ਪੁਲਿਸ ਵਿਭਾਗ ਵੱਲੋਂ ਨਿਯਮਾਂ ਦੀ ਪਾਲਣਾ ਕਰਨ ਵਾਲਿਆਂ ਨੂੰ ਫੁੱਲ ਭੇਂਟ

ਫਾਜ਼ਿਲਕਾ 06 ਫਰਵਰੀ
ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਸ. ਮਨਜੀਤ ਸਿੰਘ ਢੇਸੀ ਦੇ ਦਿਸ਼ਾ-ਨਿਰਦੇਸਾਂ ਹੇਠ ਕੌਮੀ ਸੜਕ ਸੁਰੱਖਿਆ ਮਹੀਨਾ ਮੁਹਿੰਮ ਦੀ ਗਤੀਵਿਧੀਆਂ ਦੀ ਲੜੀ ਤਹਿਤ ਸੜਕੀ ਨਿਯਮਾਂ ਦੀ ਪਾਲਣਾ ਕਰਨ ਵਾਲਿਆਂ ਨੂੰ ਟਰੈਫਿਕ ਪੁਲਿਸ ਵੱਲੋਂ ਫੁੱਲ ਭੇਟ ਕੀਤੇ ਗਏ।
ਟਰੈਫਿਕ ਇੰਚਾਰਜ ਫਾਜ਼ਿਲਕਾ ਸ੍ਰੀ ਪਵਨ ਕੁਮਾਰ ਨੇ ਜਾਣਕਾਰੀ ਦਿੰਦਿੰਆਂ ਦੱਸਿਆ ਕਿ ਸੜਕ ਸੁਰੱਖਿਆ ਮਹੀਨਾ   ਮੁਹਿੰਮ ਦੀ ਗਤੀਵਿਧੀ ਤਹਿਤ  ਸੀਟ ਬੈਲਟ ਅਤੇ ਹੈਲਮੈਟ ਦੀ ਵਰਤੋਂ ਕਰਨ ਵਾਲਿਆਂ ਦੀ ਸਲਾਘਾ ਅਤੇ ਹੌਸਲਾਅਫਜਾਈ ਕਰਦਿਆਂ ਫੁੱਲ ਭੇਟ ਕੀਤੇ ਗਏ। ਉਨ੍ਹਾਂ ਕਿਹਾ ਕਿ ਸੀਟ ਬੈਲਟ ਅਤੇ ਹੈਲਮੇਟ ਦੀ ਵਰਤੋਂ ਨਾਂਲ ਜਿਥੇ ਅਸੀ ਨਿਯਮਾਂ ਦੀ ਪਾਲਣਾ ਕਰਦੇ ਹਾਂ ਉਥੇ ਸੜਕੀ ਦੁਰਘਟਨਾਵਾਂ ਦੌਰਾਨ ਹੋਣ ਵਾਲੇ ਨੁਕਸਾਨਾਂ ਤੋਂ ਬਚ ਸਕਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਅੰਦਰ ਜਾਗਰੂਕਤਾ ਪੈਦਾ ਕਰਦਿਆਂ ਰਾਹਗੀਰਾਂ ਨੂੰ ਸੜਕ ਸੁਰੱਖਿਆ ਨਿਯਮਾਂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।
  ਇਸ ਮੌਕੇ ਪੁਲਿਸ ਵਿਭਾਗ ਤੋਂ ਚੰਨ ਲਾਲ, ਮਲਕੀਤ ਸਿੰਘ, ਬਲਜੀਤ ਸਿੰਘ ਆਦਿ ਵੱਲੋਂ ਜਾਗਰੂਕਤਾ ਸੈਮੀਨਾਂਰਾਂ ਦਾ ਆਯੋਜਨ ਕਰਕੇ ਲੋਕਾਂ ਨੂੰ ਇਸ ਮੁਹਿੰਮ ਸਬੰਧੀ ਪ੍ਰੇਰਿਤ ਕੀਤਾ ਜਾ ਰਿਹਾ ਹੈ।

[wpadcenter_ad id='4448' align='none']