ਮਾਨਸਾ, 19 ਮਈ:
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਚੋਣ ਪ੍ਰਕਿਰਿਆ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਮਾਸਟਰ ਟ੍ਰੇਨਰਜ਼ ਵੱਲੋਂ ਚੋਣ ਅਮਲੇ ਦੀ ਦੂਜੀ ਰਿਹਰਸਲ ਵਿਧਾਨ ਸਭਾ ਹਲਕਾ ਪੱਧਰ ’ਤੇ ਸਬੰਧਤ ਏ.ਆਰ.ਓਜ਼ ਦੀ ਨਿਗਰਾਨੀ ਹੇਠ ਕਰਵਾਈ ਗਈ।
ਐਸ.ਡੀ.ਐਮ. ਮਾਨਸਾ ਸ੍ਰ ਮਨਜੀਤ ਸਿੰਘ ਰਾਜਲਾ, ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ ਅਤੇ ਐਸ.ਡੀ.ਐਮ. ਬੁਢਲਾਡਾ ਸ੍ਰ ਗਗਨਦੀਪ ਸਿੰਘ ਨੇ ਸਬੰਧਤ ਵਿਧਾਨ ਸਭਾ ਹਲਕਿਆਂ ’ਚ ਰਿਹਰਸਲ ਸਥਾਨਾਂ ਦਾ ਦੌਰਾ ਕਰਕੇ ਮਾਸਟਰ ਟਰੇਨਰਜ਼ ਅਤੇ ਚੋਣ ਅਮਲੇ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਨੂੰ ਪੂਰੀ ਤਰ੍ਹਾਂ ਨਿਰਪੱਖ ਅਤੇ ਸ਼ਾਂਤਮਈ ਤਰੀਕੇ ਨਾਲ ਕਰਵਾਉਣ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਦਿਸ਼ਾ ਨਿਰਦੇਸ਼ ਦਿੱਤੇ।
ਇਸ ਦੌਰਾਨ ਵਿਧਾਨ ਸਭਾ ਹਲਕਾ 96-ਮਾਨਸਾ ਦੀ ਰਿਹਰਸਲ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਮਾਨਸਾ ਵਿਖੇ, ਵਿਧਾਨ ਸਭਾ ਹਲਕਾ 97-ਸਰਦੂਲਗੜ੍ਹ ਦੀ ਰਿਹਰਸਲ ਸ੍ਰ ਬਲਰਾਜ ਸਿੰਘ ਭੂੰਦੜ ਯੂਨੀਵਰਸਿਟੀ ਕੈਂਪਸ ਸਰਦੂਲਗੜ੍ਹ ਵਿਖੇ ਅਤੇ 98-ਬੁਢਲਾਡਾ ਦੀ ਰਿਹਰਸਲ ਕ੍ਰਿਸ਼ਨਾ ਕਾਲਜ ਰੱਲੀ ਵਿਖੇ ਹੋਈ।
ਲੋਕ ਸਭਾ ਚੋਣਾਂ ਲਈ ਪੋਲਿੰਗ ਸਟਾਫ਼ ਦੀ ਦੂਜੀ ਰਿਹਰਸਲ ਹੋਈ
Date: