The great prophecy came true
ਪੰਜਾਬ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿਚ ਜ਼ਹਿਰੀਲੇ ਧੂੰਏਂ ਨਾਲ ਸਾਹ ਲੈਣਾ ਔਖਾ ਹੋ ਰਿਹਾ ਹੈ। ਚੰਡੀਗੜ੍ਹ ਦੇ ਨਾਲ-ਨਾਲ ਪੰਜਾਬ ਦੇ 5 ਜ਼ਿਲ੍ਹੇ ਅਜਿਹੇ ਹਨ ਜਿੱਥੇ ਪ੍ਰਦੂਸ਼ਣ ਦਾ ਪੱਧਰ ਅਜੇ ਵੀ ਆਮ ਨਾਲੋਂ 4 ਗੁਣਾ ਵੱਧ ਹੈ। ਪ੍ਰਦੂਸ਼ਣ ਕਾਰਣ ਦਿੱਲੀ ਸਮੇਤ ਹਰਿਆਣਾ ਦੇ ਕਈ ਸਕੂਲਾਂ ਨੂੰ ਆਫਲਾਈਨ ਕਰ ਦਿੱਤਾ ਗਿਆ ਹੈ ਪਰ ਪੰਜਾਬ ਵਿਚ ਇਸ ਸਬੰਧੀ ਅਜੇ ਤੱਕ ਕੋਈ ਫੈਸਲਾ ਨਹੀਂ ਲਿਆ ਗਿਆ ਹੈ।
ਉਧਰ ਮੌਸਮ ਵਿਭਾਗ ਅਨੁਸਾਰ ਪੰਜਾਬ ਵਿਚ ਆਉਂਦੇ ਦਿਨਾਂ ਵਿਚ ਠੰਡ ਜ਼ੋਰ ਫੜ ਸਕਦੀ ਹੈ, ਜਦਕਿ ਅੱਜ ਪੰਜਾਬ ਵਿਚ ਧੁੰਦ ਦਾ ਅਲਰਟ ਨਹੀਂ ਹੈ ਪਰ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਸਥਿਤੀ ਫਿਰ ਵਿਗੜ ਸਕਦੀ ਹੈ। ਦੱਸਣਾ ਬਣਦਾ ਹੈ ਕਿ ਪੰਜਾਬ ਦੇ 7 ਜ਼ਿਲ੍ਹਿਆਂ ਵਿਚ ਧੂੰਏਂ ਨੂੰ ਲੈ ਕੇ ਦੋ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਅਨੁਸਾਰ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਨਵਾਂ ਸ਼ਹਿਰ, ਪਟਿਆਲਾ ਅਤੇ ਫਤਹਿਗੜ੍ਹ ਸਾਹਿਬ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।The great prophecy came true
ਮੌਸਮ ਵਿਭਾਗ ਦੇ ਸੂਤਰਾਂ ਮੁਤਾਬਕ ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ ਤਿੱਖੀ ਧੁੱਪ ਨਿਕਲੇਗੀ ਅਤੇ ਤਾਪਮਾਨ ਆਮ ਵਾਂਗ ਰਹੇਗਾ ਪਰ ਆਉਣ ਵਾਲੇ ਦੋ ਦਿਨਾਂ ਵਿਚ ਧੁੰਦ ਦਾ ਖਾਸਾ ਅਸਰ ਫਿਰ ਦੇਖਣ ਨੂੰ ਮਿਲੇਗਾ। ਦੂਜੇ ਪਾਸੇ ਪਹਾੜਾਂ ‘ਚ ਹੋ ਰਹੀ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ ਵਿਚ ਠੰਡ ਵੱਧ ਰਹੀ ਹੈ। ਇਸ ਕਾਰਨ ਕੁਝ ਜ਼ਿਲ੍ਹਿਆਂ ਵਿਚ ਤਾਪਮਾਨ ਵਿਚ ਵੀ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੀ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਹਫ਼ਤੇ ਦੌਰਾਨ ਚੰਡੀਗੜ੍ਹ ਸਮੇਤ ਸੂਬੇ ਵਿਚ ਤਾਪਮਾਨ 2 ਤੋਂ 3 ਡਿਗਰੀ ਤੱਕ ਡਿੱਗ ਸਕਦਾ ਹੈ।
ALSO READ :- ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ
ਵਿਭਾਗ ਦੇ ਸੂਤਰਾਂ ਮੁਤਾਬਕ 26 ਨਵੰਬਰ ਤਕ ਪੰਜਾਬ ਵਿਚ ਮੌਸਮ ਖੁਸ਼ਕ ਰਹੇਗਾ ਪਰ ਦਿਨ ਵਿਚ ਧੁੱਪ ਨਿਕਲੇਗੀ। ਅਜਿਹੇ ਵਿਚ ਮੌਸਮ ਡਰਾਈ ਰਹਿਣ ਕਾਰਣ ਸਵੇਰੇ ਅਤੇ ਰਾਤ ਸਮੇਂ ਧੁੰਦ ਪੈ ਸਕਦੀ ਹੈ ਜਦਕਿ ਹਿਮਾਚਲ ਵਿਚ ਅਗਲੇ 24 ਘੰਟਿਆਂ ਦੌਰਾਨ ਕਿਤੇ ਵੀ ਕੋਹਰੇ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। The great prophecy came true