The Ordinance of the Center is undemocraticਕੇਂਦਰ ਸਰਕਾਰ ਦੇ ਆਰਡੀਨੈਂਸ ਖ਼ਿਲਾਫ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਰੋਧੀ ਧਿਰ ਨੂੰ ਇਕਜੁੱਟ ਕਰ ਰਹੇ ਹਨ। ਦਰਅਸਲ ਦਿੱਲੀ ਦੇ ਟਰਾਂਸਫਰ-ਪੋਸਟਿੰਗ ਮਾਮਲੇ ਵਿਚ ਕੇਂਦਰ ਦੇ ਆਰਡੀਨੈਂਸ ਖ਼ਿਲਾਫ਼ ਕੇਜਰੀਵਾਲ ਨੂੰ ਹੁਣ ਤੱਕ 9 ਪਾਰਟੀਆਂ ਦਾ ਸਮਰਥਨ ਮਿਲ ਚੁੱਕਾ ਹੈ। ਇਸ ਤਹਿਤ ਅੱਜ ਯਾਨੀ ਕਿ ਬੁੱਧਵਾਰ ਨੂੰ ਮੁੱਖ ਮੰਤਰੀ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲਖਨਊ ‘ਚ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨਾਲ ਮੁਲਾਕਾਤ ਕੀਤੀ। ਅਖਿਲੇਸ਼ ਨੇ ਕੇਂਦਰ ਦੇ ਆਰਡੀਨੈਂਸ ਖ਼ਿਲਾਫ਼ ਕੇਜਰੀਵਾਲ ਦਾ ਸਮਰਥਨ ਕਰਨ ਦੀ ਗੱਲ ਆਖੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦਾ ਆਰਡੀਨੈਂਸ ਗੈਰ-ਲੋਕਤੰਤਰੀ ਹੈ। ਅਰਵਿੰਦ ਕੇਜਰੀਵਾਲ ਨੂੰ ਸਮਾਜਵਾਦੀ ਪਾਰਟੀ ਦਾ ਪੂਰਾ ਸਮਰਥਨ ਹੈ। ਭਾਜਪਾ ਚੰਗੇ ਕੰਮ ਨੂੰ ਵਿਗਾੜਨ ਦਾ ਕੰਮ ਕਰ ਰਹੀ ਹੈ।The Ordinance of the Center is undemocratic
ਮੀਡੀਆ ਕਾਨਫਰੰਸ ਦੌਰਾਨ ਕੇਜਰੀਵਾਲ ਨੇ ਅਖਿਲੇਸ਼ ਵਲੋਂ ਮਿਲੇ ਸਮਰਥਨ ਦਾ ਧੰਨਵਾਦ ਕੀਤਾ। ਕੇਜਰੀਵਾਲ ਨੇ ਕਿਹਾ ਕਿ ਲੋਕਾਂ ਨੇ ਵੋਟ ਦੇ ਕੇ ਸਾਨੂੰ ਚੁਣਿਆ ਹੈ। ਤਿੰਨ ਮਹੀਨੇ ਬਾਅਦ ਹੀ ਸਾਡੀਆਂ ਸ਼ਕਤੀਆਂ ਖੋਹ ਲਈਆਂ ਗਈਆਂ ਸਨ। ਮੋਦੀ ਸਰਕਾਰ ਨੇ ਨੋਟੀਫ਼ਿਕੇਸ਼ਨ ਜਾਰੀ ਕਰ ਕੇ ਦਿੱਲੀ ਸਰਕਾਰ ਦੀਆਂ ਸ਼ਕਤੀਆਂ ਖੋਹ ਲਈਆਂ। 8 ਸਾਲ ਦੀ ਲੜਾਈ ਮਗਰੋਂ ਸਾਨੂੰ ਸ਼ਕਤੀਆਂ ਵਾਪਸ ਮਿਲੀਆਂ ਸਨ। ਦਿੱਲੀ ਦੇ ਲੋਕਾਂ ਨੂੰ ਆਪਣਾ ਅਧਿਕਾਰ ਪਾਉਣ ਲਈ 8 ਸਾਲ ਲੱਗ ਗਏ ਸਨ ਪਰ 8 ਦਿਨ ਬਾਅਦ ਹੀ ਮੋਦੀ ਸਰਕਾਰ ਨੇ ਆਰਡੀਨੈਂਸ ਜਾਰੀ ਕਰ ਕੇ ਨੋਟੀਫ਼ਿਕੇਸ਼ਨ ਰੱਦ ਕਰ ਦਿੱਤਾ। ਸੰਸਦ ਦੇ ਅੰਦਰ ਜਦੋਂ ਆਰਡੀਨੈਂਸ ਆਵੇਗਾ ਤਾਂ ਲੋਕ ਸਭਾ ਵਿਚ ਜ਼ਰੂਰ ਪਾਸ ਹੋ ਜਾਵੇਗਾ ਪਰ ਰਾਜ ਸਭਾ ‘ਚ ਭਾਜਪਾ ਕੋਲ ਬਹੁਮਤ ਨਹੀਂ ਹੈ। ਦਿੱਲੀ ਦੇ ਲੋਕਾਂ ਵਲੋਂ ਅਖਿਲੇਸ਼ ਦਾ ਧੰਨਵਾਦ। ਉਨ੍ਹਾਂ ਨੇ ਸਾਡਾ ਸਾਥ ਦੇਣ ਦਾ ਭਰੋਸਾ ਦਿੱਤਾ ਹੈ।The Ordinance of the Center is undemocratic