Saturday, January 18, 2025

ਪੰਜਾਬ ‘ਚ ਵੱਧਣ ਲੱਗਾ ਠੰਡ ਦਾ ਪ੍ਰਕੋਪ, ਸਿਹਤ ਮਹਿਕਮੇ ਵੱਲੋਂ ਐਡਵਾਈਜ਼ਰੀ ਜਾਰੀ

Date:

 The outbreak of cold began to increase in Punjab.
ਭਾਰਤ ਦੇ ਪਹਾੜੀ ਖੇਤਰਾਂ ਵਿੱਚ ਬਰਫ਼ਬਾਰੀ ਹੋਣ ਕਾਰਣ ਪੰਜਾਬ ਦੇ ਰਾਤ ਦੇ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦਰਜ ਹੋਣ ਠੰਡ ਦਾ ਪ੍ਰਕੋਪ ਵਧ ਰਿਹਾ ਹੈ। ਪਿਛਲੇ ਕਈ ਦਿਨਾਂ ਤੋਂ ਕੜਾਕੇ ਦੀ ਪੈ ਰਹੀ ਸਰਦੀ ਨੂੰ ਮੁੱਖ ਰੱਖਦੇ ਹੋਏ ਮੌਸਮ ਵਿਭਾਗ ਵੱਲੋਂ ਵੀ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ, ਜਿਸ ਵਿੱਚ ਫਰੀਦਕੋਟ ਜ਼ਿਲ੍ਹਾ ਵੀ ਸ਼ਾਮਲ ਹੈ।   ਫਰੀਦਕੋਟ ਦਾ ਪਿਛਲੇ ਦੋ ਦਿਨਾਂ ਦਾ ਰਾਤ ਦਾ ਤਾਪਮਾਨ ਘੱਟੋ-ਘੱਟ ਕਰਮਵਾਰ 1.5 ਅਤੇ 2.0 ਦਰਜ ਕੀਤਾ ਗਿਆ ਹੈ। ਇਸ ਮੌਸਮ ਵਿੱਚ ਬੀਮਾਰੀਆਂ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ। ਇਹ ਜਾਣਕਾਰੀ ਸਿਵਲ ਸਰਜਨ ਫਰੀਦਕੋਟ ਡਾ. ਚੰਦਰ ਸ਼ੇਖਰ ਕੱਕੜ ਨੇ ਦਿੱਤੀ।

ਇਸ ਮੌਕੇ ਉਨ੍ਹਾਂ ਅਪੀਲ ਕੀਤੀ ਕਿ ਸੀਤ ਲਹਿਰ ਨਾਲ ਜ਼ਿਆਦਾਤਰ ਬਜ਼ੁਰਗ ਅਤੇ ਛੋਟੇ ਬੱਚੇ ਜ਼ਿਆਦਾ ਪ੍ਰਭਾਵਿਤ ਹੁੰਦੇ ਹਨ। ਉਨ੍ਹਾਂ ਨੂੰ ਸਰਦੀ ਲੱਗਣ ਨਾਲ ਕਈ ਤਰ੍ਹਾਂ ਦੀਆਂ ਬੀਮਾਰੀਆਂ ਹੋ ਸਕਦੀਆਂ ਹਨ। ਇਸ ਲਈ ਬਜ਼ੁਰਗ ਅਤੇ ਦਿਲ ਦੇ ਰੋਗਾਂ ਦੇ ਮਰੀਜ਼ ਸਵੇਰ ਅਤੇ ਦੇਰ ਸ਼ਾਮ ਦੇ ਸਮੇਂ ਜ਼ਿਆਦਾ ਠੰਡ ਅਤੇ ਧੁੰਦ ਹੋਣ ‘ਤੇ ਸੈਰ ਕਰਨ ਜਾਂ ਘਰੋਂ ਬਾਹਰ ਜਾਣ ਤੋਂ ਗੁਰੇਜ ਕਰਨ ਅਤੇ ਸੀਤ ਲਹਿਰ ਦੇ ਮੱਦੇਨਜ਼ਰ ਦੋਪਈਆ ਵਾਹਨ ਦੀ ਵਰਤੋਂ ਘੱਟ ਕੀਤੀ ਜਾਵੇ। The outbreak of cold began to increase in Punjab.

ਛੋਟੇ ਬੱਚਿਆਂ ਨੂੰ ਇਸ ਮੌਸਮ ਵਿੱਚ ਨੀਮੋਨੀਆ ਹੋਣ ਦਾ ਖ਼ਤਰਾ ਜ਼ਿਆਦਾ ਰਹਿੰਦਾ ਹੈ ਅਤੇ ਠੰਡ ਲੱਗਣ ਨਾਲ ਛੋਟੇ ਬੱਚਿਆਂ ਨੂੰ ਉਲਟੀ, ਦਸਤ ਵੀ ਲੱਗ ਸਕਦੇ ਹਨ। ਇਸ ਲਈ ਬੱਚਿਆਂ ਦੀ ਸੰਭਾਲ ਵੱਲ ਖ਼ਾਸ ਧਿਆਨ ਦਿੰਦੇ ਹੋਏੇ ਠੰਡ ਤੋਂ ਬਚਾਅ ਲਈ ਛੋਟੇ ਬੱਚਿਆਂ ਨੂੰ ਪੂਰੀ ਤਰ੍ਹਾਂ ਸਰੀਰ ਢੱਕਣ ਵਾਲੇ ਗਰਮ ਕੱਪੜੇ ਪਾਉਣ ਦੇ ਨਾਲ ਸਿਰ ‘ਤੇ ਟੋਪੀ ਅਤੇ ਪੈਰਾਂ ਵਿੱਚ ਜੁਰਾਬਾਂ ਜ਼ਰੂਰ ਪਾਈਆਂ ਜਾਣ। ਸਰਦੀ ਦੇ ਮੌਸਮ ਵਿੱਚ ਘਰਾਂ ਵਿੱਚ ਬੰਦ ਕਮਰੇ ਵਿੱਚ ਅੰਗੀਠੀ ਬਾਲ ਕੇ ਕਦੇ ਵੀ ਅੱਗ ਨਾ ਸੇਕੀ ਜਾਵੇ, ਕਿਉਂਕਿ ਅੱਗ ਬਲਣ ਨਾਲ ਕਾਰਬਨ ਮੋਨੋਆਕਸਾਈਡ ਗੈਸ ਬਣਦੀ ਹੈ ਅਤੇ ਜਿਸ ਨਾਲ ਬੰਦ ਕਮਰੇ ਵਿੱਚ ਆਕਸੀਜਨ ਦੀ ਕਮੀ ਹੋ ਜਾਂਦੀ ਹੈ, ਜੋਕਿ ਸਾਡੇ ਲਈ ਜਾਨਲੇਵਾ ਵੀ ਸਾਬਤ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਅਧੀਨ ਆਉਂਦੇ ਹਸਪਤਾਲਾਂ ਦੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਠੰਡ ਨਾਲ ਪੀੜਤ ਮਰੀਜਾਂ ਦੇ ਇਲਾਜ ਲਈ ਹਸਪਤਾਲਾਂ ਵਿੱਚ ਲੋੜੀਂਦੇ ਇੰਤਜਾਮ ਕਰਨ ਲਈ ਕਿਹਾ ਗਿਆ ਹੈ।The outbreak of cold began to increase in Punjab.

Share post:

Subscribe

spot_imgspot_img

Popular

More like this
Related