ਰਾਜੋਆਣਾ ਦੇ ਮਾਮਲੇ ’ਚ ਕੇਂਦਰ ਸਰਕਾਰ ਤੁਰੰਤ ਲਵੇ ਫ਼ੈਸਲਾ- ਐਡਵੋਕੇਟ ਧਾਮੀ

Date:

ਪਿਛਲੇ ਲਗਭਗ 28 ਸਾਲਾਂ ਤੋਂ ਜੇਲ੍ਹ ਵਿਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਕੇਸ ਵਿਚ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਫ਼ੈਸਲੇ ’ਤੇ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਹੁਣ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹ ਭਾਈ ਰਾਜੋਆਣਾ ਦੀ ਸਜ਼ਾ ਤਬਦੀਲ ਕਰਦਿਆਂ ਉਸ ਨੂੰ ਰਿਹਾਅ ਕਰਨ ਦਾ ਐਲਾਨ ਕਰੇ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਭਾਈ ਰਾਜੋਆਣਾ ਦੇ ਕੇਸ ਵਿਚ ਗ੍ਰਹਿ ਮੰਤਰਾਲੇ ਨੂੰ ਫ਼ੈਸਲਾ ਲੈਣ ਲਈ ਨਿਰਦੇਸ਼ ਦਿੱਤੇ ਹਨ, ਇਸ ਲਈ ਹੁਣ ਸਰਕਾਰ ਨੇ ਕਾਰਵਾਈ ਕਰਨੀ ਹੈ।The government should take a decision immediately

ਐਡਵੋਕੇਟ ਧਾਮੀ ਨੇ ਕਿਹਾ ਕਿ ਭਾਰਤ ਸਰਕਾਰ ਨੇ ਭਾਈ ਰਾਜੋਆਣਾ ਦੀ ਸਜ਼ਾ ਤਬਦੀਲੀ ਸਬੰਧੀ ਪਹਿਲਾਂ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਨੋਟੀਫਿਕੇਸ਼ਨ ਜਾਰੀ ਕੀਤਾ ਹੋਇਆ ਹੈ, ਜਿਸ ਦੇ ਮੱਦੇਨਜ਼ਰ ਸਰਕਾਰ ਨੂੰ ਤੁਰੰਤ ਫ਼ੈਸਲਾ ਲੈਣਾ ਚਾਹੀਦਾ ਹੈ। ਸਰਕਾਰ ਆਪਣੇ 2019 ਦੇ ਇਸ ਨੋਟੀਫਿਕੇਸ਼ਨ ਨੂੰ ਲਾਗੂ ਕਰਕੇ ਇਸ ਦੇ ਨਾਲ ਹੀ ਭਾਈ ਰਾਜੋਆਣਾ ਦੀ ਰਿਹਾਈ ਦਾ ਵੀ ਫ਼ੈਸਲਾ ਲਵੇ, ਕਿਉਂਕਿ ਉਹ ਉਮਰ ਕੈਦ ਤੋਂ ਜ਼ਿਆਦਾ ਸਜ਼ਾ ਭੁਗਤ ਚੁੱਕੇ ਹਨ। ਜੇਲ੍ਹ ’ਚ ਨਜ਼ਰਬੰਦੀ ਦੌਰਾਨ ਭਾਈ ਰਾਜੋਆਣਾ ਨੂੰ ਪੈਰੋਲ ਤੋਂ ਵੀ ਵਾਂਝਿਆਂ ਰੱਖਿਆ ਗਿਆ ਹੈ।The government should take a decision immediately

ਐਡਵੋਕੇਟ ਧਾਮੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਸਿੱਖ ਆਗੂਆਂ ਨੂੰ ਵੀ ਭਾਈ ਰਾਜੋਆਣਾ ਦੇ ਮਾਮਲੇ ਪ੍ਰਤੀ ਸਰਕਾਰ ’ਤੇ ਦਬਾਅ ਬਣਾਉਣਾ ਚਾਹੀਦਾ ਹੈ। ਇਹ ਭਾਜਪਾ ਵਿਚ ਸ਼ਾਮਲ ਸਿੱਖ ਆਗੂਆਂ ਲਈ ਪਰਖ ਦੀ ਘੜੀ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ  ਇਕਬਾਲ ਸਿੰਘ ਲਾਲਪੁਰਾ ਲਈ ਵੀ ਆਪਣੇ ਫ਼ਰਜ਼ ਨਿਭਾਉਣ ਦਾ ਸਮਾਂ ਹੈ ਕਿਉਂਕਿ ਕੌਮੀ ਘੱਟਗਿਣਤੀ ਕਮਿਸ਼ਨ ਦੀ ਜ਼ਿੰਮੇਵਾਰੀ ਘੱਟਗਿਣਤੀ ਕੌਮਾਂ ਦੇ ਹੱਕਾਂ ਤੇ ਹਿੱਤਾਂ ਦੀ ਪਾਲਣਾ ਕਰਵਾਉਣਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬੰਦੀ ਸਿੱਖਾਂ ਦੇ ਮਾਮਲਿਆਂ ਵਿਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੋ ਰਹੀ ਹੈ, ਜਿਸ ਕਰਕੇ ਸਿੱਖ ਕੌਮ ਅੰਦਰ ਭਾਰੀ ਰੋਸ ਹੈ।The government should take a decision immediately

Share post:

Subscribe

spot_imgspot_img

Popular

More like this
Related

ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੀਤਾ ਵੂਮੇਨ ਜ਼ਿਲ੍ਹਾ ਜੇਲ੍ਹ ਬਠਿੰਡਾ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 19 ਦਸੰਬਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੀਆਂ...

24 ਦਸੰਬਰ ਤੱਕ ਸੁਸਾਸ਼ਨ ਸਪਤਾਹ ਮਨਾਇਆ ਜਾਵੇਗਾ : ਵਧੀਕ ਡਿਪਟੀ ਕਮਿਸ਼ਨਰ

ਬਠਿੰਡਾ, 19 ਦਸੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ...