Wednesday, January 15, 2025

ਸਿੱਖਿਆ ਦੇ ਖੇਤਰ ਵਿੱਚ ਯੋਗਦਾਨ ਲਈ ਸਾਲਾਨਾ ਅਧਿਆਪਕ ਦਿਵਸ ਮੌਕੇ ਸਕੂਲ ਆਫ ਐਮੀਨੈਂਸ ਮਾਲ ਰੋਡ ਦੇ ਅਧਿਆਪਕ ਸਨਮਾਨਿਤ

Date:

ਅੰਮ੍ਰਿਤਸਰ, 05 ਸਤੰਬਰ 2024 (         )

ਅੱਜ ਜ਼ਿਲ੍ਹੇ ਦੇ ਸਕੂਲ ਆਫ ਐਮੀਨੈਂਸ ਮਾਲ ਰੋਡ ਵਿਖੇ ਡਾ: ਸਰਵਪੱਲੀ ਸ੍ਰੀ ਰਾਧਾਕ੍ਰਿਸ਼ਨਨ ਦੇ ਜਨਮਦਿਨ ਨੂੰ ਸਮਰਪਿਤ ਕੌਮੀ ਅਧਿਆਪਕ ਦਿਸਵ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਸਮਾਰੋਹ ਵਿਚ ਸਿੱਖਿਆ ਦੇ ਖੇਤਰ ਵਿੱਚ ਯੋਗਦਾਨ ਲਈ ਸਕੂਲ ਦੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ। ਵਿਦਿਆਰਥੀਆਂ ਵਲੋਂ ਇਸ ਮੌਕੇ ਵਿਸ਼ੇਸ਼ ਸਵੇਰ ਦੀ ਸਭਾ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਅਧਿਆਪਕਾਂ ਦੀ ਸੁਹਿਰਦਤਾ ਅਤੇ ਦ੍ਰਿੜ ਕਰਮਸ਼ੀਲਤਾ ਨੂੰ ਸਮਰਪਿਤ ਇਕ ਸ਼ਾਨਦਾਰ ਸਕਿਟ ਦੀ ਪੇਸ਼ਕਾਰੀ ਕੀਤੀ ਗਈ। ਉਨ੍ਹਾਂ ਕਵਿਤਾਵਾਂ ਅਤੇ ਭਾਸ਼ਣ ਰਾਹੀਂ ਆਪਣੇ ਮਹਿਨਤੀ ਅਧਿਆਪਕਾਂ ਨੂੰ ਨਮਨ ਕੀਤਾ। ਇਸ ਸਭਾ ਵਿਚ ਸ੍ਰੀਮਤੀ ਪ੍ਰਤਿਭਾ (ਲੈਕਚਰਾਰ ਬਾਇਓ), ਸ੍ਰੀਮਤੀ ਮਨਦੀਪ ਕੌਰ ਬੱਲ (ਲੈਕਚਰਾਰ ਅੰਗਰੇਜ਼ੀ) ਅਤੇ ਸ੍ਰੀਮਤੀ ਇੰਦਰਜੀਤ ਕੌਰ (ਲੈਕਚਰਾਰ ਕਮਿਸਟਰੀ) ਦਾ ਅਹਿਮ ਯੋਗਦਾਨ ਰਿਹਾ।

ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀ ਮਨਦੀਪ ਕੌਰ ਨੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ, ” ਅਧਿਆਪਕ ਦਿਵਸ ਅਧਿਆਪਕਾਂ ਦੀ ਪ੍ਰਸ਼ੰਸਾ ਲਈ ਇੱਕ ਵਿਸ਼ੇਸ਼ ਦਿਨ ਹੈ। ਅਧਿਆਪਕ ਰਾਸ਼ਟਰ ਨਿਰਮਾਤਾ ਹਨ ਅਤੇ ਸਾਡੇ ਸਮਾਜ ਦੇ ਸਕਾਰਆਤਮਕ ਨਿਰਮਾਣ ਵਿੱਚ ਮੁਢਲੀ ਭੁਮਿਕਾ ਨਿਭਾਉਂਦੇ ਹਨ। ਉਨ੍ਹਾਂ ਦੇ ਯੋਗਦਾਨ ਨੂੰ ਕਦੇ ਵੀ ਭੁੱਲਿਆ ਨਹੀਂ ਜਾ ਸਕਦਾ।”

ਇਸ ਮੌਕੇ ਮਾਲ ਰੋਡ ਸਕੂਲ ਦੇ ਕੰਪਿਊਟਰ ਅਧਿਆਪਕ ਸ. ਪਰਮ ਆਫਤਾਬ ਸਿੰਘ ਨੂੰ ਆਲਮੀ ਪੰਜਾਬੀ ਵਿਰਾਸਤ ਫਾਊਂਡੇਸ਼ਨ ਵਲੋਂ ਵਿਦਿਅਕ ਖੇਤਰ ਵਿਚ ਬਹੁਮੁੱਲੀਆਂ ਸੇਵਾਵਾਂ ਦੇਣ ਲਈ ਸਿਰੜ੍ਹੀ, ਸੁਝਵਾਨ ਸੋਚ ਲਈ 20ਵੇਂ ਸਾਲਾਨਾ ਸਮਾਗਮ ਵਿਖੇ ਉਚੇਚੇ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ), ਅੰਮ੍ਰਿਤਸਰ ਸ.ਹਰਭਗਵੰਤ ਸਿੰਘ ਹਾਜ਼ਰ ਸਨ।

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ

ਚੰਡੀਗੜ੍ਹ, 14 ਜਨਵਰੀ: ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ...

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਚੰਡੀਗੜ੍ਹ/ਸ੍ਰੀ ਮੁਕਤਸਰ ਸਹਿਬ, 14 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ...

ਸੜਕੀ ਹਾਦਸਿਆਂ ਵਿੱਚ ਜਖਮੀ ਮਰੀਜਾਂ ਨੂੰ ਫਰਿਸਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ  – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 14 ਜਨਵਰੀ 2025-- ਡਾ.ਬਲਬੀਰ ਸਿੰਘ ਮੰਤਰੀ ਸਿਹਤ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ...