ਵਾਹਨ ਚਾਲਕ ਦਾ ਸਰੀਰਕ, ਮਾਨਸਿਕ ਅਤੇਦ੍ਰਿਸ਼ਟੀ ਪੱਖੋਂ ਠੀਕ ਹੋਣਾ ਜ਼ਰੂਰੀ ਹੈ

ਮਾਨਸਾ 01 ਫਰਵਰੀ :
ਪੰਜਾਬ ਸਰਕਾਰ ਵੱਲੋਂ 15 ਜਨਵਰੀ ਤੋਂ 14 ਫਰਵਰੀ 2024 ਤੱਕ ਸੜਕ ਸੁਰੱਖਿਆ ਮਹੀਨਾ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਸਿਵਲ ਸਰਜਨ ਡਾ.ਰਣਜੀਤ ਸਿੰਘ ਰਾਏ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਟਾਟਾ 497 ਟਰੱਕ ਯੂਨੀਅਨ ਮਾਨਸਾ ਵਿਖੇ ਜ਼ਿਲ੍ਹਾ ਪੁਲਿਸ ਮਾਨਸਾ ਦੇ ਸਹਿਯੋਗ ਨਾਲ ਅੱਖਾਂ ਦੀ ਸਕਰੀਨਿੰਗ ਦਾ ਕੈਂਪ ਲਗਾਇਆ ਗਿਆ।
ਕੈਂਪ ਦੌਰਾਨ ਏ.ਐਸ.ਆਈ. ਸੁਰੇਸ਼ ਕੁਮਾਰ ਵੱਲੋਂ ਮਾਨਸਾ ਦੇ ਟਰੱਕ ਚਾਲਕਾਂ ਨੂੰ ਟਰੈਫ਼ਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਵਾਜਾਈ ਦੇ ਨਿਯਮਾਂ ਸਬੰਧੀ ਹਰ ਵਿਅਕਤੀ ਨੂੰ ਜਾਣਕਾਰੀ ਹੋਣੀ ਲਾਜ਼ਮੀ ਹੈ। ਸਾਨੂੰ ਸਾਰਿਆਂ ਨੂੰ ਆਵਾਜਾਈ ਦੇ ਨਿਯਮਾਂ ਨੂੰ ਧਿਆਨ ਵਿੱਚ ਰੱਖਦਿਆਂ ਹੀ ਵਾਹਨ ਚਲਾਉਣੇ ਚਾਹੀਦੇ ਹਨ, ਤਾਂ ਜੋ ਕਿਸੇ ਵੀ ਅਣਗਹਿਲੀ ਨਾਲ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਉਨ੍ਹਾਂ ਕਿਹਾ ਕਿ ਸੜ੍ਹਕੀ ਹਾਦਸਿਆਂ ਨੂੰ ਰੋਕਣ ਲਈ ਆਵਾਜਾਈ ਦੇ ਨਿਯਮਾਂ ਦੀ ਪਾਲਣਾ ਕਰਨਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ।
ਉਨ੍ਹਾਂ ਕਿਹਾ ਕਿ ਸਾਨੂੰ ਕਦੇ ਵੀ ਵਾਹਨ ਚਲਾਉਂਦੇ ਹੋਏ ਜਲਦਬਾਜ਼ੀ ਨਹੀਂ ਕਰਨੀ ਚਾਹੀਦੀ ਕਿਉਂਕਿ ਜਲਦਬਾਜ਼ੀ ਹੀ ਦੁਰਘਟਨਾਵਾਂ ਨੂੰ ਸੱਦਾ ਦਿੰਦੀ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਆਪਣੀ ਅਤੇ ਦੂਜਿਆਂ ਦੀ ਜਾਨ ਦੀ ਹਿਫ਼ਾਜ਼ਤ ਲਈ ਆਵਾਜਾਈ ਦੇ ਨਿਯਮਾਂ ਅਨੁਸਾਰ ਹੀ ਵਾਹਨ ਚਲਾਉਣੇ ਚਾਹੀਦੇ ਹਨ।
ਉਪ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ ਦਰਸ਼ਨ ਸਿੰਘ ਨੇ ਕਿਹਾ ਕਿ ਧੁੰਦ ਦੇ ਮੌਸਮ ਨੂੰ ਦੇਖਦਿਆਂ ਟਰੱਕ ਚਾਲਕ ਦੀ ਦ੍ਰਿਸ਼ਟੀ ਮਹੱਤਵਪੂਰਨ ਹੈ ਅਤੇ ਜੇਕਰ ਚਾਲਕ ਨੂੰ ਸਾਫ ਦਿਖਾਈ ਦੇ ਰਿਹਾ ਹੈ, ਤਾਂ ਹਾਦਸਿਆਂ ਤੋਂ ਬਚਿਆ ਜਾ ਸਕਦਾ ਹੈ। ਇਸ ਲਈ ਟਰੱਕ ਚਾਲਕਾਂ ਨੂੰ ਸਮੇਂ-ਸਮੇਂ ਸਿਰ ਮਾਹਿਰ ਡਾਕਟਰ ਕੋਲ ਅੱਖਾਂ ਦੀ ਜਾਂਚ ਕਰਵਾਉਂਦੇ ਰਹਿਣਾ ਚਾਹੀਦਾ ਹੈ। ਇਸ ਮੌਕੇ ਇੰਦਰਾਜ ਕੁਮਾਰ ਐਪਥਾਲਮਿਕ ਅਫਸਰ ਵੱਲੋਂ ਟਰੱੱਕ ਚਾਲਕਾਂ ਦੀ ਅੱਖਾਂ ਦੀ ਸਕਰੀਨਿੰਗ ਕੀਤੀ ਗਈ।
ਇਸ ਮੌਕੇ ਪ੍ਰਧਾਨ ਟਰੱਕ ਯੂਨੀਅਨ, ਮੈਂਬਰ ਅਤੇ ਮੁਨਸ਼ੀ ਸੋਨੀ ਸ਼ਰਮਾ ਮੌਜੂਦ ਸਨ। 

[wpadcenter_ad id='4448' align='none']