Wednesday, January 22, 2025

ਪਸ਼ੂ ਪਾਲਣ ਵਿਭਾਗ ਵੱਲੋਂ ਬੱਕਰੀ ਪਾਲਣ, ਸੂਰ ਪਾਲਣ, ਪੋਲਟਰੀ ਦੀ ਮੁਫ਼ਤ ਟ੍ਰੇਨਿੰਗ ਦਾ ਸ਼ਡਿਊਲ ਜਾਰੀ

Date:

ਮੋਗਾ, 10 ਜਨਵਰੀ:
ਪੰਜਾਬ ਸਰਕਾਰ ਸੂਬੇ ਵਿੱਚ ਪਸ਼ੂ ਪਾਲਣ ਦਾ ਧੰਦਾ ਉਤਸ਼ਾਹਿਤ ਕਰਨ ਲਈ ਯਤਨਸ਼ੀਲ ਹੈ। ਸੂਬੇ ਦਾ ਪਸ਼ੂ ਪਾਲਣ ਵਿਭਾਗ ਪਸ਼ੂ ਪਾਲਕਾਂ ਨੂੰ ਉੱਚ ਦਰਜੇ ਦੀਆਂ ਸਹੂਲਤਾਂ ਪ੍ਰਦਾਨ ਕਰਵਾਉਣ ਤੋਂ ਇਲਾਵਾ ਸਮੇਂ-ਸਮੇਂ ਉੱਪਰ ਪਸ਼ੂ ਪਾਲਕਾਂ ਨੂੰ ਮਾਹਿਰ ਸਟਾਫ਼ ਦੁਆਰਾ ਟ੍ਰੇਨਿੰਗਾਂ ਵੀ ਮੁਹੱਈਆ ਕਰਵਾ ਰਿਹਾ ਹੈ ਤਾਂ ਕਿ ਉਨ੍ਹਾਂ ਦੇ ਧੰਦੇ ਨੂੰ ਹੋਰ ਪ੍ਰਫੁੱਲਿਤ ਕੀਤਾ ਜਾ ਸਕੇ। ਵਿਭਾਗ ਦੀਆਂ ਟ੍ਰੇਨਿੰਗਾਂ ਜਰੀਏ ਪਸ਼ੂ ਪਾਲਕ ਆਪਣੀਆਂ ਆਮਦਨਾਂ ਵਿੱਚ ਚੋਖਾ ਵਾਧਾ ਕਰ ਰਹੇ ਹਨ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਮੋਗਾ ਡਾ. ਹਰਵੀਨ ਕੌਰ ਧਾਲੀਵਾਲ ਨੇ ਦੱਸਿਆ ਕਿ ਹੁਣ ਦਫ਼ਤਰ ਡਿਪਟੀ ਡਾਇਰੈਕਟਰ ਪਸ਼ੂ ਪਾਲਣ (ਟ੍ਰੇਨਿੰਗ ਅਤੇ ਪ੍ਰਸਾਰ) ਪਟਿਆਲਾ ਵਿਖੇ ਪਸ਼ੂ ਪਾਲਕਾਂ ਲਈ ਬੱਕਰੀ ਪਾਲਣ, ਸੂਰ ਪਾਲਣ, ਤੇ ਪੋਲਟਰੀ ਦੀ ਟ੍ਰੇਨਿੰਗ ਕਰਵਾਈ ਜਾ ਰਹੀ ਹੈ। ਟ੍ਰੇਨਿੰਗ ਦੇ ਸ਼ਡਿਊਲ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ 1 ਫਰਵਰੀ ਤੋਂ 2 ਫਰਵਰੀ ਤੇ 26 ਫਰਵਰੀ ਤੋਂ 27 ਫਰਵਰੀ ਤੱਕ ਬੱਕਰੀ ਪਾਲਣ ਦੀ ਟ੍ਰੇਨਿੰਗ, 12 ਫਰਵਰੀ ਤੋਂ 16 ਫਰਵਰੀ ਤੱਕ ਸੂਰ ਪਾਲਣ ਕਿੱਤੇ ਦੀ ਟ੍ਰੇਨਿੰਗ, 19 ਫਰਵਰੀ ਤੋਂ 23 ਫਰਵਰੀ ਤੱਕ ਪੋਲਟਰੀ ਦੀ ਟ੍ਰੇਨਿੰਗ ਮੁਹੱਈਆ ਕਰਵਾਈ ਜਾਵੇਗੀ। ਇਸ ਟ੍ਰੇਨਿੰਗ ਵਿੱਚ ਮਾਹਿਰਾਂ ਵੱਲੋਂ ਬੱਕਰੀ ਪਾਲਣ, ਸੂਰ ਪਾਲਣ ਤੇ ਪੋਲਟਰੀ ਦੇ ਕਿੱਤੇ ਵਿੱਚ ਸਹਾਈ ਮਹੱਤਵਪੂਰਨ ਜਾਣਕਾਰੀਆਂ ਸਾਂਝੀਆਂ ਕੀਤੀਆਂ ਜਾਣਗੀਆਂ।
