ਛੱਤ ‘ਤੇ ਕੱਪੜੇ ਸੁਕਾ ਰਹੀ ਮਹਿਲਾ ਦੀ ਮੌਤ, ਗਰਮੀ ਨੇ ਲਈ 4 ਹੋਰ ਲੋਕਾਂ ਦੀ ਜਾਨ

ਛੱਤ ‘ਤੇ ਕੱਪੜੇ ਸੁਕਾ ਰਹੀ ਮਹਿਲਾ ਦੀ ਮੌਤ, ਗਰਮੀ ਨੇ ਲਈ 4 ਹੋਰ ਲੋਕਾਂ ਦੀ ਜਾਨ

The heat took the lives of 4 more people

The heat took the lives of 4 more people

ਪੰਜਾਬ ਸਣੇ ਉੱਤਰ ਭਾਰਤ ਵਿਚ ਅਸਮਾਨੋਂ ਵਰ੍ਹਦੀ ਅੱਗ ਨੇ ਲੋਕਾਂ ਦਾ ਜਿਉਣਾ ਮੁਹਾਲ ਕਰ ਦਿੱਤਾ ਹੈ। ਬੀਤੇ ਦਿਨੀਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ 4 ਲੋਕਾਂ ਦੀ ਗਰਮੀ ਕਾਰਨ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ। ਪੰਜਾਬ ‘ਚ ਤਾਪਮਾਨ ਅੰਕੜਿਆਂ ਨੂੰ ਤੋੜ ਰਿਹਾ ਹੈ।ਗਰਮੀ ਕਾਰਨ ਕਈ ਲੋਕ ਬੀਮਾਰ ਹੋ ਰਹੇ ਹਨ ਤੇ ਇਲਾਜ ਲਈ ਸਿਵਲ ਹਸਪਤਾਲਾਂ ਜਾਂ ਪ੍ਰਾਈਵੇਟ ਹਸਪਤਾਲਾਂ ਦਾ ਰੁਖ ਕਰ ਰਹੇ ਹਨ।

ਬਠਿੰਡਾ ਵਿਖੇ ਗਰਮੀ ਕਾਰਨ 2 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ 6 ‘ਤੇ ਇਕ ਰੇਲ ਯਾਤਰੀ ਬੇਹੋਸ਼ੀ ਦੀ ਹਾਲਤ ‘ਚ ਪਿਆ ਸੀ। ਸੂਚਨਾ ਮਿਲਣ ‘ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਟੀਮ ਦੇ ਸੰਦੀਪ ਗਿੱਲ ਐਂਬੂਲੈਂਸ ਲੈ ਕੇ ਮੌਕੇ ‘ਤੇ ਪਹੁੰਚੇ ਅਤੇ ਗੰਭੀਰ ਹਾਲਤ ਵਿਚ ਪਏ ਰੇਲ ਯਾਤਰੀ ਨੂੰ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਕੁਝ ਦੇਰ ਬਾਅਦ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਸ਼ਨਾਖਤ ਵਿਜੇ ਕੁਮਾਰ ਪੁੱਤਰ ਸਮੀਰ ਚੰਦ ਵਾਸੀ ਲਖਨਊ ਵਜੋਂ ਹੋਈ।The heat took the lives of 4 more people

ਇਸੇ ਤਰ੍ਹਾਂ ਬਠਿੰਡਾ-ਮਾਨਸਾ ਰੋਡ ‘ਤੇ ਕਾਲੀ ਮਾਤਾ ਮੰਦਰ ਨੇੜੇ ਪਾਰਕ ‘ਚ ਨਸ਼ੇ ਦੀ ਹਾਲਤ ‘ਚ ਪਏ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਕੋਲ ਕੋਈ ਕਾਗਜ਼ ਨਾਲ ਹੋਣ ਕਾਰਨ ਉਸ ਦੀ ਸ਼ਨਾਖਤ ਨਹੀਂ ਹੋ ਸਕੀ। ਫਿਲਹਾਲ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੌਰਚਰੀ ‘ਚ ਸੁਰੱਖਿਅਤ ਰੱਖ ਦਿੱਤਾ ਹੈ।

