ਅੱਜ ਸ਼ਾਮ ਤੋਂ ਮੁੜ ਵਿਗੜੇਗਾ ਮੌਸਮ, ਤੂਫਾਨ ਦੇ ਨਾਲ ਹੋਵੇਗੀ ਤੇਜ਼ ਬਾਰਸ਼

The weather will deteriorate again from this evening

The weather will deteriorate again from this evening

ਦੇਸ਼ ਦੇ ਕਈ ਹਿੱਸਿਆਂ ਵਿਚ ਲੋਕਾਂ ਨੂੰ ਭਿਆਨਕ ਗਰਮੀ ਤੋਂ ਰਾਹਤ ਮਿਲ ਰਹੀ ਹੈ। ਮਾਨਸੂਨ ਵੀ ਸਰਗਰਮ ਹੋ ਗਿਆ ਹੈ ਅਤੇ ਹੋਰ ਹਿੱਸਿਆਂ ਵਿੱਚ ਵੀ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ 8 ਜੂਨ ਤੋਂ ਕਰਨਾਟਕ ਅਤੇ ਮਹਾਰਾਸ਼ਟਰ ਦੇ ਤੱਟ ‘ਤੇ ਇਸ ਦੇ ਸਰਗਰਮੀ ਵਧਣ ਦੀ ਭਵਿੱਖਬਾਣੀ ਕੀਤੀ ਹੈ।

ਇਸ ਤੋਂ ਇਲਾਵਾ ਆਈਐਮਡੀ ਨੇ ਉੱਤਰ-ਪੱਛਮੀ ਭਾਰਤ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਪੱਛਮੀ ਰਾਜਸਥਾਨ, ਪੂਰਬੀ ਰਾਜਸਥਾਨ ਦੇ ਕੁਝ ਹਿੱਸਿਆਂ, ਪੰਜਾਬ ਅਤੇ ਹਰਿਆਣਾ ਵਿੱਚ ਕਈ ਥਾਵਾਂ ‘ਤੇ ਗਰਜ਼-ਤੂਫ਼ਾਨ ਦੇ ਨਾਲ ਧੂੜ ਭਰੀ ਹਨੇਰੀ ਆ ਸਕਦੀ ਹੈ।

ਮੌਸਮ ਵਿਭਾਗ ਅਨੁਸਾਰ ਉੱਤਰੀ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼ ਅਤੇ ਪੂਰਬੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਗਰਮੀ ਦੀ ਲਹਿਰ ਦੀ ਸੰਭਾਵਨਾ ਹੈ। ਆਈਐਮਡੀ ਦੇ ਅਨੁਸਾਰ ਦੱਖਣ-ਪੱਛਮੀ ਮਾਨਸੂਨ ਮਹਾਰਾਸ਼ਟਰ ਦੇ ਕੁਝ ਹਿੱਸਿਆਂ, ਤੱਟਵਰਤੀ ਆਂਧਰਾ ਪ੍ਰਦੇਸ਼, ਉੱਤਰ-ਪੱਛਮੀ ਬੰਗਾਲ ਦੀ ਖਾੜੀ ਅਤੇ ਮੱਧ ਅਰਬ ਸਾਗਰ ਤੱਕ ਪਹੁੰਚ ਗਿਆ ਹੈ।The weather will deteriorate again from this evening

ਮੌਸਮ ਵਿਭਾਗ ਨੇ ਇਹ ਵੀ ਭਵਿੱਖਬਾਣੀ ਕੀਤੀ ਹੈ ਕਿ ਮਾਨਸੂਨ ਅਗਲੇ 2-3 ਦਿਨਾਂ ਵਿੱਚ ਤੱਟਵਰਤੀ ਆਂਧਰਾ ਪ੍ਰਦੇਸ਼, ਤੇਲੰਗਾਨਾ, ਦੱਖਣੀ ਉੜੀਸਾ, ਦੱਖਣੀ ਛੱਤੀਸਗੜ੍ਹ ਅਤੇ ਉੱਤਰ ਪੱਛਮੀ ਬੰਗਾਲ ਦੀ ਖਾੜੀ ਦੇ ਬਾਕੀ ਹਿੱਸਿਆਂ ਵਿੱਚ ਪਹੁੰਚ ਜਾਵੇਗਾ।

ਦਿੱਲੀ ‘ਚ ਫਿਰ ਤੋਂ ਹੀਟ ਵੇਵ ਅਲਰਟ
ਰਾਜਧਾਨੀ ਦਿੱਲੀ ਦੀ ਗੱਲ ਕਰੀਏ ਤਾਂ ਮੌਸਮ ਵਿਭਾਗ ਨੇ ਸੋਮਵਾਰ ਅਤੇ ਮੰਗਲਵਾਰ ਨੂੰ ਹੀਟ ਵੇਵ ਦੀ ਸੰਭਾਵਨਾ ਜਤਾਈ ਹੈ। ਨਾਲ ਹੀ ਇਸ ਸਬੰਧੀ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸ਼ਨੀਵਾਰ ਨੂੰ ਦਿੱਲੀ ਦੇ ਕੁਝ ਇਲਾਕਿਆਂ ‘ਚ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਕਾਰਨ ਐਤਵਾਰ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲਣ ਦੀ ਸੰਭਾਵਨਾ ਹੈ।

ALSO READ :- ਜਾਣੋ ਤੰਬਾਕੂ ਜਿਗਰ ਨੂੰ ਕਿਵੇਂ ਪਹੁੰਚਾਉਂਦਾ ਹੈ ਨੁਕਸਾਨ ? ਇਨ੍ਹਾਂ ਗੰਭੀਰ ਬਿਮਾਰੀਆਂ ਦਾ ਵੱਧ ਜਾਂਦਾ ਹੈ ਖਤਰਾ

ਸਕਾਈਮੇਟ ਵੈਦਰ ਦੇ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਕਰਨਾਟਕ, ਕੇਰਲ ਦੇ ਕੁਝ ਹਿੱਸਿਆਂ, ਲਕਸ਼ਦੀਪ, ਕੋਂਕਣ ਅਤੇ ਗੋਆ, ਮੱਧ ਮਹਾਰਾਸ਼ਟਰ, ਮਰਾਠਵਾੜਾ ਅਤੇ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਵਿਦਰਭ, ਸਿੱਕਮ, ਉੱਤਰ-ਪੂਰਬੀ ਭਾਰਤ, ਦੱਖਣੀ ਗੁਜਰਾਤ, ਜੰਮੂ ਕਸ਼ਮੀਰ, ਲੱਦਾਖ ਅਤੇ ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।The weather will deteriorate again from this evening

[wpadcenter_ad id='4448' align='none']