਥਨ ਕੂਲਰ ਐਸੋਸੀਏਸ਼ਨ ਵੱਲੋਂ ਬਿਕਰਮ ਗਰਗ, ਕਮਿਸਟ ਐਸੋਸੀਏਸ਼ਨ ਵੱਲੋਂ ਅਸ਼ੋਕ ਬਾਲਿਆਵਾਲੀ, ਸ਼ੈਲਰ ਐਸੋਸੀਏਸ਼ਨ ਵੱਲ਼ ਨਰਾਇਣ ਗਰਗ ਅਤੇ ਹੋਟਲ ਐਸੋਸੀਏਸ਼ਨ ਅਤੇ ਗਰੋਥ ਸੈਂਟਰ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

[wpadcenter_ad id='4448' align='none']