The weather will be bad
ਪੰਜਾਬ ਦੇ ਮੌਸਮ ‘ਚ ਇਕ ਵਾਰ ਫਿਰ ਬਦਲਾਅ ਆਇਆ ਹੈ। ਐਤਵਾਰ ਨੂੰ ਵੀ ਪੰਜਾਬ ਦੇ ਕਈ ਹਿੱਸਿਆਂ ‘ਚ ਗਰਜ਼-ਤੂਫ਼ਾਨ ਦੇ ਨਾਲ ਹਲਕਾ ਮੀਂਹ ਪਿਆ। ਮੌਸਮ ਵਿਭਾਗ ਵਲੋਂ ਫਿਲਹਾਲ 28 ਮਾਰਚ ਤੱਕ ਗਰਜ਼-ਤੂਫ਼ਾਨ ਦੇ ਨਾਲ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਸ ਦੌਰਾਨ ਹਲਕਾ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਇਸ ਦੌਰਾਨ ਅੰਸ਼ਕ ਬੱਦਲ ਛਾਏ ਰਹਿਣਗੇ। ਇਨ੍ਹਾਂ ਦਿਨਾਂ ਦੌਰਾਨ ਪੰਜਾਬ ਦੇ ਨਾਲ ਲੱਗਦੇ ਮੈਦਾਨੀ ਇਲਾਕਿਆਂ ‘ਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।The weather will be bad
also read :- ਹੋਲੀ ਮੌਕੇ ਚੰਡੀਗੜ੍ਹ ਪੁਲਿਸ ਦੀ ਕਿਲ੍ਹਾਬੰਦੀ !
ਇਨ੍ਹਾਂ ‘ਚ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਸ਼ਾਮਲ ਹਨ। ਮੌਸਮ ਵਿਭਾਗ ਨੇ ਕਿਹਾ ਹੈ ਕਿ 28 ਅਤੇ 29 ਮਾਰਚ ਨੂੰ ਖ਼ਰਾਬ ਮੌਸਮ ਆਪਣੇ ਸਿਖ਼ਰ ‘ਤੇ ਹੋਵੇਗਾ।The weather will be bad