ਸੂਬਾ ਸਰਕਾਰ ਆਮ ਲੋਕਾਂ ਦੇ ਘਰਾਂ ਨੇੜੇ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ 

ਸੂਬਾ ਸਰਕਾਰ ਆਮ ਲੋਕਾਂ ਦੇ ਘਰਾਂ ਨੇੜੇ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ 

ਗਿਆਨਾ (ਬਠਿੰਡਾ), 30 ਜੁਲਾਈ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਆਦੇਸ਼ਾਂ ਤੇ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਅਗਵਾਈ ਹੇਠ ਹਫਤੇ ’ਚ ਦੋ ਦਿਨ ਜ਼ਿਲ੍ਹੇ ਭਰ ’ਚ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ‘‘ਆਪ ਦੀ ਸਰਕਾਰ ਆਪ ਦੇ ਦੁਆਰ’’ ਤਹਿਤ ਵੱਖ-ਵੱਖ ਸਥਾਨਾਂ ’ਤੇ ਆਮ ਲੋਕਾਂ ਦੀ ਸਹੂਲਤ ਲਈ ਸਪੈਸ਼ਲ ਕੈਂਪ […]

ਗਿਆਨਾ (ਬਠਿੰਡਾ), 30 ਜੁਲਾਈ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਆਦੇਸ਼ਾਂ ਤੇ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਅਗਵਾਈ ਹੇਠ ਹਫਤੇ ’ਚ ਦੋ ਦਿਨ ਜ਼ਿਲ੍ਹੇ ਭਰ ’ਚ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ‘‘ਆਪ ਦੀ ਸਰਕਾਰ ਆਪ ਦੇ ਦੁਆਰ’’ ਤਹਿਤ ਵੱਖ-ਵੱਖ ਸਥਾਨਾਂ ’ਤੇ ਆਮ ਲੋਕਾਂ ਦੀ ਸਹੂਲਤ ਲਈ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਐਸਡੀਐਮ ਸ ਹਰਜਿੰਦਰ ਸਿੰਘ ਜੱਸਲ ਨੇ ਪਿੰਡ ਗਿਆਨਾ ਵਿਖੇ ਆਮ ਲੋਕਾਂ ਦੀਆਂ ਨਿੱਜੀ ਤੇ ਸਾਂਝੀਆਂ ਸਮੱਸਿਆਵਾਂ ਸੁਣਨ ਦੇ ਮੱਦੇਨਜ਼ਰ ਲਗਾਏ ਗਏ ਸਪੈਸ਼ਲ ਕੈਂਪ ਦੌਰਾਨ ਕੀਤਾ।

 ਇਸ ਦੌਰਾਨ ਐਸਡੀਐਮ ਸ ਹਰਜਿੰਦਰ ਸਿੰਘ ਜੱਸਲ ਨੇ ਕਿਹਾ ਕਿ “ਆਪ ਦੀ ਸਰਕਾਰ ਆਪ ਦੇ ਦੁਆਰ’’ ਮੁਹਿੰਮ ਤਹਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਇੱਕੋ ਹੀ ਛੱਤ ਹੇਠਾਂ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਿਰਫ਼ ਸੁਣਿਆ ਹੀ ਨਹੀਂ ਜਾਂਦਾ ਸਗੋਂ ਮੌਕੇ ਤੇ ਹੀ ਨਿਪਟਾਰਾ ਵੀ ਕੀਤਾ ਜਾਂਦਾ ਹੈ, ਇਸ ਨਾਲ ਜਿਥੇ ਆਮ ਲੋਕਾਂ ਦੇ ਸਮੇਂ ਦੀ ਬੱਚਤ ਹੁੰਦੀ ਹੈ ਉਥੇ ਆਮਦਨੀ ਖਰਚਾ ਵੀ ਘੱਟ ਹੁੰਦਾ ਹੈ।

 ਇਸ ਮੌਕੇ ਐਸਡੀਐਮ ਸ ਜੱਸਲ ਨੇ ਕਿਹਾ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਲਗਾਏ ਜਾ ਰਹੇ ਸਪੈਸ਼ਲ ਕੈਂਪ ਲਾਹੇਵੰਦ ਸਾਬਿਤ ਹੋ ਰਹੇ ਹਨ। ਇਸ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਦੇ ਦਰਾਂ ਨੇੜੇ ਸਪੈਸ਼ਲ ਕੈਂਪ ਲਗਾ ਕੇ ਉਨ੍ਹਾਂ ਦੀਆਂ ਸਾਂਝੀਆਂ, ਨਿੱਜੀ ਅਤੇ ਜਾਇਜ਼ ਸਮੱਸਿਆਵਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਜਾਂਦਾ ਹੈ। 

ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਵੀ ਲੋੜਵੰਦ ਲਾਭਪਾਤਰੀ ਨੂੰ ਸਰਕਾਰ ਵਲੋਂ ਮੁਹੱਈਆਂ ਕਰਵਾਈਆਂ ਜਾਣ ਵਾਲੀਆਂ ਵੱਖ-ਵੱਖ ਤਰ੍ਹਾਂ ਦੀਆਂ ਸਹੂਲਤਾਂ ਤੋਂ ਵਾਝਾਂ ਨਹੀਂ ਰਹਿਣ ਦਿੱਤਾ ਜਾਵੇਗਾ। ਕੈਂਪ ਦੌਰਾਨ ਪਿੰਡ ਗਿਆਨਾ ਤੋਂ ਇਲਾਵਾ ਮਲਕਾਣਾ, ਗਾਟਵਾਲੀ, ਤੰਗਰਾਲੀ, ਫੁੱਲੋਖਾਰੀ, ਜੱਜਲ ਅਤੇ ਤਿਉਣਾ ਆਦਿ ਪਿੰਡਾਂ ਦੇ ਲੋਕ ਆਪਣੀਆਂ ਸਾਂਝੀਆਂ ਤੇ ਨਿੱਜੀ ਸਮੱਸਿਆਵਾਂ ਲੈ ਕੇ ਪਹੁੰਚੇ, ਜਿਨ੍ਹਾਂ ’ਚ ਬੁਢਾਪਾ ਤੇ ਵਿਧਵਾ ਪੈਨਸ਼ਨਾਂ, ਛੱਪੜਾਂ ਤੇ ਗਲੀਆਂ-ਨਾਲੀਆਂ ਦੇ ਪਾਣੀ ਦੀ ਨਿਕਾਸੀ, ਪੀਣ ਵਾਲੇ ਪਾਣੀ, ਨਹਿਰੀ ਪਾਣੀ ਤੇ ਖਾਲੇ ਆਦਿ ਤੋਂ ਇਲਾਵਾ ਵਿਕਾਸ ਕਾਰਜਾਂ ਨਾਲ ਸਬੰਧਤ ਸਮੱਸਿਆਵਾਂ ਸਨ। ਇਨ੍ਹਾਂ ’ਚੋਂ ਬਹੁਤੀਆਂ ਸਮੱਸਿਆਵਾਂ ਦਾ ਨਿਪਟਾਰਾ ਮੌਕੇ ’ਤੇ ਹੀ ਕੀਤਾ ਗਿਆ ਤੇ ਰਹਿੰਦੀਆਂ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ। ਇਸ ਤੋਂ ਇਲਾਵਾ ਕੈਂਪ ਦੌਰਾਨ ਦਿਵਿਆਂਗ ਵਿਅਕਤੀਆਂ ਲਈ ਯੂਡੀਆਈਡੀ ਕਾਰਡ ਬਣਾਉਣ ਸਬੰਧੀ ਸਪੈਸ਼ਲ ਡੈਸਕ ਵੀ ਲਗਾਇਆ ਗਿਆ। 

ਇਸ ਮੌਕੇ ਤਹਿਸੀਲਦਾਰ ਤਲਵੰਡੀ ਸਾਬੋ ਗੁਰਵਿੰਦਰ ਕੌਰ, ਰੀਡਰ ਸ੍ਰੀ ਨਿਰਮਲ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੋਂ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

Tags:

Advertisement

Latest

ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾ
ਯੁੱਧ ਨਸ਼ਿਆਂ ਵਿਰੁੱਧ ਦੇ 135ਵੇਂ ਦਿਨ 109 ਨਸ਼ਾ ਤਸਕਰ ਕਾਬੂ; 2.7 ਕਿਲੋ ਹੈਰੋਇਨ ਅਤੇ 7.18 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਸੋਧ) ਬਿੱਲ, 2025 ਅਤੇ ਪੰਜਾਬ ਨਮਿੱਤਣ ਐਕਟਸ (ਰਪੀਲ) ਬਿੱਲ, 2025 ਸਰਬਸੰਮਤੀ ਨਾਲ ਪਾਸ
ਪੰਜਾਬ ਵਿੱਚ ਮੌਜੂਦਾ ਸਮੇਂ ਹੜ੍ਹਾਂ ਜਿਹੀ ਕੋਈ ਸਥਿਤੀ ਨਹੀਂ, ਸਰਕਾਰ ਵੱਲੋਂ ਹਰ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ: ਬਰਿੰਦਰ ਕੁਮਾਰ ਗੋਇਲ
ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਵੱਲੋਂ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