Friday, January 10, 2025

ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਸਵੱਛਤਾ ਪੰਦਰਵਾੜਾ ਮਨਾਉਣ ਦੀਆਂ ਤਿਆਰੀਆਂ ਮੁਕੰਮਲ: ਡਾ ਰਵਜੋਤ ਸਿੰਘ

Date:

ਚੰਡੀਗੜ੍ਹ, 22 ਅਕਤੂਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ।  ਇਸੇ ਦਿਸ਼ਾ ਵਿੱਚ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਸਵੱਛਤਾ ਪੰਦਰਵਾੜਾ ਮਨਾਉਣ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਸਥਾਨਕ ਸਰਕਾਰਾਂ ਮੰਤਰੀ ਡਾ ਰਵਜੋਤ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵੱਛਤਾ ਪੰਦਰਵਾੜਾ 24 ਅਕਤੂਬਰ ਤੋਂ 7 ਨਵੰਬਰ ਤੱਕ ਮਨਾਇਆ ਜਾਵੇਗਾ।

ਡਾ. ਰਵਜੋਤ ਸਿੰਘ ਨੇ ਸ਼ਹਿਰੀ ਸਥਾਨਕ ਇਕਾਈਆਂ ਦੇ ਸੈਨਟਰੀ ਇੰਸਪੈਕਟਰਾਂ ਅਤੇ ਚੀਫ ਸੈਨਟਰੀ ਇੰਸਪੈਕਟਰਾਂ ਨਾਲ ਸੂਬੇ ਵਿੱਚ ਸਫਾਈ ਵਿਵਸਥਾ ਨੂੰ ਸਹੀ ਢੰਗ ਨਾਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ, ‘’ਤੁਸੀਂ ਸਾਰੇ ਸਾਡੇ ਪਰਿਵਾਰ ਦਾ ਹਿੱਸਾ ਹੋ ਅਤੇ ਸਾਨੂੰ ਸਾਰਿਆਂ ਨੂੰ ਆਪਸੀ ਸਹਿਯੋਗ ਨਾਲ ਕੰਮ ਕਰਨ ਦੀ ਜ਼ਰੂਰਤ ਹੈ।’’

ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਉਹ ਸੂਬੇ ਨੂੰ ਸਾਫ ਸੁਥਰਾ ਅਤੇ ਰੰਗਲਾ ਪੰਜਾਬ ਬਣਾਉਣਾ ਚਾਹੁੰਦੇ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਮਿਤੀ 24 ਅਕਤੂਬਰ ਤੋਂ 7 ਨਵੰਬਰ ਤੱਕ ਸਵੱਛਤਾ ਪੰਦਰਵਾੜਾ ਵਿੱਚ ਵੱਧ ਤੋਂ ਵੱਧ ਸਹਿਯੋਗ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਸਫਲ ਬਣਾਉਣ ਦੀ ਜ਼ਿੰਮੇਵਾਰੀ ਤੁਹਾਡੇ ਮੋਢਿਆਂ ਤੇ ਹੈ। ਇਸ ਕੰਮ ਲਈ ਸਾਰਾ ਸਥਾਨਕ ਸਰਕਾਰਾਂ ਵਿਭਾਗ ਅਤੇ ਫੀਲਡ ਵਿੱਚ ਮਿਉਂਸੀਪਲ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਅਤੇ ਕਾਰਜ ਸਾਧਕ ਅਫਸਰਾਂ ਦਾ ਪੂਰਾ ਸਹਿਯੋਗ ਆਪ ਨੂੰ ਮਿਲੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸੇ ਵੀ ਮੁਹਿੰਮ ਨੂੰ ਸਫਲ ਬਣਾਉਣ ਲਈ ਲੋਕਾਂ ਦੀ ਸ਼ਮੂਲੀਅਤ ਵੀ ਜ਼ਰੂਰੀ ਹੈ। ਇਸ ਲਈ ਸਵੱਛਤਾ ਪੰਦਰਵਾੜੇ ਮੁਹਿੰਮ ਵਿੱਚ ਜਿੱਥੇ ਗੈਰ ਸਰਕਾਰੀ ਸੰਸਥਾਵਾਂ ਦੀ ਸ਼ਮੁਲੀਅਤ ਯਕੀਨੀ ਬਣਾਈ ਜਾਵੇ, ਉਥੇ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਵੱਛਤਾ ਪੰਦਰਵਾੜੇ ਵਿੱਚ ਆਪਣੇ ਆਲੇ ਦੁਆਲੇ ਨੂੰ ਸਾਫ ਰੱਖਣ ਲਈ ਸਰਕਾਰ ਦਾ ਸਹਿਯੋਗ ਕੀਤਾ ਜਾਵੇ।

ਪੀ ਐਮ ਆਈ ਡੀ ਸੀ ਦੇ ਸੀਈਉ ਦੀਪਤੀ ਉੱਪਲ ਨੇ ਕਿਹਾ ਕਿ ਸਵੱਛਤਾ ਪੰਦਰਵਾੜਾ ਦਾ ਉਦੇਸ਼ ਦੀਵਾਲੀ ਦੇ ਮੌਕੇ ਸਾਰੀ ਸ਼ਹਿਰੀ ਸਥਾਨਕ ਇਕਾਈਆਂ ਨੂੰ ਸਾਫ ਸੁਥਰਾ ਬਣਾਉਣਾ ਹੈ। ਇਸ ਲਈ ਉਨ੍ਹਾਂ ਮੀਟਿੰਗ ਵਿੱਚ ਹਾਜ਼ਰ ਸੈਨਟਰੀ ਇੰਸਪੈਕਟਰ ਅਤੇ ਚੀਫ ਸੈਨਟਰੀ ਇੰਸਪੈਕਟਰਾਂ ਨਾਲ ਸਵੱਛਤਾ ਪੰਦਰਵਾੜਾ ਦੇ ਪ੍ਰੋਗਰਾਮ ਬਾਰੇ ਜਾਣੂ ਕਰਵਾਇਆ।

ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਨੇ ਕਿਹਾ ਕਿ ਸਾਫ ਸਫਾਈ ਦਾ ਕੰਮ ਵਿੱਚ ਲਗਨ ਅਤੇ ਪੂਰੀ ਤਨਦੇਹੀ ਨਾਲ ਕੀਤਾ ਜਾਵੇ।

Share post:

Subscribe

spot_imgspot_img

Popular

More like this
Related

ਸੂਬੇ ਦੇ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ: ਜੈ ਕ੍ਰਿਸ਼ਨ ਸਿੰਘ ਰੌੜੀ

ਮਾਹਿਲਪੁਰ/ਹੁਸ਼ਿਆਰਪੁਰ,  10 ਜਨਵਰੀ: ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ...

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਨੇ ਜ਼ਿਲ੍ਹਾ ਜੇਲ੍ਹ ਦਾ ਕੀਤਾ ਦੌਰਾ

ਸ੍ਰੀ ਮੁਕਤਸਰ ਸਾਹਿਬ 10 ਜਨਵਰੀ                                     ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਤੇ -...

ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ  ਵਲੋਂ  ਸ੍ਰੀ ਮੁਕਤਸਰ ਸਾਹਿਬ ਵਿਖੇ ਲਗਾਇਆ ਗਿਆ ਪਲੇਸਮੈਂਟ ਕੈਂਪ

ਸ਼੍ਰੀ ਮੁਕਤਸਰ ਸਾਹਿਬ   10   ਜਨਵਰੀ                                         ਡਿਪਟੀ ਕਮਿਸ਼ਨਰ ਸ੍ਰੀਮੁਕਤਸਰ ਸਾਹਿਬ...