Thursday, December 26, 2024

ਜੇਲ੍ਹ ਵਿਚੋਂ ਬਾਹਰ ਆਉਂਦੇ ਹੀ ਰਾਮ ਰਹੀਮ ਨੇ ਜਾਰੀ ਕੀਤਾ ਸੰਦੇਸ਼, ਕਿਹਾ…

Date:

The message issued by Ram Rahim
ਸੁਨਾਰੀਆ ਜੇਲ੍ਹ ਵਿਚ ਬੰਦ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ 21 ਦਿਨਾਂ ਦੀ ਫ਼ਰਲੋ ਦਿੱਤੀ ਗਈ ਹੈ। ਇਸ ਸਮੇਂ ਦੌਰਾਨ ਰਾਮ ਰਾਹੀਮ ਉੱਤਰ ਪ੍ਰਦੇਸ਼ ਦੇ ਬਾਗਪਤ ਵਿਚ ਬਰਨਾਵਾ ਸਥਿਤ ਡੇਰਾ ਆਸ਼ਰਮ ਰਹੇਗਾ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਡੇਰਾ ਮੁਖੀ ਦੀ ਆਰਜ਼ੀ ਰਿਹਾਈ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਪਟੀਸ਼ਨ ਦਾ ਨਿਪਟਾਰਾ ਕਰਨ ਤੋਂ ਕੁਝ ਦਿਨ ਬਾਅਦ ਹੀ ਸਿਰਸਾ ਸਥਿਤ ਡੇਰਾ ਮੁਖੀ ਨੂੰ ਫ਼ਰਲੋ ਦੇਣ ਦਾ ਫੈਸਲਾ ਕੀਤਾ ਗਿਆ ਸੀ।The message issued by Ram Rahim

also read :- ਜੇਲ੍ਹ ਤੋਂ ਬਾਹਰ ਆਇਆ ਸੌਦਾ ਸਾਧ !
ਇਸ ਦੌਰਾਨ ਡੇਰਾ ਮੁਖੀ ਨੇ ਬਾਹਰ ਆਉਂਦੇ ਹੀ ਸੰਦੇਸ਼ ਜਾਰੀ ਕੀਤਾ ਹੈ। ਰਾਮ ਰਹੀਮ ਨੇ ਆਖਿਆ ਹੈ ਕਿ ਸਾਰਿਆਂ ਨੇ ਆਪਣੇ ਘਰਾਂ ਵਿਚ ਰਹਿਣਾ ਹੈ। ਕਿਸੇ ਨੇ ਡੇਰੇ ਵਿਚ ਨਹੀਂ ਆਉਣਾ ਹੈ, ਜਦੋਂ ਸੇਵਾਦਾਰ ਕਹਿਣਗੇ, ਉਸ ਹਿਸਾਬ ਨਾਲ ਸੇਵਾ ਕਰਨੀ ਹੈ।The message issued by Ram Rahim

ਦਸ ਦਈਏ ਕੇ ਹਾਈ ਕੋਰਟ ਦੇ ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਅਨਿਲ ਖੇਤਰਪਾਲ ਦੇ ਡਿਵੀਜ਼ਨ ਬੈਂਚ ਨੇ ਡੇਰਾ ਮੁਖੀ ਨੂੰ ਵਾਰ-ਵਾਰ ਫਰਲੋ ਅਤੇ ਪੈਰੋਲ ਦੇਣ ਵਿਰੁੱਧ ਸ਼੍ਰੋਮਣੀ ਕਮੇਟੀ ਦੀ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਇਹ ਪਟੀਸ਼ਨ ਪਿਛਲੇ ਸਾਲ ਜਨਵਰੀ ਵਿੱਚ ਦਾਇਰ ਕੀਤੀ ਸੀ ਜਦੋਂ ਡੇਰਾ ਮੁਖੀ ਨੂੰ ਪੰਜਾਹ ਦਿਨਾਂ ਦੀ ਪੈਰੋਲ ਦਿੱਤੀ ਗਈ ਸੀ। ਹਾਈਕੋਰਟ ਨੇ ਕਿਹਾ ਕਿ ਸਰਕਾਰ ਨੂੰ ਨਿਯਮਾਂ ਅਨੁਸਾਰ ਡੇਰਾ ਮੁਖੀ ਦੀ ਫਰਲੋ ਅਤੇ ਪੈਰੋਲ ‘ਤੇ ਫੈਸਲਾ ਲੈਣਾ ਚਾਹੀਦਾ ਹੈ। ਇਸ ਮਾਮਲੇ ‘ਚ ਡੇਰਾ ਮੁਖੀ ਨੇ ਹਾਈਕੋਰਟ ਤੋਂ ਉਸ ਨੂੰ 21 ਦਿਨਾਂ ਦੀ ਫਰਲੋ ਦੇਣ ਦੇ ਨਿਰਦੇਸ਼ ਮੰਗੇ ਸਨ, ਤਾਂ ਜੋ ਉਹ ਇਸ ਸਮੇਂ ਦੌਰਾਨ ਜੇਲ੍ਹ ਤੋਂ ਬਾਹਰ ਰਹਿ ਕੇ ਲੋਕ ਭਲਾਈ ਦੇ ਕੰਮ ਕਰ ਸਕਣ।Sauda came out of jail!



Share post:

Subscribe

spot_imgspot_img

Popular

More like this
Related

ਖੇਡਾਂ ਦੇ ਖੇਤਰ ਵਿੱਚ ਪੰਜਾਬ ਦੇ ਨਾਮ ਰਿਹਾ ਸਾਲ 2024

ਚੰਡੀਗੜ੍ਹ, 25 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...