ਸਕੱਤਰ ਵੱਲੋਂ ਜਿਲ੍ਹਾ ਜੇਲ੍ਹ ਵਿੱਚ ਕੈਂਪ ਕੋਰਟ ਲਗਾ ਕੇ ਤਿੰਨ ਹਵਾਲਾਤੀ ਕੀਤੇ ਰਿਹਾਅ

ਸਕੱਤਰ ਵੱਲੋਂ ਜਿਲ੍ਹਾ ਜੇਲ੍ਹ ਵਿੱਚ ਕੈਂਪ ਕੋਰਟ ਲਗਾ ਕੇ ਤਿੰਨ ਹਵਾਲਾਤੀ ਕੀਤੇ ਰਿਹਾਅ

ਸ੍ਰੀ ਮੁਕਤਸਰ ਸਾਹਿਬ, 22 ਜੁਲਾਈ                                    ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੇ ਹੁਕਮਾਂ ਤੇ ਡਾ. ਗਗਨਦੀਪ ਕੌਰ, ਸਕੱਤਰ ਜਿ਼ਲ੍ਹਾ  ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਨੇ ਜਿ਼ਲ੍ਹਾ ਜ਼ੇਲ, ਸ੍ਰੀ ਮੁਕਤਸਰ ਸਾਹਿਬ ਵਿਖੇ ਕੈਂਪ ਕੋਰਟ ਲਗਾਈ ਗਈ,  ਜਿਸ […]

ਸ੍ਰੀ ਮੁਕਤਸਰ ਸਾਹਿਬ, 22 ਜੁਲਾਈ
                                    ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੇ ਹੁਕਮਾਂ ਤੇ ਡਾ. ਗਗਨਦੀਪ ਕੌਰ, ਸਕੱਤਰ ਜਿ਼ਲ੍ਹਾ  ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਨੇ ਜਿ਼ਲ੍ਹਾ ਜ਼ੇਲ, ਸ੍ਰੀ ਮੁਕਤਸਰ ਸਾਹਿਬ ਵਿਖੇ ਕੈਂਪ ਕੋਰਟ ਲਗਾਈ ਗਈ,  ਜਿਸ ਦੌਰਾਨ 2 ਕੇਸਾਂ ਦਾ ਮੌਕੇ ਤੇ ਨਿਪਟਾਰਾ ਕੀਤਾ, ਕੁੱਲ 3 ਕੈਦੀਆਂ ਨੂੰ ਰਿਹਾਅ ਕੀਤਾ।
                                  ਇਸ ਮੌਕੇ ਸਕੱਤਰ ਨੇ ਜੇਲ੍ਹ ਵਿਚ ਬੰਦ ਹਵਾਲਾਤੀ ਅਤੇ ਕੈਦੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾਂ ਨੂੰ ਵਿਸ਼ਵਾਸ਼ ਦਵਾਇਆ ਕਿ ਜਲਦ ਹੀ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾਵੇਗਾ ਅਤੇ ਉਨ੍ਹਾਂ ਨੇ ਜੇਲ੍ਹ ਵਿਚ ਚੱਲ ਰਹੇ ਲੀਗਲ ਏਡ ਕਲੀਨਿਕ ਵਿਚ ਮੌਜੂਦ ਵਕੀਲ ਸਾਹਿਬਾਨ ਅਤੇ ਪੈਰਾ ਲੀਗਲ ਵਲੰਟੀਅਰਜ਼ ਵੱਲੋਂ ਕੈਦੀਆਂ ਅਤੇ ਹਵਾਲਾਤੀਆਂ ਨੂੰ ਮਿਲ ਰਹੀ ਕਾਨੂੰਨੀ ਸਹਾਇਤਾ ਤੇ ਤਸੱਲੀ ਪ੍ਰਗਟ ਕੀਤੀ ।
                                    ਇਸ ਤੋਂ ਮੌਕੇ  ਜੇਲ੍ਹ ਸੁਪਰਡੈਂਟ ਸਮੇਤ ਸਟਾਫ ਮੈਂਬਰ ਵੀ ਹਾਜ਼ਰ ਸਨ। ਉਨਾਂ ਨੇ ਕਿਹਾ ਕਿ ਹੋਰ ਵਧੇਰੇ ਜਾਣਕਾਰੀ ਲੈਣ ਲਈ ਨਾਲਸਾ ਟੋਲ ਫਰੀ ਨੰਬਰ 15100 ਸੰਪਰਕ ਕੀਤਾ ਜਾ ਸਕਦਾ ਹੈ।   

Tags:

Latest

ਭਾਜਪਾ ਦੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਵੱਲੋਂ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਸ਼ਰੇਆਮ ਗਾਲ੍ਹਾਂ ਕੱਢਣੀਆਂ ਅਤੇ ਇੱਕ ਮਹਿਲਾ ਐਸਐਸਪੀ ਨੂੰ ਧਮਕਾਉਣਾ ਬੇਹੱਦ ਨਿੰਦਣਯੋਗ ਅਤੇ ਸ਼ਰਮਨਾਕ ਹੈ: ਬਲਤੇਜ ਪੰਨੂ
14,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਭਾਜਪਾ ਨੇ ਭਾਰਤ ਨੂੰ 'ਵਿਸ਼ਵਗੁਰੂ' ਬਣਾਉਣ ਦਾ ਵਾਅਦਾ ਕੀਤਾ ਸੀ, ਪਰ ਅੱਜ ਤਾਈਵਾਨ ਵਰਗਾ ਛੋਟਾ ਜਿਹਾ ਦੇਸ਼ ਵੀ ਭਾਰਤ ਨੂੰ ਪਿੱਛੇ ਛੱਡ ਗਿਆ ਹੈ: ਹਰਪਾਲ ਸਿੰਘ ਚੀਮਾ
ਭਾਜਪਾ ਆਗੂ ਆਪਣੇ ਆਪ ਨੂੰ ਸੰਵਿਧਾਨ ਅਤੇ ਕਾਨੂੰਨ ਤੋਂ ਉੱਪਰ ਸਮਝਦੇ ਹਨ, ਭਾਜਪਾ ਨੇ ਨਗਰ ਨਿਗਮ ਚੋਣਾਂ ਨੂੰ ਆਪਣੀ 'ਗੁੰਡਾਗਰਦੀ' ਦਾ ਇੱਕ ਹੋਰ ਪ੍ਰਦਰਸ਼ਨ ਬਣਾ ਦਿੱਤਾ: ਅਮਨ ਅਰੋੜਾ
ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