ਫਾਜ਼ਿਲਕਾ 27 ਦਸੰਬਰ
ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਿਕਾਸ ਕਾਰਜਾਂ ਤਰਜੀਹ ਦੇਣ ਦੀਆਂ ਹਦਾਇਤਾਂ ਦੇ ਮੱਦੇ ਨਜ਼ਰ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ
ਪਿੰਡ ਪੱਕਾ ਚਿਸ਼ਤੀ ਸ਼ਮਸ਼ਾਨ ਘਾਟ ਵਿੱਚ ਬਣਾਏ ਜਾਨ ਵਾਲੇ ਪਾਰਕ ਇੰਟਰਲੋਕ ਸੜਕ ਅਤੇ ਚਾਰਦੀਵਾਰੀ ਦਾ ਨੀਂਹ ਪੱਥਰ ਰੱਖਿਆ।
ਇਸ ਮੌਕੇ ਵਿਧਾਇਕ ਨੇ ਕਿਹਾ ਕਿ ਇਹਨਾਂ ਵਿਕਾਸ ਕਾਰਜਾਂ ਤੇ 20 ਲੱਖ ਰੁਪਏ ਦੀ ਲਾਗਤ ਆਵੇਗੀ।
ਉਹਨਾਂ ਨੇ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਬੁਨਿਆਦੀ ਢਾਂਚੇ ਦੇ ਵਿਕਾਸ ਤੇ ਉਪਰਾਲੇ ਨਹੀਂ ਕੀਤੇ ਗਏ ਜਦੋਂ ਕਿ ਹੁਣ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਰਾਜ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਲੋਕਾਂ ਨੂੰ ਮੁਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।
ਇਸ ਮੌਕੇ ਸੁਖਦੀਪ ਸਿੰਘ ਸਰਪੰਚ ਪੱਕਾ ਚਿਸ਼ਤੀ, ਗੁਰਪਾਲ ਸਿੰਘ ਬਲਾਕ ਪ੍ਰਧਾਨ, ਮੇਜਰ ਸਿੰਘ, ਪਰਵਿੰਦਰ ਸਿੰਘ, ਸਮੂਹ ਪੰਚਾਇਤ, ਜਗਜੀਤ ਸਿੰਘ ਪਦਮ, ਗਗਨਦੀਪ ਸਿੰਘ ਰਾਮਪੁਰਾ, ਗੁਲਸ਼ੇਰ ਸਿੰਘ ਬਲਾਕ ਪ੍ਰਧਾਨ, ਸਰਪੰਚ ਕੰਵਲਜੀਤ ਸਿੰਘ ਸਾਬਕਾ ਸਰਪੰਚ, ਬਲਵਿੰਦਰ ਸਿੰਘ ਪੰਚਾਇਤ ਸਕੱਤਰ ਆਦਿ ਹਾਜਰ ਸਨ।