ਦੀਵੇਆਂ ਦੀ ਰੌਸ਼ਨੀ ਨਾਲ ਦਿੱਤਾ ‘ਵੋਟ ਕਰ ਅੰਮ੍ਰਿਤਸਰ’ ਦਾ ਸੰਦੇਸ਼

ਅੰਮ੍ਰਿਤਸਰ 12 ਮਈ 2024—

ਜ਼ਿਲ੍ਹੇ ਵਿੱਚ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਤਹਿਤ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਦੀ ਲੜੀ ਵਿੱਚ ਸਥਾਨਕ ਕੰਪਨੀ ਬਾਗ ਵਿੱਚ ਸਥਿਤ ਮਹਾਰਾਜਾ ਰਣਜੀਤ ਸਿੰਘ ਪਾਰਕ ਵਿਖੇ ਦੀਵੇਆਂ ਦੀ ਰੌਸ਼ਨੀ ਨਾਲ ‘ਵੋਟ ਕਰ ਅੰਮ੍ਰਿਤਸਰ’ ਸਲੋਗਨ ਬਣਾ ਕੇ ਵੋਟਰਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਗਿਆ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵੋਟਰ ਜਾਗਰੂਕਤਾ ਜ਼ਿਲ੍ਹਾ ਪੱਧਰੀ ਕਮੇਟੀ ਦੇ ਮੁੱਖੀ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਨਿਕਾਸ ਕੁਮਾਰ ਨੇ ਕਿਹਾ ਕਿ ਅਗਾਮੀ ਲੋਕਸਭਾ ਚੋਣਾਂ ਵਿੱਚ ਵੋਟਰਾਂ ਦੀ ਸ਼ਮੂਲੀਅਤ ਨੂੰ ਵਧਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਤਾਰ ਵੋਟਰ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ਅਤੇ ਦੀਵੇਆਂ ਦੀ ਰੌਸ਼ਨੀ ਨਾਲ ‘ਵੋਟ ਕਰ ਅੰਮ੍ਰਿਤਸਰ’ ਬਣਾਉਣਾ ਵੀ ਇਸੇ ਮੁਹਿੰਮ ਦਾ ਇੱਕ ਹਿੱਸਾ ਹੈ।ਉਹਨਾਂ ਕਿਹਾ ਕਿ ਇਸ ਸਵੀਪ ਗਤੀਵਿਧੀ ਨੂੰ ਜ਼ਿਲ੍ਹਾ ਪੱਧਰੀ ਰੰਗੋਲੀ ਟੀਮ ਮੈਂਬਰਾਂ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਦੇ ਕਰਮਚਾਰੀਆਂ ਵਲੋਂ ਸਾਂਝੇ ਤੌਰ ਤੇ ਆਯੋਜਿਤ ਕੀਤਾ ਗਿਆ ਹੈ, ਜਿਸ ਲਈ ਉਹ ਵਧਾਈ ਦੇ ਪਾਤਰ ਹਨ।ਉਹਨਾਂ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਲੋਂ ਵੋਟਰ ਜਾਗਰੂਕਤਾ ਲਈ ਕਈ ਨਿਵੇਕਲੀਆਂ ਕੋਸ਼ਸ਼ਾਂ ਕੀਤੀਆਂ ਜਾ ਰਹੀਆਂ ਹਨ, ਜਿਸਨੂੰ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਦਫ਼ਤਰ,ਪੰਜਾਬ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।ਉਹਨਾਂ ਕਿਹਾ ਕਿ ਅੰਮ੍ਰਿਤਸਰ ਲੋਕਸਭਾ ਸੀਟ ਲਈ 1 ਜੂਨ ਨੂੰ ਵੋਟਾਂ ਪਾਈਆਂ ਜਾਣਗੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਸਬੰਧੀ ਸਾਰੇ ਲੋੜ੍ਹੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।