24 ਜੂਨ ਨੂੰ ਰਿਲੀਜ਼ ਹੋਵੇਗਾ ਮੂਸੇਵਾਲਾ ਦਾ ਗੀਤ Dilemma

The song of Musewala will be released

ਬੀਤੇ ਦਿਨੀਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ‘Dilemma’ ਦਾ ਟੀਜ਼ਰ ਰਿਲੀਜ਼ ਹੋਇਆ, ਜਿਸ ਨੂੰ ਫੈਨਜ਼ ਵਲੋਂ ਬਾਕੀ ਗੀਤਾਂ ਵਾਂਗ ਰੱਜਵਾਂ ਪਿਆਰ ਮਿਲ ਰਿਹਾ ਹੈ। ਟੀਜ਼ਰ ਮਗਰੋਂ ਹੁਣ ਹਰ ਕੋਈ ਇਸ ਗੀਤ ਦੇ ਰਿਲੀਜ਼ ਹੋਣ ਦਾ ਇੰਤਜ਼ਾਰ ਕਰ ਰਿਹਾ ਹੈ। ਦੱਸ ਦਈਏ ਕਿ ਇਹ ਗੀਤ 24 ਜੂਨ ਨੂੰ ਦੁਨੀਆ ਭਰ ‘ਚ ਰਿਲੀਜ਼ ਹੋਵੇਗਾ। ਇਸ ਦੀ ਜਾਣਕਾਰੀ ਖ਼ੁਦ UK ਦੀ ਮਸ਼ਹੂਰ ਗਾਇਕਾ Stefflon Don ਵਲੋਂ ਦਿੱਤੀ ਗਈ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ ‘ਤੇ ਗੀਤ ਦੇ ਪੋਸਟਰ ਸਾਂਝੇ ਕਰਦਿਆਂ ਲਿਖਿਆ-”’DILEMMA VIDEO DROPS MONDAY JUNE 24TH W/ KING।”

ਦੱਸ ਦਈਏ ਕਿ ਬੀਤੇ ਦਿਨੀਂ ਗਾਇਕਾ Stefflon Don ਵਲੋਂ ਆਪਣੇ ਇੰਸਟਾ ਅਕਾਊਂਟ ‘ਤੇ ਟੀਜ਼ਰ ਰਿਲੀਜ਼ ਕੀਤਾ ਗਿਆ ਸੀ। Stefflon Don ਦੀ ਨਵੀਂ ਐਲਬਮ 28 ਜੂਨ ਨੂੰ ਰਿਲੀਜ਼ ਹੋਣੀ ਹੈ। ਇਸੇ ਐਲਬਮ ‘ਚ ਸਿੱਧੂ ਮੂਸੇਵਾਲਾ ਨਾਲ ਵੀ ਸਟੈਫ ਲੰਡਨ ਦਾ ਇਕ ਗੀਤ ‘Dillema’ ਹੈ, ਜਿਸ ਦਾ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਬੀਤੇ ਕੁਝ ਹਫ਼ਤੇ ਪਹਿਲਾਂ ਹੀ ਹਾਲੀਵੁੱਡ ਗਾਇਕਾ Steff london ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕਰਦਿਆਂ ਜਾਣਕਾਰੀ ਦਿੱਤੀ ਸੀ। ਗਾਇਕਾ ਨੇ ਆਪਣੇ ਇੰਸਟਾਗ੍ਰਾਮ ‘ਤੇ ਆਪਣੀ ਐਲਬਮ ਦੀ ਤਸਵੀਰ ਸ਼ੇਅਰ ਕਰਦਿਆਂ ਦੱਸਿਆ ਕਿ ISLAND 54 THE ALBUM – XX – JUNE…।  The song of Musewala will be released

also read :- ਵਿਸ਼ਵ ਯੋਗ ਦਿਵਸ ‘ਤੇ PGI ਨੇ ਬਣਾਇਆ ਵਰਲਡ ਰਿਕਾਰਡ

ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਨੂੰ ਇਸ ਫ਼ਾਨੀ ਦੁਨੀਆਂ ਤੋਂ ਗਏ 2 ਸਾਲ ਤੋਂ ਜ਼ਿਆਦਾ ਸਮਾਂ ਹੋ ਗਿਆ ਹੈ ਪਰ ਮੂਸੇਵਾਲਾ ਦਾ ਫੈਨਜ਼ ਪਹਿਲਾਂ ਵਾਂਗ ਹੀ ਬਰਕਰਾਰ ਹੈ। ਇਹ ਵੀ ਆਖ ਸਕਦੇ ਹਾਂ ਕਿ ਸਿੱਧੂ ਦੀ ਮੌਤ ਪਿੱਛੋਂ ਪ੍ਰਸ਼ੰਸਕਾਂ ਅਤੇ ਸਰੋਤਿਆਂ ਦੀ ਗਿਣਤੀ ‘ਚ ਵਾਧਾ ਹੀ ਹੋਇਆ ਹੈ। ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦਾ 7ਵਾਂ ਗੀਤ ‘410’ ਰਿਲੀਜ਼ ਹੋਇਆ ਸੀ। ਸੰਨੀ ਮਾਲਟਨ ਨੇ ਆਪਣੇ ਯੂਟਿਊਬ ਚੈਨਲ ‘ਤੇ ਇਸ ਗੀਤ ਨੂੰ ਰਿਲੀਜ਼ ਕੀਤਾ ਸੀ। ਇਸ ਗੀਤ ਨੂੰ ਸਿੱਧੂ ਮੂਸੇਵਾਲਾ ਅਤੇ ਸੰਨੀ ਮਾਲਟਨ ਨੇ ਲਿਖਿਆ ਹੈ।  29 ਮਈ 2024 ਨੂੰ ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ਮਨਾਈ ਗਈ ਸੀ। ਇਸ ਮੌਕੇ ਪ੍ਰਸ਼ੰਸਕ ਸਿੱਧੂ ਦੇ ਪਿੰਡ ਮਾਨਸਾ ਵੱਡੀ ਗਿਣਤੀ ‘ਚ ਪਹੁੰਚੇ ਸਨ। The song of Musewala will be released

[wpadcenter_ad id='4448' align='none']