ਮੁੱਖ ਮੰਤਰੀ ਭਗਵੰਤ ਮਾਨ ਐਨ.ਆਰ.ਆਈ ਵਿਭਾਗ ਦੀ ਨਵੀਂ ਤੇ ਜ਼ਿਆਦਾ ਸੁਵਿਧਾਵਾਂ ਵਾਲੀ ਵੈੱਬਸਾਈਟ ਜਲਦ ਕਰਨਗੇ ਲੋਕ ਅਰਪਿਤ

The website will soon be uploaded by people


ਚੰਡੀਗੜ੍ਹ, 8 ਜੂਨ:

ਪੰਜਾਬ ਦੇ ਐਨ.ਆਰ.ਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕੈਨੇਡਾ ਤੋਂ ਜਬਰੀ ਵਤਨ ਵਾਪਸੀ ਦਾ ਸਾਹਮਣਾ ਕਰ ਰਹੇ 700 ਦੇ ਕਰੀਬ ਵਿਦਿਆਰਥੀ ਨੂੰ ਮੁਫਤ ਕਾਨੂੰਨੀ ਸਹਾਇਤਾ ਦੇਵੇਗੀ। ਇਨ੍ਹਾਂ ਵਿਦਿਆਰਥੀਆਂ ‘ਚ ਜ਼ਿਆਦਾ ਪੰਜਾਬ ਨਾਲ ਸਬੰਧਤ ਹਨ ਅਤੇ ਉਨ੍ਹਾਂ ਨੂੰ ਕੈਨੇਡਾ ਵਿਚ ਇੰਮੀਗ੍ਰੇਸ਼ਨ ਕਾਨੂੰਨਾਂ ਦੇ ਮਾਹਿਰ ਵਕੀਲਾਂ ਵੱਲੋਂ ਸਹਾਇਤਾ ਦਿਵਾਈ ਜਾਵੇਗੀ। ਇਸ ਦੇ ਨਾਲ ਹੀ ਧਾਲੀਵਾਲ ਨੇ ਇਨ੍ਹਾਂ ਵਿਦਿਆਰਥੀਆਂ ਦਾ ਮਸਲਾ ਹੱਲ ਕਰਨ ਲਈ ਕੈਨੇਡਾ ਦੇ ਪੰਜਾਬੀ ਮੂਲ ਦੇ ਸਾਰੇ ਐਮ.ਪੀਜ਼ ਨੂੰ ਵੀ ਚਿੱਠੀ ਲਿਖੀ ਹੈ ਤਾਂ ਜੋ ਬੱਚਿਆਂ ਦਾ ਭਵਿੱਖ ਸੁਰੱਖਿਅਤ ਕੀਤਾ ਜਾ ਸਕੇ।

ਸਥਾਨਕ ਪੰਜਾਬ ਭਵਨ ਵਿਖੇ ਐਨ.ਆਰ.ਆਈ ਵਿਭਾਗ ਨਾਲ ਜੁੜੇ ਪੂਰੇ ਪੰਜਾਬ ਦੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਹ ਆਮ ਵੇਖਣ ਵਿਚ ਆਇਆ ਹੈ ਕਿ ਠੱਗ ਟ੍ਰੈਵਲ ਏਜੰਟਾਂ ਦੇ ਚੁੰਗਲ ਵਿਚ ਬਹੁਤ ਸਾਰੇ ਪੰਜਾਬੀ ਫਸ ਜਾਂਦੇ ਹਨ। ਬਹੁਤੇ ਲੋਕ ਜਿੱਥੇ ਵਿਦੇਸ਼ਾਂ ਵਿਚ ਖੱਜਲ-ਖੁਆਰ ਹੁੰਦੇ ਹਨ ਉੱਥੇ ਹੀ ਕਈਆਂ ਦਾ ਲੱਖਾਂ ਰੁਪਿਆ ਵੀ ਖਰਾਬ ਹੋ ਜਾਂਦਾ ਹੈ। ਉਨ੍ਹਾਂ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਹਦਾਇਤ ਕੀਤੀ ਕਿ  ਟ੍ਰੈਵਲ ਏਜੰਟਾਂ ਅਤੇ ਇਮੀਗ੍ਰੇਸ਼ਨ ਏਜੰਸੀਆਂ ਦੇ ਕਾਗਜ਼ਾਂ ਦੀ ਪੜਤਾਲ ਕਰਕੇ 10 ਜੁਲਾਈ ਤੱਕ ਰਿਪੋਰਟ ਭੇਜੀ ਜਾਵੇ। ਉਨ੍ਹਾਂ ਇਸ ਗੱਲ ‘ਤੇ ਚਿੰਤਾ ਪ੍ਰਗਟਾਈ ਕਿ ਬਹੁਤ ਸਾਰੇ ਟ੍ਰੈਵਲ ਏਜੰਟ ਗੈਰ ਕਾਨੂੰਨੀ ਤਰੀਕੇ ਨਾਲ ਇਮੀਗ੍ਰੇਸ਼ਨ ਦਾ ਕੰਮ ਕਰ ਰਹੇ ਹਨ।The website will soon be uploaded by people

ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਸਟਮ ਨੂੰ ਸੁਧਾਰਨ ਲਈ ਸਪੱਸ਼ਟ ਨਿਰਦੇਸ਼ ਦਿੱਤੇ ਹੋਏ ਹਨ। ਉਨ੍ਹਾਂ ਕਿਹਾ ਕਿ ਜੇਕਰ ਸਿਸਟਮ ਪਾਰਦਰਸ਼ੀ ਤੇ ਸਾਫ-ਸੁਥਰਾ ਹੋਵੇਗਾ ਤਾਂ ਚੋਰ-ਮੋਰੀਆ ਅਤੇ ਜਾਅਲਸਾਜ਼ੀ ਦੀ ਗੁੰਜਾਇਸ਼ ਬਿਲਕੁਲ ਘੱਟ ਹੋਵੇਗੀ। ਉਨ੍ਹਾਂ ਕਿਹਾ ਕਿ ਠੱਗ ਅਤੇ ਜਾਅਲੀ ਟ੍ਰੈਵਲ ਏਜੰਟਾਂ/ਇੰਮੀਗ੍ਰੇਸ਼ਨ ਏਜੰਸੀਆਂ ਖਿਲਾਫ ਜਲਦ ਪੰਜਾਬ ਵਿਚ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਤਾਂ ਜੋ ਕੋਈ ਵੀ ਵਿਅਕਤੀ ਮਨੁੱਖੀ ਸਮੱਗਲਿੰਗ ਵਿਚ ਸ਼ਾਮਲ ਨਾ ਹੋ ਸਕੇ।The website will soon be uploaded by people

ਧਾਲੀਵਾਲ ਨੇ ਇਹ ਵੀ ਕਿਹਾ ਕਿ ਪਿਛਲੇ 10 ਸਾਲਾਂ ਵਿਚ ਜੇਕਰ ਕਿਸੇ ਪਰਵਾਸੀ ਪੰਜਾਬੀ ਨੂੰ ਗਲਤ ