ਦਿੱਲੀ ‘ਚ ਜਗਾਏ ਦੀਵੇ ਦੀ ਲੋਅ ਨਾਲ ਅਸੀਂ ਪੰਜਾਬ ‘ਚ ਇਨ੍ਹਾਂ ਸਹੂਲਤਾਂ ਦਾ ਦੀਵਾ ਬਾਲਿਆ – ਭਗਵੰਤ ਮਾਨ

ਲੁਧਿਆਣਾ, 10 ਦਸੰਬਰ

ਪੰਜਾਬ ਵਾਸੀਆਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦਾ ਦਿਨ ਇਤਿਹਾਸਕ ਦਿਨ ਹੈ ਕਿਉਂਕਿ ਈਮਾਨਦਾਰ ਸਰਕਾਰ ਨੇ ਸੂਬੇ ਵਿੱਚ ਅਸੰਭਵ ਜਾਪਣ ਵਾਲੀ ਗੱਲ ਨੂੰ ਹਕੀਕਤ ਵਿੱਚ ਬਦਲ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਨੇ ਅਰਵਿੰਦ ਕੇਜਰੀਵਾਲ ਦੀ ਸੋਚ ਵਿੱਚੋਂ ਉਪਜੇ ‘ਦਿੱਲੀ ਮਾਡਲ’  ਨੂੰ ਅਪਣਾਇਆ ਹੈ  ਜਿਸ ਨਾਲ ਸੂਬੇ ਵਿੱਚ ਜੁਆਬਦੇਹੀ ਅਤੇ ਪਾਰਦਰਸ਼ੀ ਸ਼ਾਸਨ ਦੇ ਨਵੇਂ ਯੁੱਗ ਦਾ ਆਰੰਭ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਇਹ ਨਾਗਰਿਕ ਕੇਂਦਰਿਤ ਮਾਡਲ ਸਮੁੱਚੇ ਦੇਸ਼ ਵਿੱਚ ਲਾਗੂ ਹੋਵੇਗਾ ਜਿਸ ਨਾਲ ਦੇਸ਼ ਵਾਸੀਆਂ ਨੂੰ ਬਿਹਤਰ ਸੇਵਾਵਾਂ ਹਾਸਲ ਹੋਣਗੀਆਂ।

ਮੁੱਖ ਮੰਤਰੀ ਨੇ ਕਿਹਾ, “ਅੱਜ ਦਾ ਦਿਨ ਸਧਾਰਨ ਦਿਨ ਨਹੀਂ ਹੈ ਸਗੋਂ ਪੰਜਾਬ ਅਤੇ ਪੰਜਾਬੀਆਂ ਲਈ ਫੈਸਲਾਕੁੰਨ ਪਲ ਵਜੋਂ ਭਾਰਤੀ ਸਿਆਸਤ ਅਤੇ ਇਤਿਹਾਸ ਦੇ ਪੰਨਿਆਂ ਵਿੱਚ ਦਰਜ ਹੋਣ ਵਾਲਾ ਦਿਨ ਹੈ। ਜਦੋਂ ਭਵਿੱਖ ਵਿੱਚ ਇਹ ਪੁੱਛਿਆ ਕਿ ਆਮ ਆਦਮੀ ਦੀ ਸਹੂਲਤ ਲਈ ਪੰਜਾਬ ਦੇ ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਦੀ ਖੱਜਲ-ਖੁਆਰੀ ਕਦੋਂ ਖਤਮ ਹੋਈ ਸੀ ਤਾਂ ਇਸ ਦਾ ਜਵਾਬ ਇਹ ਹੋਵੇਗਾ ਕਿ 10 ਦਸੰਬਰ, 2023 ਨੂੰ ਪੰਜਾਬ ਨੇ ਇਸ ਇਨਕਲਾਬ ਦੌਰ ਦਾ ਮੁੱਢ ਬੰਨ੍ਹਿਆ ਸੀ।”

[wpadcenter_ad id='4448' align='none']