ਮਣੀਪੁਰ ਵਿੱਚ ਵਾਪਰੀ ਘਟਨਾ ਨੂੰ ਲੈ ਕਿ ਅਤੇ ਪੰਜਾਬ ਵਿੱਚ ਵੱਧ ਰਹੇ ਚਿੱਟੇ ਨੂੰ ਲੈਣ ਕਿ ਸਰਪੰਚ ਯੂਨੀਅਨ ਫਿਰੋਜ਼ਪੁਰ ਦੇ ਪ੍ਰਧਾਨ ਅਤੇ ਮੈਂਬਰ ਕੋਰ ਕਮੇਟੀ ਪੰਜਾਬ ਨੇ ਕੀਤੀ ਸਖ਼ਤ ਸ਼ਬਦਾਂ ਵਿੱਚ ਨਖੇਦੀ।

The incident happened in Manipur
The incident happened in Manipur

The incident happened in Manipur ਪਿੱਛਲੇ ਦਿਨੀ ਮਣੀਪੁਰ ਵਿੱਚ ਵਾਪਰੀ ਘਟਨਾ ਨੂੰ ਲੈ ਕਿ ਜਿੱਥੇ ਪੂਰੇ ਦੇਸ਼ ਵਿੱਚ ਉਸ ਘਟਨਾ ਨੂੰ ਲੈ ਕਿ ਲੋਕਾਂ ਵਿੱਚ ਬਹੁਤ ਰੋਸ ਪਾਇਆ ਜਾ ਰਿਹਾ ਹੈ ਅਤੇ ਸਾਰੇ ਦੇਸ਼ ਵਿੱਚ ਅਤੇ ਵਿਦੇਸ਼ਾਂ ਵਿੱਚ ਭਾਰਤ ਦੀ ਬਹੁਤ ਬੇਜ਼ਤੀ ਹੋਈ ਹੈ ਇਸ ਘਟਨਾ ਨੂੰ ਲੈ ਕਿ ਫਿਰੋਜ਼ਪੁਰ ਜ਼ਿਲੇ ਦੇ ਸਰਪੰਚ ਯੂਨੀਅਨ ਦੇ ਪ੍ਰਧਾਨ ਅਤੇ ਮੈਂਬਰ ਕੋਰ ਕਮੇਟੀ ਸਰਪੰਚ ਯੂਨੀਅਨ ਪੰਜਾਬ ਸਰਪੰਚ ਸਾਰਜ ਸਿੰਘ ਸੰਧੂ ਨੇ ਵੀ ਸਾਡੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਇਸ ਘਟਨਾ ਦੀ ਬਹੁਤ ਨਖੇਦੀ ਕੀਤੀ ਅਤੇ ਪੰਜਾਬ ਵਿੱਚ ਚਿੱਟੇ ਨੂੰ ਲੈ ਕਿ ਵੀ ਪੰਜਾਬ ਸਰਕਾਰ ਦੀ ਨੁਕਤਾਚੀਨੀ ਕੀਤੀ ਅਤੇ ਪੰਜਾਬ ਵਿੱਚ ਚਿੱਟੇ ਨੂੰ ਲੈ ਹੋ ਰਹੀਆਂ ਨੋਂਜਵਾਨ ਦੀਆਂ ਮੌਤਾਂ ਤੇ ਡੂੰਘਾ ਦੁੱਖ ਪ੍ਰਗਟਾਇਆ ਅਤੇ ਪੰਜਾਬ ਵਿੱਚ ਖ਼ਸਖ਼ਸ ਦੀ ਖੇਤੀ ਦੀ ਮੰਗ ਵੀ ਕੀਤੀ |

READ ASLO : ਸ਼ਹੀਦ ਸਿਪਾਹੀ ਜਤਿੰਦਰ ਸਿੰਘ ਦੇ ਪਰਿਵਾਰ ਨਾਲ ਹਰਜੋਤ ਸਿੰਘ ਬੈਂਸ ਵਲੋਂ  ਹਮਦਰਦੀ ਦਾ ਪ੍ਰਗਟਾਵਾ