also read ;- ਦੋ ਪੰਜਾਬੀ ਔਰਤਾਂ ‘ਤੇ ਫਾਇਰਿੰਗ, ਇੱਕ ਦੀ ਮੌਤ, ਨਕੋਦਰ ਦਾ ਨੌਜਵਾਨ ਗ੍ਰਿਫਤਾਰ
ਕੱਪੜੇ ਸੁਕਾ ਰਹੀ ਔਰਤ ਦੀ ਹੋਈ ਮੌਤ
ਫਾਜ਼ਿਲਕਾ ਵਿਚ ਗਲੀ ਜੰਗੀਆਣਾ ਦੇ ਰਹਿਣ ਵਾਲੀ ਆਸ਼ਾ ਗੁਪਤਾ ਪਤਨੀ ਰਵਿੰਦਰ ਗੁਪਤਾ (ਸਰਵੇਅਰ) ਆਪਣੇ ਘਰ ਦੀ ਛੱਤ ‘ਤੇ ਕੱਪੜੇ ਸੁਕਾ ਰਹੀ ਸੀ ਤਾਂ ਗਰਮੀ ਕਾਰਨ ਉਸ ਨੂੰ ਚੱਕਰ ਆ ਗਿਆ ਅਤੇ ਉਹ ਛੱਤ ਤੋਂ ਹੇਠਾਂ ਫਰਸ਼ ‘ਤੇ ਡਿੱਗ ਗਈ। ਜਿਸ ਨੂੰ ਹਸਪਤਾਲ ਲਿਜਾਇਆ ਗਿਆ। ਕੁਝ ਸਮੇਂ ਬਾਅਦ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਪਿੰਡ ਖਾਂਬਰਾ ਦੇ ਮੁਹੱਲਾ ਬਾਜ਼ੀਗਰ ‘ਚ ਇਕ ਵਿਅਕਤੀ ਦੀ ਲਾਸ਼ ਸ਼ੱਕੀ ਹਾਲਤ ‘ਚ ਮਿਲੀ ਹੈ। ਥਾਣਾ ਸਦਰ ਦੀ ਉਪ-ਚੌਕੀ ਫਤਿਹਪੁਰ ‘ਚ ਤਾਇਨਾਤ ਏ. ਐੱਸ. ਆਈ ਨਰਾਇਣ ਗੌੜ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਦਾ ਮੁਆਇਨਾ ਕੀਤਾ। ਹਾਲਾਂਕਿ ਉਸ ਦਾ ਕਹਿਣਾ ਹੈ ਕਿ ਮ੍ਰਿਤਕ ਦੇ ਸਰੀਰ ‘ਤੇ ਕਿਸੇ ਤਰ੍ਹਾਂ ਦੇ ਸੈੱਟ ਦੇ ਨਿਸ਼ਾਨ ਨਹੀਂ ਮਿਲੇ ਹਨ। ਇਸ ਦੇ ਨਾਲ ਹੀ ਪੁਲਸ ਨੂੰ ਉਸ ਕੋਲੋਂ ਕੋਈ ਪਛਾਣ ਪੱਤਰ ਵੀ ਨਹੀਂ ਮਿਲਿਆ ਹੈ, ਜਿਸ ਕਾਰਨ ਲਾਸ਼ ਦੀ ਸ਼ਨਾਖਤ ਨਹੀਂ ਹੋ ਸਕੀ ਹੈ। ਮ੍ਰਿਤਕ ਦੀ ਉਮਰ 50 ਸਾਲ ਦੇ ਕਰੀਬ ਜਾਪਦੀ ਹੈ।The heat took the lives of 4 more people

Advertisement

Latest

ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾ
ਯੁੱਧ ਨਸ਼ਿਆਂ ਵਿਰੁੱਧ ਦੇ 135ਵੇਂ ਦਿਨ 109 ਨਸ਼ਾ ਤਸਕਰ ਕਾਬੂ; 2.7 ਕਿਲੋ ਹੈਰੋਇਨ ਅਤੇ 7.18 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਸੋਧ) ਬਿੱਲ, 2025 ਅਤੇ ਪੰਜਾਬ ਨਮਿੱਤਣ ਐਕਟਸ (ਰਪੀਲ) ਬਿੱਲ, 2025 ਸਰਬਸੰਮਤੀ ਨਾਲ ਪਾਸ
ਪੰਜਾਬ ਵਿੱਚ ਮੌਜੂਦਾ ਸਮੇਂ ਹੜ੍ਹਾਂ ਜਿਹੀ ਕੋਈ ਸਥਿਤੀ ਨਹੀਂ, ਸਰਕਾਰ ਵੱਲੋਂ ਹਰ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ: ਬਰਿੰਦਰ ਕੁਮਾਰ ਗੋਇਲ
ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਵੱਲੋਂ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