Tuesday, December 31, 2024

ਵਿਕਸਿਤ ਭਾਰਤ ਸੰਕਲਪ ਯਾਤਰਾ ਦੀ ਆਈਈਸੀ ਵੈਨ ਪੁੱਜੀ ਪਿੰਡ ਭਕਨਾ ਕਲਾਂ, ਚੱਕ ਸਿਕੰਦਰ, ਅਠਵਾਲ, ਜੌਹਲ

Date:

ਅੰਮ੍ਰਿਤਸਰ 8 ਦਸੰਬਰ 2023–

‘ਵਿਕਸਿਤ ਭਾਰਤ ਸੰਕਲਪ ਯਾਤਰਾ’ ਦੇ ਤਹਿਤ ਚਲਾਈ ਗਈ ਆਈਈਸੀ ਵੈਨ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਦੇ ਪਿੰਡ ਜੌਹਲ, ਭਕਨਾ ਕਲਾਂ, ਭਕਨਾ ਖੁਰਦ, ਚੱਕ ਸਿਕੰਦਰ, ਅਠਵਾਲ ਸਣੇ ਵੱਖੋ ਵੱਖ ਪਿੰਡਾਂ ਵਿੱਚ ਪੁੱਜੀ। ਇਸ ਮੌਕੇ ਭਾਰਤ ਸਰਕਾਰ ਦੇ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਰਾਜ ਸਰਕਾਰ ਦੇ ਕਈ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਭਾਰਤ ਸਰਕਾਰ ਦੇ ਮੁੱਖ ਕਲਿਆਣਕਾਰੀ ਪ੍ਰੋਗਰਾਮਾਂ ਦਾ ਸੁਨੇਹਾ ਪ੍ਰਚਾਰਿਤ ਕਰਨ ਲਈ ਖਾਸ ਤੌਰ ‘ਤੇ ਡਿਜ਼ਾਈਨ ਕੀਤੀਆਂ ਗਈਆਂ ਇਹ ਆਈਈਸੀ (ਸੂਚਨਾ, ਸਿੱਖਿਆ ਅਤੇ ਸੰਚਾਰ) ਵੈਨਾਂ ਅੰਮ੍ਰਿਤਸਰ ਅਤੇ ਨੇੜਲੇ ਇਲਾਕਿਆਂ ਵਿੱਚ ਵੱਖੋ ਵੱਖ ਪਿੰਡਾਂ ਤੱਕ ਪਹੁੰਚ ਕਰਨਗੀਆਂ।

               ਇਸ ਮੌਕੇ ਖੇਤੀਬਾੜੀ ਦੇ ਵਿਕਾਸ ਨੂੰ ਦਰਸਾਉਂਦਿਆਂ ਡਰੋਨ ਵੀ ਪ੍ਰਦਰਸ਼ਿਤ ਕੀਤਾ ਗਿਆ, ਜਿਸ ਦਾ ਫਾਇਦਾ ਕਿਸਾਨ ਆਪਣੇ ਉਤਪਾਦਨ ਅਤੇ ਉਤਪਾਦਕਤਾ ਨੂੰ ਵਧਾਉਣ ਲਈ ਚੁੱਕ ਸਕਦੇ ਹਨ। ਕੁਦਰਤੀ ਖੇਤੀ ਦਾ ਅਭਿਆਸ ਕਰਨ ਵਾਲੇ ਕਿਸਾਨਾਂ ਨਾਲ ਉਸਾਰੂ ਗੱਲਬਾਤ ਦੇ ਨਾਲ-ਨਾਲ ਅਗਾਂਹ ਵਧੂ ਸੋਚ ਨੂੰ ਹੁੰਗਾਰਾ ਦੇਣ ਦਾ ਟੀਚਾ ਵੀ ਇਸਦੇ ਤਹਿਤ ਮਿੱਥਿਆ ਗਿਆ ਹੈ। ਇਸਦੇ ਨਾਲ ਹੀ ਲੋਕਾਂ ਨੂੰ ਲੋਕ ਭਲਾਈ ਸਕੀਮਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਲੋਕਾਂ ਨੇ ਸੰਸ਼ੇ ਵੀ ਦੂਰ ਕੀਤੇ।

