The murder of a young man wearing a turban in Canada
ਅਲਬਰਟਾ ਸੂਬੇ ਦੇ ਸ਼ਹਿਰ ਐਡਮਿੰਟਨ ਦੇ ਡਾਊਨਟਾਊਨ ‘ਚ ਇੱਕ 22 ਸਾਲਾ ਦਸਤਾਰਧਾਰੀ ਨੌਜਵਾਨ ਜਸ਼ਨਦੀਪ ਦਾ ਕਤਲ ਕਰ ਦਿੱਤਾ ਗਿਆ। ਕੈਨੇਡਾ ਪੁਲਿਸ ਨੇ ਇਸ ਕਤਲ ਮਾਮਲੇ ’ਚ 40 ਸਾਲਾ ਐਡਗਰ ਵਿਸਕਰ ‘ਤੇ ਸੈਕੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਹੈ ਜੋ ਵਾਰਦਾਤ ਤੋਂ ਬਾਅਦ ਮੌਕੇ ‘ਤੇ ਹੀ ਖੜ੍ਹਾ ਰਿਹਾ।
ਉੱਥੇ ਹੀ ਮੌਕੇ ’ਤੇ ਮੌਜੂਦ ਲੋਕ ਐਡਮਿੰਟਨ ਪੁਲਿਸ ਅਤੇ ਮੇਅਰ ਅਮਰਜੀਤ ਸਿੰਘ ਸੋਹੀ ਤੋਂ ਮੰਗ ਕਰ ਰਹੇ ਹਨ ਕਿ ਇਸ ਘਟਨਾ ਦੀ ਜਾਂਚ ਨਫ਼ਰਤੀ ਅਪਰਾਧ ਦੇ ਤੌਰ ’ਤੇ ਕੀਤੀ ਜਾਵੇ। ਮ੍ਰਿਤਕ ਨੌਜਵਾਨ ਪੰਜਾਬ ਦੇ ਮਲੇਰਕੋਟਲਾ ਨੇੜੇ ਪਿੰਡ ਬਡਲਾ ਦਾ ਰਹਿਣ ਵਾਲਾ ਸੀ, ਜੋ ਕਿ ਅੱਠ ਮਹੀਨੇ ਪਹਿਲਾਂ ਹੀ ਸਟੂਡੈਂਟ ਵੀਜ਼ਾਂ ’ਤੇ ਕੈਨੇਡਾ ਪਹੁੰਚਿਆ ਸੀ।The murder of a young man wearing a turban in Canada
also read :- ਹਰਿਆਣਾ ਵਿਧਾਨਸਭਾ ਚੋਣਾਂ ਤੋਂ ਪਹਿਲਾ ਆਮ ਆਦਮੀ ਪਾਰਟੀ ਤੇ ਕਾਂਗਰਸ ਦਾ ਗਠਜੋੜ
ਦੱਸਿਆ ਜਾ ਰਿਹਾ ਹੈ ਕਿ ਕੈਨੇਡਾ ’ਚ ਸੋਸ਼ਲ ਮੀਡੀਆ ’ਤੇ ਸਿੱਖਾਂ ਪ੍ਰਤੀ ਨਫ਼ਰਤ ਫੈਲਾਈ ਜਾ ਰਹੀ ਹੈ, ਜਿਸ ਕਾਰਨ ਉੱਥੇ ਵਸਦੇ ਪੰਜਾਬੀਆਂ, ਖ਼ਾਸਕਰ ਸਿੱਖਾਂ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ।The murder of a young man wearing a turban in Canada