ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ

ਫਾਜ਼ਿਲਕਾ 11 ਦਸੰਬਰ  

ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ ਅਧੀਨ ਸਿਹਤ ਵਿਭਾਗਫ ਫਾਜ਼ਿਲਕਾ  ਵੱਲੋਂ ਸਵਾਇਨ ਫਲੂ ਦੀ ਰੋਕਥਾਮ ਅਤੇ ਕਾਬੂ ਪਾਉਣ ਲਈ ਅਹਿਮ ਕਦਮ ਚੁੱਕੇ ਜਾ ਰਹੇ ਹਨ

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਾ ਕਵਿਤਾ ਸਿੰਘ ਕਾਰਜਕਾਰੀ ਸਿਵਲ ਸਰਜਨ ਫਾਜ਼ਿਲਕਾ  ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਇਨਫਲੂਐਂਜ਼ਾ ਵਰਗੀਆਂ ਬਿਮਾਰੀਆਂ ਦੇ ਹੋਰ ਫੈਲਾਅ ਨੂੰ ਰੋਕਣ ਅਤੇ ਕੰਟਰੋਲ ਕਰਨ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ ਤਾਂ ਜੋ ਆਮ ਲੋਕ ਆਪਣੀ ਸਿਹਤ ਸਬੰਧੀ ਵਿਸ਼ੇਸ਼ ਧਿਆਨ ਰੱਖ ਸਕਣ। ਜੇਕਰ ਕਿਸੇ ਵੀ ਵਿਆਕਤੀ ਚ ਸਾਹ  ਦਾ ਚੜਨਾ,ਖਾਂਸੀ , ਗਲੇ ਚ ਖਰਾਸ,ਤੇਜ ਬੁਖਾਰ,ਸਿਰ ਦਰਦ,ਸਰੀਰ ਚ ਦਰਦ,ਠੰਡ ਲੱਗਣਾ ਅਤੇ ਸਰੀਰ ਚ ਥਕਾਵਟ ਮਹਿਸੂਸ ਹੋਵੇ ਤਾਂ ਤੁਰੰਤ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਾਉਣਾ ਚਾਹੀਦਾ ਹੈ।

ਉਹਨਾਂ ਨੇ  ਦੱਸਿਆ ਕਿ ਸਿਹਤ ਵਿਭਾਗ ਫਾਜ਼ਿਲਕਾ  ਵੱਲੋਂ ਸਰਕਾਰੀ ਹਸਪਤਾਲ ਅਬੋਹਰ ਫਾਜ਼ਿਲਕਾ , ਸੀ ਐੱਚ ਸੀ ਡੱਬਵਾਲਾ ਕਲਾ , ਸਿਟੋ ਗੁੰਨੋ , ਖੁਈਖੇੜਾ  ਵਿੱਚ ਫਲੂ ਕਾਰਨਰ ਸਥਾਪਤ ਕਰ ਦਿੱਤੇ ਗਏ ਹਨ  ਅਤੇ ਲੱਛਣਾਂ ਦੀ ਗੰਭੀਰਤਾ ਅਨੁਸਾਰ ਮਰੀਜ਼ਾਂ ਦਾ ਇਲਾਜ ਕਰਨ ਦੇ ਵੀ ਨਿਰਦੇਸ਼ ਦੇ ਦਿੱਤੇ ਗਏ ਹਨ। ਇਨ੍ਹਾਂ ਫਲੂ ਕਾਰਨਰਾਂ ਵਿੱਚ ਸਾਰੇ ਹਸਪਤਾਲਾਂ ਨੂੰ ਢੁਕਵੀਂ ਲਾਜਿਸਟਿਕਸ ਅਤੇ ਆਕਸੀਜਨ ਸਪਲਾਈ ਦੇ ਨਾਲ ਆਈਸੋਲੇਸ਼ਨ ਵਾਰਡ ਬਣਾਏ ਗਏ ਹਨ।

