ਮਾਲੇਰਕੋਟਲਾ 22 ਜਨਵਰੀ :
ਆਮਦਨ ਕਰ ਵਿਭਾਗ ਮਾਲੇਰਕੋਟਲਾ ਵੱਲੋਂ ਸਥਾਨਕ ਮਾਲੇਰਕੋਟਲਾ ਕਲੱਬ ਵਿਖੇ ਵਿਵਾਦ ਤੋਂ ਵਿਸਵਾਸ਼ ਸਕੀਮ 2024 ਤਹਿਤ ਪ੍ਰੋਗਰਾਮ ਚੀਫ ਕਮਿਸ਼ਨਰ ਇਨਕਮ ਟੈਕਸ ਅੰਮ੍ਰਿਤਸਰ ਲਾਲ ਚੰਦ ਆਈ.ਆਰ.ਐਸ ਤੇ ਪ੍ਰਿੰਸੀਪਲ ਕਮਿਸ਼ਨਰ ਆਫ਼ ਇਨਕਮ ਟੈਕਸ-1 ਲੁਧਿਆਣਾ ਸ਼੍ਰੀ ਸੁਰਿੰਦਰ ਕੁਮਾਰ ਆਈ.ਆਰ.ਐਸ ਦੇ ਦਿਸ਼ਾ ਨਿਰਦੇਸ਼ਾ ਤਹਿਤ ਕਰਵਾਇਆ ਗਿਆ।
ਸਮਾਗਮ ‘ਚ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਐਡੀਸ਼ਨਲ ਕਮਿਸ਼ਨਰ ਇਨਕਮ ਟੈਕਸ ਰੇਂਜ 4 ਲੁਧਿਆਣਾ ਰਿਸ਼ੀ ਕੁਮਾਰ ਆਈ.ਆਰ.ਐਸ, ਵਰਿੰਦਰਾ ਸਿੰਘ ਏ.ਸੀ.ਆਈ.ਟੀ ਸਰਕਲ-4 ਲੁਧਿਆਣਾ ਰੇਂਜ ਅਤੇ ਆਈ.ਟੀ.ਓ ਮਾਲੇਰਕੋਟਲਾ ਮਨਦੀਪ ਦੱਤ ਨੇ ਸ਼ਹਿਰ ਦੇ ਵਕੀਲਾਂ ਅਤੇ ਸੀ.ਏ ਨਾਲ ਸਾਂਝੀ ਮੀਟਿੰਗ ਕਰਦਿਆਂ ਕੇਂਦਰ ਸਰਕਾਰ ਵੱਲੋਂ ਚਲਾਈ ਗਈ ਸਕੀਮ ਸਬੰਧੀ ਦੱਸਿਆ ਕਿ ਜਿਹੜੇ ਲੋਕਾਂ ਵੱਲ ਇਨਕਮ ਟੈਕਸ ਵਿਭਾਗ ਦੇ ਟੈਕਸ ਬਕਾਇਆ ਹਨ ਉਨ੍ਹਾਂ ’ਤੇ ਕਿਸੇ ਕਿਸਮ ਦਾ ਜੁਰਮਾਨਾ ਜਾਂ ਵਿਆਜ਼ ਨਹੀਂ ਲਾਇਆ ਜਾਵੇਗਾ ਜੇਕਰ ਉਹ 31 ਜਨਵਰੀ ਤੱਕ ਟੈਕਸ ਜਮ੍ਹਾਂ ਕਰਵਾਉਂਦੇ ਹਨ।
ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਵੱਲ ਐਗਜ਼ੰਪਸ਼ਨ ਤੇ ਡਿਡਕਸ਼ਨਾਂ ਰਾਹੀਂ ਟੀਡੀਐੱਸ ਗਲਤ ਰਿਫ਼ੰਡ ਲਿਆ ਗਿਆ ਹੈ ਉਨ੍ਹਾਂ ਦੀ ਵੀ ਜਾਂਚ ਕਰਵਾਈ ਜਾ ਰਹੀ ਹੈ, ਉਹ ਅਪਣੀ ਰਿਟਰਨਾ ਨੂੰ ਅਪਡੇਟ ਕਰਵਾ ਲੈਣ।ਰਿਸ਼ੀ ਕੁਮਾਰ ਨੇ ਦੱਸਿਆ ਕਿ ਲੋਕਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੇ ਸਮੇਂ ‘ਚ ਭਾਰੀ ਜੁਰਮਾਨੇ ਅਤੇ ਵਿਆਜ਼ ਤੋਂ ਬਚਿਆ ਜਾ ਸਕੇ। ਇਸ ਤੋਂ ਪਹਿਲਾਂ ਟੈਕਸ ਬਾਰ ਐਸੋਸੀਏਸ਼ਨ ਮਾਲੇਰਕੋਟਲਾ ਅਤੇ ਸੀ.ਏ ਐਸੋਸੀਏਸ਼ਨ ਵੱਲੋਂ ਵਿਭਾਗ ਦੇ ਅਧਿਕਾਰੀਆਂ ਦਾ ਸਵਾਗਤ ਕੀਤਾ ਗਿਆ।
ਇਸ ਮੌਕੇ ਮੁਹੰਮਦ ਜਾਵੇਦ ਫਾਰੂਕੀ, ਬਰਿਜ ਭੂਸ਼ਣ ਬਾਂਸਲ, ਸੁਰਿੰਦਰ ਕੁਮਾਰ, ਸਤੀਸ਼ ਕੁਮਾਰ, ਮਨਦੀਪ ਸਿੰਘ, ਹਿਤੇਸ਼ ਗੁਪਤਾ, ਬੂਟਾ ਖਾਂ, ਰਮਨ ਵਰਮਾ, ਮੁਹੰਮਦ ਰਮਜ਼ਾਨ (ਸਾਰੇ ਵਕੀਲ), ਵੀਪਨ ਜੈਨ, ਅਜੈ ਅੱਗਰਵਾਲ, ਅਕਸ਼ੇ ਕੁਮਾਰ (ਸਾਰੇ ਸੀ.ਏ) ਆਦਿ ਹਾਜ਼ਰ ਸਨ।