Sunday, December 29, 2024

ਮੁੱਖ ਮੰਤਰੀ :-ਸ਼ਹੀਦਾਂ ਦੀ ਬੇਮਿਸਾਲ ਕੁਰਬਾਨੀ ਦਾ ਸਦਾ ਰਿਣੀ ਰਹੇਗਾ

Date:

ਐਸ.ਏ.ਐਸ.ਨਗਰ/ਪਟਿਆਲਾ, 22 ਸਤੰਬਰ
The unparalleled sacrifice of the martyrs ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿੱਚ ਅਨੰਤਨਾਗ (ਜੰਮੂ-ਕਸ਼ਮੀਰ) ਵਿਖੇ ਅਤਿਵਾਦੀਆਂ ਖ਼ਿਲਾਫ਼ ਤਲਾਸ਼ੀ ਮੁਹਿੰਮ ਦੌਰਾਨ ਸ਼ਹੀਦ ਹੋਏ ਦੋ ਬਹਾਦਰ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਿੱਤੀ ਸਹਾਇਤਾ ਵਜੋਂ ਇੱਕ-ਇੱਕ ਕਰੋੜ ਰੁਪਏ ਦੇ ਚੈੱਕ ਸੌਂਪੇ।
ਐਸ.ਏ.ਐਸ.ਨਗਰ ਅਤੇ ਸਮਾਣਾ ਵਿਖੇ ਇਨ੍ਹਾਂ ਸ਼ਹੀਦਾਂ ਦੇ ਜੱਦੀ ਘਰਾਂ ਦਾ ਦੌਰਾ ਕਰਨ ਉਪਰੰਤ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਬਹਾਦਰ ਸੈਨਿਕਾਂ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਆਪਣਾ ਫਰਜ਼ ਨਿਭਾਉਂਦੇ ਹੋਏ ਸ਼ਹਾਦਤ ਪ੍ਰਾਪਤ ਕੀਤੀ ਹੈ।

ਉਨ੍ਹਾਂ ਕਿਹਾ ਕਿ ਇਸ ਅਪਰੇਸ਼ਨ ਦੌਰਾਨ ਪੰਜਾਬ ਦੇ ਦੋ ਬਹਾਦਰ ਜਵਾਨਾਂ ਕਰਨਲ ਮਨਪ੍ਰੀਤ ਸਿੰਘ ਵਾਸੀ ਐਸ.ਏ.ਐਸ ਨਗਰ ਅਤੇ ਪਰਦੀਪ ਸਿੰਘ ਵਾਸੀ ਸਮਾਣਾ, ਪਟਿਆਲਾ ਨੇ ਸ਼ਹੀਦੀ ਪ੍ਰਾਪਤ ਕੀਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਸ਼ ਅਤੇ ਵਿਸ਼ੇਸ਼ ਕਰਕੇ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ।

ਆਪਣੀ ਫੇਰੀ ਦੌਰਾਨ ਮੁੱਖ ਮੰਤਰੀ ਨੇ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਦੇਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਦੇਸ਼ ਲਈ ਇਨ੍ਹਾਂ ਸੂਰਬੀਰਾਂ ਵੱਲੋਂ ਕੀਤੀ ਬੇਮਿਸਾਲ ਕੁਰਬਾਨੀ ਦੇ ਸਨਮਾਨ ਵਜੋਂ ਪਰਿਵਾਰਕ ਮੈਂਬਰਾਂ ਨੂੰ ਵਿੱਤੀ ਸਹਾਇਤਾ ਵਜੋਂ ਇੱਕ-ਇੱਕ ਕਰੋੜ ਰੁਪਏ ਦੇ ਚੈੱਕ ਸੌਂਪਦਿਆਂ ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਇਨ੍ਹਾਂ ਸ਼ਹੀਦਾਂ ਦਾ ਸਦਾ ਰਿਣੀ ਰਹੇਗਾ, ਜਿਨ੍ਹਾਂ ਨੇ ਦੇਸ਼ ਅਤੇ ਇਸ ਦੇ ਲੋਕਾਂ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਇਨ੍ਹਾਂ ਜਵਾਨਾਂ ਵੱਲੋਂ ਪਾਏ ਗਏ ਵੱਡਮੁੱਲੇ ਯੋਗਦਾਨ ਦੇ ਸਨਮਾਨ ਵਜੋਂ ਸੂਬਾ ਸਰਕਾਰ ਦਾ ਇਹ ਨਿਮਾਣਾ ਜਿਹਾ ਉਪਰਾਲਾ ਹੈ।

READ ALSO : NIA ਵੱਲੋਂ ਹੁਣ 10 ਹੋਰ ਖ਼ਾਲਿਸਤਾਨੀਆਂ ਦੀ ਸੂਚੀ ‘ਤੇ ਤਸਵੀਰਾਂ ਜਾਰੀ

ਮਾਤ ਭੂਮੀ ਦੀ ਸੇਵਾ ਕਰਦਿਆਂ ਆਪਣੀ ਜਾਨ ਕੁਰਬਾਨ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਮੁੱਢਲਾ ਫਰਜ਼ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਦਿੱਤੀ ਗਈ ਇਹ ਵਿੱਤੀ ਸਹਾਇਤਾ ਪੰਜਾਬ ਸਰਕਾਰ ਵੱਲੋਂ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਤਹਿਤ ਪ੍ਰਦਾਨ ਕੀਤੀ ਗਈ ਹੈ।The unparalleled sacrifice of the martyrs

ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਵੱਲੋਂ ਦਿੱਤੀ ਗਈ ਇਹ ਮਹਾਨ ਕੁਰਬਾਨੀ ਉਨ੍ਹਾਂ ਦੇ ਸਾਥੀ ਸੈਨਿਕਾਂ ਨੂੰ ਆਪਣੀ ਡਿਊਟੀ ਹੋਰ ਵੀ ਤਨਦੇਹੀ ਅਤੇ ਸਮਰਪਿਤ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗੀ।The unparalleled sacrifice of the martyrs

Share post:

Subscribe

spot_imgspot_img

Popular

More like this
Related

ਮੁੱਖ ਮੰਤਰੀ ਨੇ ਬਠਿੰਡਾ ਨੇੜੇ ਸੜਕ ਹਾਦਸੇ ‘ਚ ਯਾਤਰੀਆਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 28 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ...

ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਫਾਜ਼ਿਲਕਾ, 28 ਦਸੰਬਰ           ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ। ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜੋ ਵਚਨਬਧਤਾ ਨਿਭਾਈ ਗਈ ਸੀ ਉਨ੍ਹਾਂ ਨੂੰ ਹਰ ਹੀਲੇ ਪੂਰਾ ਕਰਨ ਲਈ ਹੰਭਲੇ ਮਾਰੇ ਜਾ ਰਹੇ ਹਨ।                 ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ *ਤੇ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਹਲਕਾ ਫਾਜ਼ਿਲਕਾ ਦੇ ਪਿੰਡ ਬਾਧਾ,ਰਾਮਨਗਰ, ਸੰਤ ਖੀਵਾਪੁਰ,ਢਾਣੀ...

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

Dr Manmohan Singh Memorial  ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ (27...