ਉਨ੍ਹਾਂ ਅੱਗੇ ਦੱਸਿਆ ਕਿ ਟ੍ਰੇਨਿੰਗ ਲਈ ਪ੍ਰਾਰਥੀ ਦੀ ਆਧਾਰ ਕਾਰਡ ਦੀ ਫੋਟੋ ਕਾਪੀ ਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ ਜਰੂਰੀ ਹੈ। ਟ੍ਰੇਨਿੰਗ ਦੌਰਾਨ ਰਹਿਣ ਲਈ ਹੋਸਟਲ 20 ਰੁਪਏ ਪ੍ਰਤੀ ਦਿਨ ਦੇ ਹਿਸਾਬ ਨਾਲ ਉਪਲੱਬਧ ਕਰਵਾਇਆ ਜਾਵੇਗਾ। ਟ੍ਰੇਨਿੰਗ ਸਬੰਧੀ ਵਧੇਰੇ ਜਾਣਕਾਰੀ ਲੈਣ ਲਈ ਸਹਾਇਕ ਡਾਇਰੈਕਟਰ  (ਟ੍ਰੇਨਿੰਗ ਤੇ ਪ੍ਰਸਾਰ) ਪਟਿਆਲਾ ਡਾ. ਗੁਰਜੀਤ ਸਿੰਘ ਦੇ ਮੋਬਾਇਲ ਨੰਬਰ 9876822102 ਉੱਪਰ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਉਕਤ ਟ੍ਰੇਨਿੰਗਾਂ ਵਿੱਚ ਆਉਣ ਤੋਂ ਪਹਿਲਾਂ ਉਕਤ ਨੰਬਰ ਉੱਪਰ ਰਜਿਸਟ੍ਰੇਸ਼ਨ (ਸੀਟ ਬੁੱਕ) ਕਰਵਾਉਣੀ ਲਾਜ਼ਮੀ ਹੈ।
ਉਨ੍ਹਾਂ ਦੱਸਿਆ ਕਿ ਇਸ ਕਿੱਤੇ ਨੂੰ ਪਹਿਲੀ ਵਾਰ ਅਪਣਾਉਣ ਜਾ ਰਹੇ ਅਤੇ ਇਹ ਧੰਦਾ ਕਰ ਰਹੇ ਦੋਨੋਂ ਤਰ੍ਹਾਂ ਦੇ ਵਿਅਕਤੀਆਂ ਨੂੰ ਇਸ ਟ੍ਰੇਨਿੰਗ ਵਿੱਚ ਸ਼ਮੂਲੀਅਤ ਕਰਨ ਲਈ ਕਿਹਾ। ਉਨ੍ਹਾਂ ਦੱਸਿਆ ਕਿ ਇਸ ਟ੍ਰੇਨਿੰਗ ਵਿੱਚ ਪਸ਼ੂ ਪਾਲਕਾਂ ਲਈ ਪੰਜਾਬ ਸਰਕਾਰ ਦੀਆਂ ਲਾਹੇਵੰਦ ਸਕੀਮਾਂ ਬਾਰੇ ਵੀ ਜਾਗਰੂਕਤਾ ਫੈਲਾਈ ਜਾਵੇਗੀ।    

Share post:

Subscribe

spot_imgspot_img

Popular

More like this
Related

ਸਿਹਤ ਵਿਭਾਗ ਵੱਲੋਂ ਮਮਤਾ ਦਿਵਸ ਦੌਰਾਨ ਪਿੰਡ ਦੇ ਲੋਕਾਂ ਨੂੰ ਕੀਤਾ ਜਾਗਰੂਕ

ਫਾਜਿਲਕਾ 22 ਜਨਵਰੀਪੰਜਾਬ ਸਰਕਾਰ ਵੱਲੋਂ ਮਾਂ ਅਤੇ ਬੱਚੇ ਦੀ...