ਉਹਨਾਂ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਇਸ ਵਾਰ 70 ਪ੍ਰਤੀਸ਼ਤ ਤੋਂ ਵੱਧ ਪੋਲਿੰਗ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਉਹਨਾਂ ਨੂੰ ਆਸ ਹੈ ਕਿ ਅੰਮ੍ਰਿਤਸਰ ਦੇ ਜਾਗਰੂਕ ਵੋਟਰਾਂ ਦੀ ਸਹਾਇਤਾ ਨਾਲ ਇਹ ਟਾਰਗੇਟ ਜ਼ਰੂਰ ਹਾਸਿਲ ਕੀਤਾ ਜਾਵੇਗਾ।ਉਹਨਾਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਕੇ.ਵਾਈ.ਸੀ. ਮੋਬਾਈਲ ਐਪ ਚਾਲੂ ਕੀਤੀ ਹੈ,ਜਿਸ ਨੂੰ ਡਾਊਨਲੋਡ ਕਰਕੇ ਕਿਸੇ ਵੀ ਉਮੀਦਵਾਰ ਬਾਰੇ ਵਿਸਤਾਰਿਤ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ।ਉਹਨਾਂ ਕਿਹਾ ਕਿ ਸਾਰੇ ਵੋਟਰਾਂ ਨੂੰ 1 ਜੂਨ ਨੂੰ ਆਪਣੇ ਵੋਟ ਦੇ ਹੱਕ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ।ਉਹਨਾਂ ਕਿਹਾ ਕਿ ਵੋਟਾਂ ਵਾਲੇ ਦਿਨ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਵੋਟਰ ਆਪਣੇ ਵੋਟ ਪਾਉਣ ਦੇ ਹੱਕ ਦੀ ਵਰਤੌਂ ਸਵੇਰੇ ਕਰਨ ਦੀ ਕੋਸ਼ਸ਼ ਕਰਨ,ਤਾਂ ਜੋ ਦਿਨ ਵੇਲੇ ਗਰਮੀ ਤੋਂ ਬਚਿਆ ਜਾ ਸਕੇ।ਉਹਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੋਟਿੰਗ ਵਾਲੇ ਦਿਨ ਠੰਡੇ-ਮਿੱਠੇ ਜਲ ਦੀਆਂ ਛਬੀਲਾਂ,ਪੱਖਿਆਂ ਅਤੇ ਸ਼ਮੀਆਨੇਆਂ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ,ਤਾਂ ਜੋ ਲੋਕਾਂ ਨੂੰ ਵੋਟ ਪਾਉਣ ਲਈ ਕਿਸੇ ਕਿਸਮ ਦੀ ਵੀ ਦਿੱਕਤ ਦਾ ਸਾਹਮਣਾ ਨਾਂ ਕਰਨਾ ਪਵੇ।ਇਸ ਮੌਕੇ ਸੁਪਰਵਾਈਜ਼ਰ ਰਜਵੰਤ ਕੌਰ, ਵਿਜੈ, ਵੀਨਾ ਰਾਣੀ, ਜੋਤੀ, ਸੁਮਨ, ਸੁਖਵਿੰਦਰ, ਪੌ੍ਰਮਿਲਾ, ਸੁਨੈਨਾ, ਕੁਲਵਿੰਦਰ, ਰੰਗੋਲੀ ਟੀਮ ਮੈਂਬਰ ਸੰਜੇ ਕੁਮਾਰ ਸਬਰਜੀਤ ਸਿੰਘ,ਚਰਨਜੀਤ ਸਿੰਘ, ਗੁਰਬਖ਼ਸ਼ ਸਿੰਘ, ਯੋਗਪਾਲ, ਜਿਲ੍ਹਾ ਸਵੀਪ ਟੀਮ ਮੈਂਬਰ ਆਸ਼ੂ ਧਵਨ,ਮੁਨੀਸ਼ ਕੁਮਾਰ ਅਤੇ ਪੰਕਜ ਕੁਮਾਰ ਵੀ ਹਾਜ਼ਰ ਸਨ।

[wpadcenter_ad id='4448' align='none']