ਮੌਸਮ ਨੇ ਫਿਰ ਬਦਲਿਆ ਆਪਣਾ ਮਿਜ਼ਾਜ ,ਹਰਿਆਣਾ ‘ਚ ਚੱਲਣਗੀਆਂ ਤੇਜ਼ ਹਵਾਵਾਂ, ਮੀਂਹ ਪੈਣ ਦੀ ਸੰਭਾਵਨਾ

Date:

The weather changed its mood again ਫਰਵਰੀ ਮਹੀਨੇ ਦੀ ਸ਼ੁਰੂਆਤ ਹੁੰਦੇ ਹੀ ਗਰਮੀ ਨੇ ਆਪਣੇ ਸਾਰੇ ਰਿਕਾਰਡ ਤੋੜ ਦਿੱਤੇ ਸਨ ਪਰ ਮਾਰਚ ਦੇ ਖਤਮ ਹੋਣ ਤੋਂ ਪਹਿਲਾਂ ਮੌਸਮ ਨੇ ਇਕ ਵਾਰ ਫਿਰ ਤੋਂ ਕਰਵਟ ਲਈ। ਮੌਸਮ ਵਿਭਾਗ ਮੁਤਾਬਕ ਅਗੇਲ 24 ਘੰਟਿਆਂ ਲਈ ਪੰਜਾਬ, ਹਰਿਆਣਾ, ਚੰਡੀਗੜ੍ਹ, ਉੱਤਰ ਪ੍ਰਦੇਸ਼ ਤੇ ਰਾਜਸਥਾਨ ਵਿਚ ਵੱਖ-ਵੱਖ ਖੇਤਰਾਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਨੇ 24 ਮਾਰਚ ਲਈ ਪੰਜਾਬ ਦੇ ਫਾਜ਼ਿਲਕਾ, ਫਿਰੋਜ਼ਪੁਰ ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਦੇ ਪੱਛਮੀ ਜ਼ਿਲ੍ਹਿਆਂ ਵਿਚ ਓਰੈਂਜ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਸੂਬੇ ਦੇ ਬਾਕੀ ਹਿੱਸਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਨੇ ਅੱਜ ਤੇਜ਼ ਮੀਂਹ ਨਾਲ 40-50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਦਾ ਵੀ ਅਨੁਮਾਨ ਲਗਾਇਆ ਗਿਆ ਹੈ। 24-25 ਮਾਰਚ ਦੌਰਾਨ ਮੱਧ ਅਤੇ ਆਸ-ਪਾਸ ਦੇ ਪੂਰਬੀ ਭਾਰਤ ਵਿਚ ਮੀਂਹ ਹਨ੍ਹੇਰੀ ਤੇ ਗੜ੍ਹੇਮਾਰੀ ਹੋਵੇਗੀ। The weather changed its mood again
ਇਸ ਤੋਂ ਇਲਾਵਾ ਹਰਿਆਣਾ ਦੇ ਫਤਿਆਬਾਦ, ਆਦਮਪੁਰ, ਸਿਵਾਨੀ, ਭਿਵਾਨੀ, ਚਰਖੀ ਦਾਦਰੀ, ਲੋਹਾਰੂ ਕੋਸਲੀ, ਮਹਿੰਦਰਗੜ੍ਹ, ਰੇਵਾੜੀ ਬਾਵਲ ਵਿਚ ਹਲਕੀ ਤੋਂ ਮੱਧ ਤੀਬਰਤਾ ਨਾਲ ਹਨ੍ਹੇਰੀ ਤੂਫਾਨ ਆ ਸਕਦਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਵੀ ਓਰੈਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਯੂਪੀ ਦੇ ਕੁਝ ਜ਼ਿਲ੍ਹਿਆਂ ਵਿਚ ਵੀ ਅੱਜ ਮੀਂਹ ਦੀ ਸੰਭਾਵਨਾ ਹੈ। The weather changed its mood again

ਯੂਪੀ ਵਿਚ ਤੇਜ਼ ਮੀਂਹ ਨਾਲ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਦਾ ਅਨੁਮਾਨ ਲਗਾਇਆ ਗਿਆ ਹੈ। ਦਿੱਲੀ ਵਿਚ ਘੱਟੋ-ਘੱਟ ਤਾਪਮਾਨ 16 ਡਿਗਰੀ ਸੈਲਸੀਅਸ ਤੇ ਅਧਿਕਤਮ ਤਾਪਮਾਨ 28 ਡਿਗਰੀ ਸੈਲਸੀਅਸ ਤਕ ਰਹਿ ਸਕਦਾ ਹੈ। ਬੇਮੌਸਮ ਮੀਂਹ ਕਾਰਨ ਖੇਤਾਂ ਵਿਚ ਪਾਣੀ ਭਰਨ ਨਾਲ ਕਈ ਸੂਬਿਆਂ ਵਿਚ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ।

Share post:

Subscribe

spot_imgspot_img

Popular

More like this
Related