ਬਠਿੰਡਾ, 16 ਸਤੰਬਰ : ਵਾਤਾਵਰਣ ਦੀ ਸੰਭਾਲ ਅਤੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਪੰਜਾਬ ਸਰਕਾਰ ਲਗਾਤਾਰ ਵਿਸ਼ੇਸ਼ ਪਹਿਲਕਦਮੀਆਂ ਕਰ ਰਹੀ ਹੈ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੇ ਕਲੱਸਟਰ ਅਫ਼ਸਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉੱਨਤ ਕਿਸਾਨ ਐਪ ਸਬੰਧੀ ਵੱਧ ਤੋਂ ਵੱਧ ਕਿਸਾਨਾਂ ਨੂੰ ਜਾਣੂ ਕਰਵਾਇਆ ਜਾਵੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਲੱਸਟਰ ਅਫ਼ਸਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਇਸ ਐਪ ਸਬੰਧੀ ਪੂਰਨ ਜਾਣਕਾਰੀ ਪ੍ਰਾਪਤ ਕਰਕੇ ਨੋਡਲ ਅਫ਼ਸਰਾਂ ਨੂੰ ਸਿਖਲਾਈ ਦੇਣੀ ਯਕੀਨੀ ਬਣਾਉਣ ਤਾਂ ਜੋ ਉਹ ਅੱਗੇ ਵੱਧ ਤੋਂ ਵੱਧ ਕਿਸਾਨਾਂ ਨੂੰ ਇਸ ਐਪ ਸਬੰਧੀ ਜਾਣੂ ਕਰਵਾ ਸਕਣ।
ਇਸ ਮੌਕੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਨੇ ਉੱਨਤ ਕਿਸਾਨ ਐਪ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਕਿਸਾਨ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਇਸ ਐਪ ਤੋਂ ਸੁਪਰ ਐਸ.ਐਮ.ਐਸ., ਸਰਫੇਸ ਸੀਡਰ, ਸਰਬ ਮਾਸਟਰ/ਰੋਟਰੀ ਸਲੈਸ਼ਰ, ਹੈਪੀ ਸੀਡਰ, ਸੁਪਰ ਸੀਡਰ, ਉਲਟਾਵੇ ਪਲਾਓ, ਪੈਡੀ ਸਟਰਾਅ ਚੌਪਰ/ਸਰੈਡਰ/ਮਲਚਰ, ਬੇਲਰ, ਰੇਕ, ਸਮਾਰਟ ਸੀਡਰ, ਕਰਾਪ ਰੀਪਰ, ਜੀਰੋ ਟਿੱਲ ਡਰਿੱਲ ਮਸ਼ੀਨਾਂ ਘੱਟ ਰੇਟਾਂ ‘ਤੇ ਬੁੱਕ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਉੱਨਤ ਕਿਸਾਨ ਐਪ ਨੂੰ 20 ਸਤੰਬਰ ਤੋਂ ਬਾਅਦ ਪਲੇਅ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ।
ਸਿਖਲਾਈ ਦੌਰਾਨ ਕਲੱਸਟਰ ਅਫ਼ਸਰਾਂ ਦੇ ਸੁਝਾਅ ਵੀ ਲਏ ਗਏ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਰਿੰਦਰ ਸਿੰਘ, ਐਸਡੀਐਮ ਬਠਿੰਡਾ ਮੈਡਮ ਇਨਾਯਤ, ਐਸਡੀਐਮ ਰਾਮਪੁਰਾ ਕੰਵਰਜੀਤ ਸਿੰਘ ਮਾਨ, ਐਸਡੀਐਮ ਤਲਵੰਡੀ ਸਾਬੋ ਹਰਜਿੰਦਰ ਸਿੰਘ ਜੱਸਲ ਹਾਜ਼ਰ ਸਨ।