Saturday, December 28, 2024

ਵਿਧਾਇਕ ਦੀ ਪਾਇਲਟ ਗੱਡੀ ਨੇ ਮਾਰੀ ਟੱਕਰ, ਦੋ ਨੌਜਵਾਨਾਂ ਦੀ ਮੌਕੇ ’ਤੇ ਮੌਤ

Date:

 The pilot vehicle collidedਪੁਲਸ ਦੀ ਪਾਈਲਟ ਗੱਡੀ ਨਾਲ ਮੋਟਰਸਾਇਕਲ ਸਵਾਰਾਂ ਦੀ ਹੋਈ ਕਥਿੱਤ ਜ਼ਬਰਦਸਤ ਟੱਕਰ ਵਿਚ ਦੋ ਮੋਟਰਸਾਇਕਲ ਸਵਾਰ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਪਾਇਲਟ ਗੱਡੀ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੇ ਸੁਰੱਖਿਆ ਕਾਫਲੇ ਦੀ ਦੱਸੀ ਜਾ ਰਹੀ ਹੈ। The pilot vehicle collided

also read :- ਪੰਜਾਬ ਸਰਕਾਰ ਨੌਜਵਾਨਾਂ ਨੂੰ ਸਵੈ-ਨਿਰਭਰ ਬਣਾਉਣ ਲਈ ਡੇਅਰੀ ਫਾਰਮਿੰਗ ਦੀ ਸਿਖਲਾਈ ਦੇਵੇਗੀ

ਇਹ ਵੀ ਪਤਾ ਲੱਗਾ ਹੈ ਕਿ ਇਸ ਘਟਨਾਂ ਤੋਂ ਬਾਅਦ ਪਾਇਲਟ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪ੍ਰਾਪਤ ਸੰਖੇਪ ਜਾਣਕਾਰੀ ਅਨੁਸਾਰ ਮ੍ਰਿਤਕ ਜ਼ਿਲ੍ਹੇ ਦੇ ਪਿੰਡ ਝੋਟੀਵਾਲਾ ਦੇ ਵਸਨੀਕ ਦੱਸੇ ਜਾ ਰਹੇ ਹਨ ਜੋ ਸਥਾਨਕ ਸਾਦਿਕ ਰੋਡ ’ਤੇ ਪਾਇਲਟ ਗੱਡੀ ਨਾਲ ਹਾਦਸੇ ਦਾ ਸ਼ਿਕਾਰ ਹੋ ਗਏ। ਖਬਰ ਲਿਖੇ ਜਾਣ ਤੱਕ ਪੁਲਸ ਵੱਲੋਂ ਕਾਰਵਾਈ ਜਾਰੀ ਸੀ। ਬੇਸ਼ੱਕ ਮੌਕੇ ’ਤੇ ਪੁਲਸ ਅਧਿਕਾਰੀਆਂ ਨੇ ਪੁੱਜ ਕੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦੇਣ ਦਾ ਭਰੋਸਾ ਦਿੱਤਾ ਹੈ ਪ੍ਰੰਤੂ ਖਬਰ ਲਿਖੇ ਜਾਣ ਤੱਕ ਮ੍ਰਿਤਕਾਂ ਦੇ ਵਾਰਸਾਂ ਵਿਚ ਰੋਸ ਪਾਇਆ ਜਾ ਰਿਹਾ ਸੀ।The pilot vehicle collided

Share post:

Subscribe

spot_imgspot_img

Popular

More like this
Related