ਸੜ੍ਹਕ ਸੁਰੱਖਿਆ ਮਾਂਹ ਦੌਰਾਨ ਅਮਲੋਹ ਵਿਖੇ ਟਰੱਕ ਡਰਾਈਵਰਾਂ ਦੀਆਂ ਨਜ਼ਰ ਦੀ ਜਾਂਚ ਲਈ ਕੈਂਪ ਲਗਾਇਆ

ਅਮਲੋਹ/ਫ਼ਤਹਿਗੜ੍ਹ ਸਾਹਿਬ, 22 ਜਨਵਰੀ:           ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ...

ਬਸੰਤ ਮੇਲੇ ਦੇ ਨਾਕਆਊਟ ਮੁਕਾਬਿਲਾਂ ਦੀ ਹੋਈ ਸ਼ੁਰੂਆਤ

ਫਿਰੋਜ਼ਪੁਰ, 22 ਜਨਵਰੀ ( )              ਅੱਜ ਬਸੰਤ ਮੇਲੇ ਦੇ  ਪੰਤਗਬਾਜ਼ੀ   ਦੇ ਨਾਕਆਊਟ ਮੁਕਾਬਿਲਆਂ ਦੀ ਸ਼ੁਰੂਆਤ ਦੌਰਾਨ...

ਆਮਦਨ ਕਰ ਵਿਭਾਗ ਵੱਲੋਂ “ਵਿਵਾਦ ਤੇ ਵਿਸ਼ਵਾਸ ਸਕੀਮ ” ਸਬੰਧੀ ਪ੍ਰੋਗਰਾਮ ਕਰਵਾਇਆ

ਮਾਲੇਰਕੋਟਲਾ 22 ਜਨਵਰੀ :                    ਆਮਦਨ ਕਰ ਵਿਭਾਗ ਮਾਲੇਰਕੋਟਲਾ ਵੱਲੋਂ ਸਥਾਨਕ ਮਾਲੇਰਕੋਟਲਾ ਕਲੱਬ ਵਿਖੇ ਵਿਵਾਦ ਤੋਂ ਵਿਸਵਾਸ਼ ਸਕੀਮ 2024 ਤਹਿਤ ਪ੍ਰੋਗਰਾਮ ਚੀਫ ਕਮਿਸ਼ਨਰ ਇਨਕਮ ਟੈਕਸ ਅੰਮ੍ਰਿਤਸਰ ਲਾਲ ਚੰਦ ਆਈ.ਆਰ.ਐਸ ਤੇ ਪ੍ਰਿੰਸੀਪਲ ਕਮਿਸ਼ਨਰ ਆਫ਼ ਇਨਕਮ ਟੈਕਸ-1 ਲੁਧਿਆਣਾ ਸ਼੍ਰੀ ਸੁਰਿੰਦਰ ਕੁਮਾਰ ਆਈ.ਆਰ.ਐਸ ਦੇ ਦਿਸ਼ਾ ਨਿਰਦੇਸ਼ਾ ਤਹਿਤ ਕਰਵਾਇਆ ਗਿਆ।                 ਸਮਾਗਮ ‘ਚ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਐਡੀਸ਼ਨਲ ਕਮਿਸ਼ਨਰ ਇਨਕਮ ਟੈਕਸ ਰੇਂਜ 4 ਲੁਧਿਆਣਾ ਰਿਸ਼ੀ ਕੁਮਾਰ ਆਈ.ਆਰ.ਐਸ, ਵਰਿੰਦਰਾ ਸਿੰਘ ਏ.ਸੀ.ਆਈ.ਟੀ ਸਰਕਲ-4 ਲੁਧਿਆਣਾ ਰੇਂਜ ਅਤੇ ਆਈ.ਟੀ.