Sunday, December 29, 2024

ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਭਾਰਤੀ ਨਾਲ ਮਿਲਣੀ 3 ਫਰਵਰੀ  ਨੂੰ ਪਠਾਨਕੋਟ ਵਿਖੇ ਹੋਵੇਗੀ – ਡਿਪਟੀ ਕਮਿਸ਼ਨਰ

Date:

ਅੰਮ੍ਰਿਤਸਰ, 2 ਫਰਵਰੀ, 2024—

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਪਹਿਲ ਕਦਮੀ ’ਤੇ ਪ੍ਰਵਾਸੀ ਪੰਜਾਬੀ ਭਾਰਤੀਆਂ ਨਾਲ ਰਾਜ ਭਰ ਵਿੱਚ 3 ਫਰਵਰੀ ਤੋਂ ਉਲੀਕੀਆਂ ਗਈਆਂ ਪੰਜਾਬੀ ਐਨ ਆਰ ਆਈਜ਼ ਨਾਲ ਮਿਲਣੀਆਂ ਤਹਿਤ ਚਾਰ ਜ਼ਿਲਿ੍ਹਆਂ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਹੁਸ਼ਿਆਰਪੁਰ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ ਪ੍ਰੋਗਰਾਮ 3 ਫਰਵਰੀ ਨੂੰ ਸਵੇਰੇ 10 ਵਜੇ ਚਮਰੋੜ (ਮਿੰਨੀ ਗੋਆ), ਪਠਾਨਕੋਟ ਵਿਖੇ ਹੋਵੇਗੀ।

ਇਸ ਸਬੰਧੀ ਸਬੰਧਤ ਅਧਿਕਾਰੀਆਂ ਨਾਲ ਵੀਡਿਓ ਕਾਨਫਰੰਸ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਜਿਲ੍ਹੇ ਵਿਚੋਂ ਵੀ ਵੱਡੀ ਗਿਣਤੀ ਵਿੱਚ ਪ੍ਰਵਾਸੀ ਭਾਰਤੀ ਇਸ ਮਿਲਣੀ ਵਿੱਚ ਸ਼ਾਮਲ ਹੋ ਰਹੇ ਹਨ।

ਉਨਾਂ ਦੱਸਿਆ ਕਿ ਇਨ੍ਹਾਂ ਮਿਲਣੀਆਂ ਦਾ ਮੰਤਵ ਪ੍ਰਵਾਸੀ ਪੰਜਾਬ ਭਾਰਤੀਆਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਸ਼ਿਕਾਇਤਾਂ ਦਾ ਹੱਲ ਕਰਨਾ ਹੈ। ਉਨ੍ਹਾਂ ਨੇ ਉਕਤ ਜ਼ਿਲਿ੍ਹਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਭਾਰਤੀਆਂ ਨੂੰ ਇਸ ਮਿਲਣੀ ਦੌਰਾਨ 3 ਫਰਵਰੀ ਨੂੰ ਪਠਾਨਕੋਟ ਵਿਖੇ ਪੁੱਜਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਲਈ ਉੱਥੇ ਮੌਕੇ ’ਤੇ ਹੀ ਰਜਿਸਟਰੇਸ਼ਨ ਕਾਊਂਟਰ ਲਗਾਏ ਜਾਣਗੇੇ ਅਤੇ ਜੇਕਰ ਕੋਈ ਚਾਹੇ ਤਾਂ ਈ ਸਰਵਿਸਜ਼ ਡਾਟ ਪੰਜਾਬ ਡਾਟ ਜੀ ਓ ਵੀ ਡਾਟ ਇੰਨ ’ਤੇ ਵੀ ਆਪਣੀ ਰਜਿਸਟਰੇਸ਼ਨ ਕਰਵਾ ਸਕਦਾ ਹੈ। ਉਨਾਂ ਦੱਸਿਆ ਕਿ ਕਿ ਜੇਕਰ ਅੰਮ੍ਰਿਤਸਰ ਨਾਲ ਸਬੰਧਤ ਕੋਈ ਐਨ.ਆਰ.ਆਈ. ਇਸ ਮਿਲਣੀ ਵਿੱਚ ਸ਼ਾਮਲ ਹੋਣ ਲਈ ਰਜਿਸਟਰਡ ਹੋਣ ਦਾ ਚਾਹਵਾਨ ਹੈ ਤਾਂ ਉਹ ਮੋਬਾਇਲ ਨੰਬਰ 7973867446 ਤੇ ਸੰਪਰਕ ਕਰ ਸਕਦਾ ਹੈ।

ਵੀਡਿਓ ਕਾਨਫਰੰਸ ਦੌਰਾਨ ਆਈ.ਏ.ਐਸ. ਸ੍ਰੀ ਵਿਵੇਕ ਮੋਦੀ, ਐਸ.ਡੀ.ਐਮ. ਸ: ਮਨਕੰਵਲ ਸਿੰਘ ਚਾਹਲ, ਸ੍ਰੀ ਨਿਕਾਸ ਕੁਮਾਰ, ਰੀਜਨਲ ਟਰਾਂਸਪੋਰਟ ਸਕੱਤਰ ਸ੍ਰੀ ਅਰਸ਼ਦੀਪ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

Share post:

Subscribe

spot_imgspot_img

Popular

More like this
Related

ਮੁੱਖ ਮੰਤਰੀ ਨੇ ਬਠਿੰਡਾ ਨੇੜੇ ਸੜਕ ਹਾਦਸੇ ‘ਚ ਯਾਤਰੀਆਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 28 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ...

ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਫਾਜ਼ਿਲਕਾ, 28 ਦਸੰਬਰ           ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ। ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜੋ ਵਚਨਬਧਤਾ ਨਿਭਾਈ ਗਈ ਸੀ ਉਨ੍ਹਾਂ ਨੂੰ ਹਰ ਹੀਲੇ ਪੂਰਾ ਕਰਨ ਲਈ ਹੰਭਲੇ ਮਾਰੇ ਜਾ ਰਹੇ ਹਨ।                 ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ *ਤੇ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਹਲਕਾ ਫਾਜ਼ਿਲਕਾ ਦੇ ਪਿੰਡ ਬਾਧਾ,ਰਾਮਨਗਰ, ਸੰਤ ਖੀਵਾਪੁਰ,ਢਾਣੀ...

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

Dr Manmohan Singh Memorial  ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ (27...