ਇਸ ਯਾਤਰਾ ਵਿੱਚ ਮੁੱਖ ਧਿਆਨ ਲੋਕਾਂ ਨਾਲ ਸੰਪਰਕ ਕਰਨ, ਉਨ੍ਹਾਂ ਵਿੱਚ ਜਾਗਰੂਕਤਾ ਪੈਦਾ ਕਰਨ ਅਤੇ ਉਨ੍ਹਾਂ ਨੂੰ ਸਵੱਛਤਾ ਸੁਵਿਧਾਵਾਂ, ਜ਼ਰੂਰੀ ਵਿੱਤੀ ਸੇਵਾਵਾਂ, ਬਿਜਲੀ ਕਨੈਕਸ਼ਨ, ਐੱਲਪੀਜੀ ਸਿਲੰਡਰ ਨੂੰ ਸੁਲਭ ਕਰਵਾਉਣ, ਗ਼ਰੀਬਾਂ ਲਈ ਆਵਾਸ, ਖੁਰਾਕ ਸੁੱਰਖਿਆ, ਉਚਿਤ ਪੋਸ਼ਣ, ਭਰੋਸੇਯੋਗ ਸਿਹਤ ਸੇਵਾਵਾਂ, ਸਵੱਛ ਪੇਯਜਲ ਆਦਿ ਜਿਹੀਆਂ ਕਲਿਆਣਕਾਰੀ ਯੋਜਨਾਵਾਂ ਦਾ ਲਾਭ ਪ੍ਰਦਾਨ ਕਰਨ ‘ਤੇ ਹੋਵੇਗਾ।

               ਜਿਨ੍ਹਾਂ ਯੋਜਨਾਵਾਂ ਨੂੰ ਪ੍ਰਚਾਰਿਤ ਕੀਤਾ ਜਾਏਗਾ ਉਨ੍ਹਾਂ ਵਿੱਚ ਆਯੁਸ਼ਮਾਨ ਭਾਰਤ; ਪੀਏਜੇਏਵਾਈ ਪ੍ਰਧਾਨ ਮੰਤਰੀ ਬਾਲਿਕਾ ਕਲਿਆਣ ਅੰਨ ਯੋਜਨਾ; ਦੀਨਦਿਆਲ ਅੰਤਯੋਦਯ ਯੋਜਨਾ – ਰਾਸ਼ਟਰੀ ਗ੍ਰਾਮੀਣ ਆਜੀਵਿਕਾ ਮਿਸ਼ਨ ; ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ); ਪ੍ਰਧਾਨ ਮੰਤਰੀ ਉੱਜਵਲਾ ਯੋਜਨਾ; ਪ੍ਰਧਾਨ ਮੰਤਰੀ ਵਿਸ਼ਵਕਰਮਾ; ਪ੍ਰਧਾਨ ਮੰਤਰੀ ਕਿਸਾਨ ਸੰਮਾਨ; ਕਿਸਾਨ ਕ੍ਰੈਡਿਟ ਕਾਰਡ (ਕੇਸੀਸੀ); ਪ੍ਰਧਾਨ ਮੰਤਰੀ ਪੋਸ਼ਣ ਅਭਿਯਾਨ; ਹਰ ਘਰ ਜਲ –ਜਲ ਜੀਵਨ ਮਿਸ਼ਨ; ਪਿੰਡਾਂ ਦਾ ਸਰਵੇਖਣ ਅਤੇ ਪੇਂਡੂ ਖੇਤਰਾਂ ਵਿੱਚ ਉੱਨਤ ਟੈਕਨੋਲੋਜੀ ਦੇ ਨਾਲ ਮੈਪਿੰਗ ; ਜਨ ਧਨ ਯੋਜਨਾ; ਜੀਵਨ ਜਯੋਤੀ ਬੀਮਾ ਯੋਜਨਾ; ਸੁਰਕਸ਼ਾ ਬੀਮਾ ਯੋਜਨਾ; ਅਟਲ ਪੈਨਸ਼ਨ ਯੋਜਨਾ ਆਦਿ ਸ਼ਾਮਲ ਹਨ।