ਓ ਮਾਲੇਰਕੋਟਲਾ ਮਨਦੀਪ ਦੱਤ ਨੇ ਸ਼ਹਿਰ ਦੇ ਵਕੀਲਾਂ ਅਤੇ ਸੀ.ਏ ਨਾਲ ਸਾਂਝੀ ਮੀਟਿੰਗ ਕਰਦਿਆਂ ਕੇਂਦਰ ਸਰਕਾਰ ਵੱਲੋਂ ਚਲਾਈ ਗਈ ਸਕੀਮ ਸਬੰਧੀ ਦੱਸਿਆ ਕਿ ਜਿਹੜੇ ਲੋਕਾਂ ਵੱਲ ਇਨਕਮ ਟੈਕਸ ਵਿਭਾਗ ਦੇ ਟੈਕਸ ਬਕਾਇਆ ਹਨ ਉਨ੍ਹਾਂ ’ਤੇ ਕਿਸੇ ਕਿਸਮ ਦਾ ਜੁਰਮਾਨਾ ਜਾਂ ਵਿਆਜ਼ ਨਹੀਂ ਲਾਇਆ ਜਾਵੇਗਾ ਜੇਕਰ ਉਹ 31 ਜਨਵਰੀ ਤੱਕ ਟੈਕਸ ਜਮ੍ਹਾਂ ਕਰਵਾਉਂਦੇ ਹਨ।               ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਵੱਲ ਐਗਜ਼ੰਪਸ਼ਨ ਤੇ ਡਿਡਕਸ਼ਨਾਂ ਰਾਹੀਂ ਟੀਡੀਐੱਸ ਗਲਤ ਰਿਫ਼ੰਡ ਲਿਆ ਗਿਆ ਹੈ ਉਨ੍ਹਾਂ ਦੀ ਵੀ ਜਾਂਚ ਕਰਵਾਈ ਜਾ ਰਹੀ ਹੈ, ਉਹ ਅਪਣੀ ਰਿਟਰਨਾ ਨੂੰ ਅਪਡੇਟ ਕਰਵਾ ਲੈਣ।ਰਿਸ਼ੀ ਕੁਮਾਰ ਨੇ ਦੱਸਿਆ ਕਿ ਲੋਕਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੇ ਸਮੇਂ ‘ਚ ਭਾਰੀ ਜੁਰਮਾਨੇ ਅਤੇ ਵਿਆਜ਼ ਤੋਂ ਬਚਿਆ ਜਾ ਸਕੇ। ਇਸ ਤੋਂ ਪਹਿਲਾਂ ਟੈਕਸ ਬਾਰ ਐਸੋਸੀਏਸ਼ਨ ਮਾਲੇਰਕੋਟਲਾ ਅਤੇ ਸੀ.ਏ ਐਸੋਸੀਏਸ਼ਨ ਵੱਲੋਂ ਵਿਭਾਗ ਦੇ ਅਧਿਕਾਰੀਆਂ ਦਾ ਸਵਾਗਤ ਕੀਤਾ ਗਿਆ।            ਇਸ ਮੌਕੇ ਮੁਹੰਮਦ ਜਾਵੇਦ ਫਾਰੂਕੀ, ਬਰਿਜ ਭੂਸ਼ਣ ਬਾਂਸਲ, ਸੁਰਿੰਦਰ ਕੁਮਾਰ, ਸਤੀਸ਼ ਕੁਮਾਰ, ਮਨਦੀਪ ਸਿੰਘ, ਹਿਤੇਸ਼ ਗੁਪਤਾ, ਬੂਟਾ ਖਾਂ, ਰਮਨ ਵਰਮਾ, ਮੁਹੰਮਦ ਰਮਜ਼ਾਨ (ਸਾਰੇ ਵਕੀਲ), ਵੀਪਨ ਜੈਨ, ਅਜੈ ਅੱਗਰਵਾਲ, ਅਕਸ਼ੇ ਕੁਮਾਰ (ਸਾਰੇ ਸੀ.ਏ) ਆਦਿ ਹਾਜ਼ਰ ਸਨ।