ਡਾ. ਸੁਨੀਤਾ ਕੰਬੋਜ  ਐਪੀਡਿਮਾਲੋਜਿਸਟ ਨੇ ਦੱਸਿਆ ਕਿ ਖਾਸ ਤੌਰ ‘ਤੇ ਇਮਿਊਨੋ-ਕੰਪ੍ਰੋਮਾਈਜ਼ਡ ਵਿਅਕਤੀ, ਬੱਚਿਆਂ, ਬਜ਼ੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਇਸ ਸਬੰਧੀ ਵਿਸ਼ੇਸ਼ ਖਿਆਲ ਰੱਖਣਾ ਚਾਹੀਦਾ ਹੈ ਜਿਵੇਂ ਮਾਸਕ ਪਹਿਨਣਾ , ਨਿਯਮਤ ਤੌਰ ’ਤੇ ਆਪਣੇ ਹੱਥਾਂ ਨੂੰ ਸਾਬਣ ਨਾਲ ਧੋਣਾ, ਤਰਲ ਪਦਾਰਥਾਂ ਦੀ ਜਿਆਦਾ ਵਰਤੋਂ ਕਰਨ, ਬੁਖਾਰ ਹੋਣ ਤੇ ਪੈਰਾਸੀਟਾਮੋਲ ਗੋਲੀ ਲੈਣ ਅਤੇ ਭੀੜ ਵਾਲੀਆਂ ਥਾਵਾਂ ਤੋਂ ਦੂਰ ਰਹਿਣਾ ਚਾਹੀਦਾ ਹੈ।

       ਸਿਹਤ ਵਿਭਾਗ  ਫਾਜ਼ਿਲਕਾ ਵੱਲੋਂ ਜਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਨੂੰ  ਸ਼ੱਕੀ ਅਤੇ ਪੁਸ਼ਟੀ ਕੀਤੇ ਕੇਸਾਂ ਦੀ ਰਿਪੋਰਟ ਦੇਣ ਲਈ ਕਿਹਾ ਗਿਆ ਹੈ। ਫਾਜ਼ਿਲਕਾ  ਨਿਵਾਸੀਆਂ ਨੂੰ ਇਸ ਘਬਰਾਉਣ ਦੀ ਜਰੂਰਤ ਨਹੀਂ ਜੇਕਰ ਲੱਛਣ ਦਿਖਾਈ ਦੇਣ ਤਾਂ ਨੇੜੇ ਦੇ ਸਿਹਤ ਕੇਂਦਰ ਸੰਪਰਕ ਕੀਤਾ ਜਾਵੇ। ਇਸ ਬਾਰੇ ਸਮੂਹ ਐਸ ਐਮ ਓ ਨੂੰ ਹਿਦਾਇਤਾਂ ਜਾਰੀ ਕੀਤੀ ਜਾ ਚੁੱਕੀ ਹੈ।

ਸਾਰੇ ਵਿਭਾਗਾਂ ਨਾਲ ਸਵਾਈਨ ਫਲੂ ਸੰਬਧੀ ਅੱਜ ਡੀ ਸੀ ਦਫਤਰ ਵਿਖੇ ਹੋਵੇਗੀ ਮੀਟਿੰਗ
ਫਾਜ਼ਿਲਕਾ ਸਵਾਈਨ ਫਲੂ ਸੰਬਧੀ ਇਕ ਜ਼ਰੂਰੀ ਮੀਟਿੰਗ ਅੱਜ ਦਿਨ ਮੰਗਲਵਾਰ ਨੂੰ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਦੀ ਪ੍ਰਧਾਨਗੀ ਹੇਠ ਹੋਵੇਗੀ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਾਰਜਕਾਰੀ ਸਿਵਲ ਸਰਜਨ ਡਾਕਟਰ ਕਵਿਤਾ ਸਿੰਘ ਨੇ ਦੱਸਿਆ ਕਿ ਇਸ ਸੰਬਧੀ ਇੰਡਿਅਨ ਮੈਡੀਕਲ ਐਸੋਸੀਏਸ਼ਨ ਸਮੇਤ ਹੋਰ ਵਿਭਾਗਾਂ ਦੇ ਮੁਖੀਆਂ ਨਾਲ ਬਿਮਾਰੀ ਬਾਰੇ ਵਿਸ਼ੇਸ਼ ਮੀਟਿੰਗ ਰਖੀ ਗਈ ਹੈ।

[wpadcenter_ad id='4448' align='none']