ਨਸ਼ਿਆਂ ਦੀ ਭੈੜੀ ਆਦਤ : ਨਸ਼ਿਆਂ ਦੀ ਭੈੜੀ ਆਦਤ ਲਗਾਤਾਰ ਜ਼ੋਰ ਪਕੜ ਰਹੀ ਹੈ । ਅੱਜ ਕਲ੍ਹ ਸਕੂਲਾਂ, ਕਾਲਜਾਂ ਵਿਚ ਪੜ੍ਹਦੇ ਵਿਦਿਆਰਥੀ, ਹੋਸਟਲਾਂ ਵਿਚ ਰਹਿੰਦੇ ਹੋਸਟਲਰਾਂ ਆਦਿ ਵਿਚ ਬਹੁਤ ਸਾਰੇ ਨਸ਼ਿਆਂ ਦੇ ਸ਼ਿਕਾਰ ਹਨ । ਹੋਸਟਲਾਂ ਵਿਚ ਰਹਿੰਦੇ ਵਿਦਿਆਰਥੀ ਉੱਤੇ ਤਾਂ ਨਸ਼ਿਆਂ ਦੀ ਵਰਤੋਂ ਦਾ ਇਕ ਤਰ੍ਹਾਂ ਦਾ ਭੂਤ ਹੀ ਸਵਾਰ ਹੋ ਗਿਆ ਹੈ । ਉਹ ਇਕ ਦੂਜੇ ਦੀ ਰੀਸ ਤੇ ਭੇਡ ਚਾਲ ਕਾਰਨ ਇਸ ਬੀਮਾਰੀ ਦਾ ਸ਼ਿਕਾਰ ਹੋ ਰਹੇ ਹਨ । ਹੋਸਟਲ ਦੇ ਵਿਦਿਆਰਥੀਆਂ ਕੋਲੋਂ ਸ਼ਰਾਬ, ਚਰਸ, ਗਾਂਜਾ, ਕੋਕੀਨ, ਭੰਗ, ਐਲ.ਐਮ.ਡੀ. ਦੀਆਂ ਗੋਲੀਆਂ ਆਦਿ ਕਈ ਕੁਝ ਮਿਲਦਾ । ਹੈ । ਇਹ ਆਦਰ ਮੁੰਡਿਆਂ ਵਿਚ ਹੀ ਨਹੀਂ ਸਗੋਂ ਕੁੜੀਆਂ ਵੀ ਇਸ ਦਾ ਸ਼ਿਕਾਰ ਹੁੰਦੀਆਂ ਹਨ ।

ਨਸ਼ਿਆਂ ਦੀ ਵਰਤੋਂ ਦੀ ਬੀਮਾਰੀ ਨੌਜਵਾਨ ਵਿਦਿਆਰਥੀਆਂ ਅਤੇ ਆਉਣ ਵਾਲੀ ਪੀੜੀ ਨੂੰ ਨਕਾਰਾ ਅਤੇ ਕਮਜ਼ੋਰ ਬਣਾ ਰਹੀ ਹੈ । ਇਸਦਾ ਸੌਖਾ ਇਲਾਜ ਹੈ ਕਿ ਸਭ ਤੋਂ ਪਹਿਲਾਂ ਨਸ਼ੀਲੇ ਪਦਾਰਥਾਂ ਦੀ ਖੁੱਲੀ ਵਿਕਰੀ ਉੱਤੇ ਪਾਬੰਦੀ ਲਾਈ ਜਾਵੇ । ਜਿਹੜਾ ਵੀ ਚੋਰੀ ਛਿਪੇ ਵਿਦਿਆਰਥੀਆਂ ਨੂੰ ਨਸ਼ੀਲੀਆਂ ਵਸਤਾਂ ਦੀ ਸਪਲਾਈ ਕਰਦਾ ਹੈ, ਉਸਨੂੰ ਸਖ਼ਤ ਸਜ਼ਾ ਦਿੱਤੀ ਜਾਵੇ । ਇਨ੍ਹਾਂ ਕੁਰੀਤੀਆਂ ਦੀ ਥਾਂ ਵਿਦਿਆਰਥੀਆਂ ਵਿਚ ਵੱਖ ਵੱਖ ਢੰਗਾਂ ਦੁਆਰਾ ਮੁਕਾਬਲੇ, ਕਲਾ ਪਿਆਰ, ਸਾਹਿਤ ਸਿਰਜਣਾ ਆਦਿ ਦੀਆਂ ਰੁਚੀਆਂ ਪੈਦਾ ਕੀਤੀਆਂ ਜਾਣ ।The incident happened in Manipur

[wpadcenter_ad id='4448' align='none']