ਪੰਜਾਬ ਸਰਕਾਰ ਵੱਲੋਂ ਹਰਿਆਣਾ ਵਿਧਾਨ ਸਭਾ ਸੂਚੀ ’ਚ ਸ਼ਾਮਲ ਵੋਟਰਾਂ ਲਈ 5 ਅਕਤੂਬਰ, 2024 ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ

ਚੰਡੀਗੜ੍ਹ, 24 ਸਤੰਬਰ:

  ਹਰਿਆਣਾ ਰਾਜ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ, ਪੰਜਾਬ ਸਰਕਾਰ ਨੇ 5 ਅਕਤੂਬਰ, 2024 ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਹੈ।

  ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅੱਜ ਇੱਥੇ ਪੰਜਾਬ ਸਰਕਾਰ ਦੇ  ਬੁਲਾਰੇ ਨੇ ਦੱਸਿਆ ਕਿ ਜੇਕਰ ਕੋਈ ਅਧਿਕਾਰੀ/ਕਰਮਚਾਰੀ ਹਰਿਆਣਾ ਵਿਧਾਨ ਸਭਾ ਦੀ ਵੋਟਰ ਸੂਚੀ ਵਿੱਚ ਬਤੌਰ ਵੋਟਰ ਸ਼ਾਮਲ ਹੈ ਅਤੇ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ/ਬੋਰਡਾਂ/ਨਿਗਮਾਂ ਅਤੇ ਸਰਕਾਰੀ ਵਿਦਿਅਕ ਸੰਸਥਾਵਾਂ ਵਿੱਚ ਕੰਮ ਕਰ ਰਿਹਾ ਹੈ ਤਾਂ ਉਹ ਆਪਣਾ ਵੋਟਰ ਸ਼ਨਾਖਤੀ ਕਾਰਡ ਪੇਸ਼ ਕਰਕੇ ਸਮਰੱਥ ਅਥਾਰਟੀ ਤੋਂ 5 ਅਕਤੂਬਰ, 2024 ਨੂੰ ਇਸ ਵਿਸ਼ੇਸ਼ ਛੁੱਟੀ ਦਾ ਲਾਭ ਲੈਣ ਲਈ ਯੋਗ ਹੋਵੇਗਾ। ਇਹ ਛੁੱਟੀ ਅਧਿਕਾਰੀ/ਕਰਮਚਾਰੀ ਦੇ ਛੁੱਟੀ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।

  ਬੁਲਾਰੇ ਨੇ ਅੱਗੇ ਦੱਸਿਆ ਕਿ ਪ੍ਰਸੋਨਲ ਵਿਭਾਗ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਨੋਟੀਫਿਕੇਸ਼ਨ ਅਨੁਸਾਰ, ਪੰਜਾਬ ਸਰਕਾਰ ਨੇ ਹਰਿਆਣਾ ਵਿਧਾਨ ਸਭਾ ਦੀ ਵੋਟਰ ਸੂਚੀ ਵਿੱਚ ਸ਼ਾਮਲ ਵੋਟਰਾਂ ਅਤੇ ਰਾਜ ਵਿੱਚ ਕਿਸੇ ਵੀ ਕਾਰੋਬਾਰ, ਵਪਾਰ, ਉਦਯੋਗਿਕ ਉੱਦਮ ਜਾਂ ਕਿਸੇ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਵੋਟਰਾਂ ਨੂੰ, ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 135ਬੀ(1) ਦੇ ਉਪਬੰਧ ਅਨੁਸਾਰ, ਵੋਟ ਪਾਉਣ ਲਈ 5 ਅਕਤੂਬਰ, 2024 ਨੂੰ  ਤਨਖਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਹੈ।

[wpadcenter_ad id='4448' align='none']