ਪੰਜਾਬ, ਚੰਡੀਗੜ੍ਹ, ਹਰਿਆਣਾ ਸਮੇਤ ਦੇਸ਼ ਦੇ ਵੱਡੀ ਗਿਣਤੀ ਸੂਬਿਆਂ ਵਿਚ ਅੱਜ ਵੀ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਭਾਰਤ ਮੌਸਮ ਵਿਭਾਗ (IMD) ਦੇ ਅਨੁਸਾਰ 30 ਮਈ ਨੂੰ ਵੀ ਪੰਜਾਬ, ਦਿੱਲੀ-ਐਨਸੀਆਰ ਵਿੱਚ ਗਰਜ ਨਾਲ ਮੀਂਹ ਪੈ ਸਕਦਾ ਹੈ। ਦਿੱਲੀ ਵਿੱਚ ਪਿਛਲੇ 24 ਘੰਟਿਆਂ ਵਿੱਚ 7.2 ਮਿ.ਮੀ. ਮੀਂਹ ਦਰਜ ਕੀਤਾ ਗਿਆ।The temperature dropped with hail
ਆਈਐਮਡੀ ਨੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਵੱਖ-ਵੱਖ ਥਾਵਾਂ ‘ਤੇ ਮੀਂਹ ਅਤੇ ਗਰਜ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਆਈਐਮਡੀ ਨੇ ਅੱਜ ਦੇਸ਼ ਦੇ ਜ਼ਿਆਦਾਤਰ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਗਰਜ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।The temperature dropped with hail
ਪੰਜਾਬ ਦੀ ਗੱਲ ਕਰੀਏ ਤਾਂ ਇਥੇ ਹਨੇਰੀ ਤੋਂ ਬਾਅਦ ਪਏ ਮੀਂਹ ਤੇ ਗੜਿਆਂ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿਵਾਈ ਹੈ। ਇਸੇ ਦੌਰਾਨ ਮੁਹਾਲੀ ਦੇ ਨਵਾਂ ਗਾਉਂ ਨੇੜੇ ਅਤੇ ਫਤਿਹਗੜ੍ਹ ਸਾਹਿਬ ਦੇ ਕੁਝ ਇਲਾਕਿਆਂ ਵਿਚ ਗੜੇ ਪਏ ਹਨ। ਮੀਂਹ ਕਾਰਨ ਕਈ ਸ਼ਹਿਰਾਂ ਦੀਆਂ ਸੜਕਾਂ ਜਲਥਲ ਹੋ ਗਈਆਂ ਜਿਸ ਕਾਰਨ ਵਾਹਨ ਚਾਲਕਾਂ ਤੇ ਹੋਰ ਰਾਹਗੀਰਾਂ ਨੂੰ ਪ੍ਰੇਸ਼ਾਨੀ ਝੱਲਣੀ ਪਈ।
also read :- ਗੈਂਗਸਟਰ ਜੱਗੂ ਭਗਵਾਨਪੁਰੀਆ ਪੁਲਸ ਦੇ ਸਖ਼ਤ ਪਹਿਰੇ ਹੇਠ ਅੰਮ੍ਰਿਤਸਰ ਦੀ ਅਦਾਲਤ ’ਚ ਪੇਸ਼
ਮੌਸਮ ਵਿਭਾਗ ਨੇ ਪੰਜਾਬ ’ਚ 30, 31 ਮਈ ਤੇ ਪਹਿਲੀ ਜੂਨ ਤੱਕ ਕੁਝ ਥਾਵਾਂ ’ਤੇ ਹਲਕਾ ਮੀਂਹ ਤੇ 30-40 ਕਿੱਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਰਾਜਧਾਨੀ ਚੰਡੀਗੜ੍ਹ ਵਿਚ 27.9 ਐਮਐਮ ਮੀਂਹ ਦਰਜ ਕੀਤਾ ਗਿਆ ਹੈ।The temperature dropped with hail