ਸਿੱਖ ਗੁਰਦੁਆਰਾ ਐਕਟ 1925 ਵਿੱਚ ਇੱਕ ਨਵੀਂ ਧਾਰਾ ਜੋੜਨ ‘ਤੇ ਭਖਿਆ ਵਿਵਾਦ, ਕੀ ਹੋਵੇਗਾ ਮੁੱਖ ਮੰਤਰੀ ਮਾਨ ਦਾ ਅਗਲਾ ਫੈਸਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਇਕ ਇਤਿਹਾਸਕ ਫੈਸਲਾ ਲੈਣਗੇ। ਇਸ ਸੰਬੰਧੀ ਇੱਕ ਟਵੀਟ ‘ਚ ਜਾਣਕਾਰੀ ਦਿੰਦਿਆਂ ਉਨ੍ਹਾਂ ਨੇ ਕਿਹਾ ਕਿ ਸਮੂਹ ਸੰਗਤਾਂ ਦੀ ਮੰਗ ਅਨੁਸਾਰ ਅਸੀਂ ਸਿੱਖ ਗੁਰਦੁਆਰਾ ਐਕਟ 1925 ਵਿੱਚ ਇੱਕ ਨਵੀਂ ਧਾਰਾ ਜੋੜ ਰਹੇ ਹਾਂ ਕਿ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ਸਭ ਲਈ ਮੁਫ਼ਤ ਹੋਵੇਗਾ। ਇਸ ਲਈ ਕਿਸੇ ਟੈਂਡਰ ਦੀ ਲੋੜ ਨਹੀਂ ਹੈ। ਕੱਲ੍ਹ ਮੰਤਰੀ ਮੰਡਲ ਵਿੱਚ ਅਤੇ 20 ਜੂਨ ਨੂੰ ਵਿਧਾਨ ਸਭਾ ਵਿੱਚ ਪ੍ਰਸਤਾਵ ਆਵੇਗਾ।The next decision of the hon

ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਟਵੀਟ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ । ਵੱਖ-ਵੱਖ ਸਿਆਸੀ ਆਗੂਆਂ ਅਤੇ ਧਾਰਮਿਕ ਆਗੂਆਂ ਵੱਲੋਂ ਆਪਣੇ ਪ੍ਰਤੀਕਰਮ ਦਿੱਤੇ ਜਾ ਰਹੇ ਹਨ। ਇਸੇ ਹੀ ਲੜੀ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਟਵੀਟ ਕਰ ਕੇ ਲਿਖਿਆ ਹੈ ਕਿ ਮੁੱਖ ਮੰਤਰੀ @BhagwantMann ਜੀ, ਸਿੱਖਾਂ ਦੇ ਧਾਰਮਿਕ ਮਾਮਲਿਆਂ ਨੂੰ ਉਲਝਾਉਣ ਦੀ ਕੋਸ਼ਿਸ਼ ਨਾ ਕਰੋ। ਸਿੱਖੀ ਦੇ ਮਾਮਲੇ ਸੰਗਤ ਦੀ ਭਾਵਨਾਵਾਂ ਤੇ ਸਰੋਕਾਰਾਂ ਨਾਲ ਸਬੰਧਤ ਹਨ, ਜਿਨ੍ਹਾਂ ‘ਚ ਸਰਕਾਰਾਂ ਨੂੰ ਸਿੱਧੇ ਤੌਰ ‘ਤੇ ਦਖ਼ਲ ਕਰਨ ਦਾ ਕੋਈ ਹੱਕ ਨਹੀਂ। ਤੁਸੀਂ ਸਿੱਖ ਗੁਰਦੁਆਰਾ ਐਕਟ 1925 ‘ਚ ਸੋਧ ਕਰਕੇ ਨਵੀਂ ਧਾਰਾ ਜੋੜਨ ਦੀ ਗੱਲ ਕਰ ਰਹੇ ਹੋ,ਜਿਸ ਦੀ ਪ੍ਰਕਿਰਿਆ ਬਾਰੇ ਤੁਹਾਨੂੰ ਜਾਣਕਾਰੀ ਨਹੀਂ। ਇਹ ਕਾਰਜ ਸਿੱਖ ਸੰਗਤ ਵੱਲੋਂ ਚੁਣੀ ਸੰਸਥਾ ਸ਼੍ਰੋਮਣੀ ਕਮੇਟੀ ਦੀ ਸਿਫਾਰਸ਼ਾਂ ਨਾਲ ਭਾਰਤ ਸਰਕਾਰ ਸੰਸਦ ਵਿੱਚ ਹੀ ਕਰ ਸਕਦੀ ਹੈ। ਪੰਜਾਬ ਸਰਕਾਰ ਨੂੰ ਇਸ ਐਕਟ ਵਿੱਚ ਸੋਧ ਕਰਨ ਦਾ ਕੋਈ ਅਧਿਕਾਰ ਨਹੀਂ। ਆਪਣੇ ਸਿਆਸੀ ਹਿੱਤਾਂ ਲਈ ਕੌਮ ਨੂੰ ਦੁਵਿਧਾ ਵਿੱਚ ਪਾਉਣ ਤੋਂ ਬਾਜ ਆਓ।ਗੁਰਬਾਣੀ ਪ੍ਰਸਾਰਣ ਆਮ ਪ੍ਰਸਾਰਣ ਨਹੀਂ, ਇਸ ਦੀ ਪਵਿੱਤਰਤਾ ਤੇ ਮਰਯਾਦਾ ਨੂੰ ਨਜ਼ਰਅੰਦਾਜ ਨਹੀਂ ਕੀਤਾ ਜਾ ਸਕਦਾ।The next decision of the hon

also read :- ਉੱਤਰੀ ਭਾਰਤ ਵੱਲ ਤੇਜ਼ੀ ਨਾਲ ਵਧਿਆ ਮਾਨਸੂਨ, 20 ਜੂਨ ਨੂੰ ਭਾਰੀ ਮੀਂਹ ਦਾ ਅਲਰਟ

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਮਾਮਲੇ ਨੂੰ ਲੈ ਕੇ ਆਪਣਾ ਪ੍ਰਤੀਕਰਮ ਦਿੰਦਿਆਂ ਲਿਖਿਆ ਹੈ ਕਿ ਕੇਜਰੀਵਾਲ ਦੀ “ਆਪ” ਸਰਕਾਰ ਦੇ ਮੁੱਖ ਮੰਤਰੀ ਦਾ ਪਾਵਨ ਸਿੱਖ ਗੁਰਬਾਣੀ ਸੰਬੰਧੀ ਐਲਾਨ ਸਿੱਧਾ ਸਿੱਧਾ ਖਾਲਸਾ ਪੰਥ ਅਤੇ ਸਿੱਖ ਗੁਰਧਾਮਾਂ ਉੱਤੇ ਸਰਕਾਰੀ ਹੱਲਾ ਹੈ। ਇਹ ਘਿਨਾਉਣਾ ਫ਼ੈਸਲਾ ਸਿੱਖ ਸੰਗਤ ਕੋਲੋਂ ਗੁਰਬਾਣੀ ਪ੍ਰਚਾਰ ਦਾ ਹੱਕ ਖੋਹ ਕੇ ਗੁਰਧਾਮਾਂ ਦੇ ਸੰਭਾਲ ਸਰਕਾਰੀ ਕਬਜ਼ੇ ਵਿਚ ਲੈਣ ਵੱਲ ਪਹਿਲਾ ਖ਼ਤਰਨਾਕ ਅਤੇ ਹਿਮਾਕਤ ਭਰਿਆ ਕਦਮ ਹੈ। ਇਸ ਫੈਸਲੇ ਨੇ ਸ੍ਰੀ ਹਰਮੰਦਿਰ ਸਾਹਿਬ ਉੱਤੇ ਮੁਗਲਾਂ, ਅੰਗਰੇਜ਼ਾਂ ਤੇ ਇੰਦਰਾ ਗਾਂਧੀ ਦੇ ਜਬਰ ਦੀ ਯਾਦ ਤਾਜ਼ਾ ਕਰਵਾ ਦਿੱਤੀ ਹੈ ਪਰ ਖਾਲਸਾ ਪੰਥ ਇਸ ਦਾ ਮੂੰਹ ਤੋੜ ਜਵਾਬ ਦੇਵੇਗਾ।

ਇਸ ਨਾਲ ਇੱਕ ਗੱਲ ਹੋਰ ਵੀ ਉਜਾਗਰ ਹੋ ਗਈ ਹੈ। ਜੋ ਲੋਕ ਕੱਲ ਤੱਕ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਿੱਖ ਕੌਮ ਨੂੰ ਬਾਰ ਬਾਰ ਦਿੱਤੀ ਜਾ ਰਹੀ ਇਸ ਚੇਤਾਵਨੀ ਨੂੰ ਕੇਵਲ ਸਿਆਸੀ ਦੱਸਦੇ ਸਨ ਕਿ ਸਰਕਾਰਾਂ ਸਿੱਖ ਗੁਰਧਾਮਾਂ ਉੱਤੇ ਸਿੱਧਾ ਕਬਜ਼ਾ ਕਰਨ ਦੀਆਂ ਘਿਨਾਉਣੀਆਂ ਸਾਜ਼ਿਸ਼ਾਂ ਰਚ ਰਹੀਆਂ ਹਨ, ਅੱਜ ਕੇਜਰੀਵਾਲ ਦੀ ਪਾਰਟੀ ਦੀ ਸਰਕਾਰ ਵੱਲੋਂ ਸ੍ਰੀ ਹਰਮੰਦਿਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਵਾਹ ਉੱਤੇ ਕਬਜ਼ਾ ਕਰਨ ਦੀ ਇਸ ਕੋਝੀ ਸਾਜਿਸ਼ ਨਾਲ ਉਹਨਾਂ ਦੀਆਂ ਅੱਖਾਂ ਖੁਲ ਜਾਣੀਆਂ ਚਾਹੀਦੀਆਂ ਹਨ।The next decision of the hon


[wpadcenter_ad id='4448' align='none']