               ਵਿਕਾਸ ਭਾਰਤ ਸੰਕਲਪ ਯਾਤਰਾ ਭਾਰਤ ਸਰਕਾਰ ਦੀ ਹੁਣ ਤੱਕ ਦੀ ਸਭ ਤੋਂ ਵਿਆਪਕ ਪਹਿਲ ਹੈ। ਬਹੁਪੱਖੀ ਵਿਕਾਸ ਦੇ ਦ੍ਰਿਸ਼ਟੀਕੋਣ ’ਤੇ ਆਧਾਰਿਤ ਇਸ ਯਾਤਰਾ ਦੇ ਜ਼ਰੀਏ, ਇਹ ਯਕੀਨੀ ਬਣਾਉਣ ਲਈ ਲਗਾਤਾਰ ਕੋਸ਼ਿਸ਼ ਕੀਤੀ ਗਈ ਹੈ ਕਿ ਸਰਕਾਰੀ ਯੋਜਨਾਵਾਂ ਦਾ ਲਾਭ ਦੇਸ਼ ਦੇ ਹਰ ਕੋਨੇ ਵਿੱਚ 100% ਮੁਕੰਮਲ ਹੋ ਸਕੇ। ਇਹ ਯਾਤਰਾ ਵਿਆਪਕ ਪਹੁੰਚ ਬਣਾਉਣ ਦੇ ਨਾਲ-ਨਾਲ ਜਾਣਕਾਰੀ ਦਾ ਪ੍ਰਸਾਰ ਕਰਨ ਅਤੇ ਨਾਗਰਿਕਾਂ ਨੂੰ ਦੇਸ਼ ਦੇ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਨ ਲਈ ਸ਼ਕਤੀ ਪ੍ਰਦਾਨ ਕਰਕੇ ਇਸ ਉਦੇਸ਼ ਨੂੰ ਪ੍ਰਾਪਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।

               ਇਸ ਆਈ.ਈ.ਸੀ. ਵੈਨ ਦੇ ਜ਼ਰੀਏ ਜ਼ਮੀਨੀ ਪੱਧਰ ਦੀਆਂ ਗਤੀਵਿਧੀਆਂ ਅਤੇ ਲੋਕਾਂ ਦੀ ਭਾਗੀਦਾਰੀ ਦਾ ਡੇਟਾ ਡਿਜੀਟਲ ਇੰਡੀਆ ਕਾਰਪੋਰੇਸ਼ਨ ਵਲੋਂ ਵਿਕਸਤ ਕੀਤੇ ਪੋਰਟਲ ’ਤੇ ਰੀਅਲ ਟਾਈਮ ਵਿੱਚ ਕੈਪਚਰ ਕੀਤਾ ਜਾਂਦਾ ਹੈ।

Share post:

Subscribe

spot_imgspot_img

Popular

More like this
Related

ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ 9.92  ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਚੰਡੀਗੜ੍ਹ, 30 ਦਸੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...

ਨਿਰੰਤਰ ਕੀਤਾ ਜਾਂਦਾ ਯੋਗਾ ਅਭਿਆਸ  ਚਿੰਤਾ ਘਟਾਉਂਦਾ ਹੈ ਅਤੇ ਸਰੀਰ ਵਿੱਚ ਲਚਕਤਾ ਵਧਾਉਂਦਾ ਹੈ-ਐਸ.ਡੀ.ਐਮ. ਡੇਰਾਬੱਸੀ ਅਮਿਤ ਗਪਤਾ

ਡੇਰਾਬੱਸੀ/ਸਾਹਿਬਜ਼ਾਦਾ ਅਜੀਤ ਸਿੰਘ ਨਗਰ 30 ਦਸੰਬਰ, 2024: ਐਸ.ਡੀ.ਐਮ, ਡੇਰਾਬੱਸੀ, ਅਮਿਤ...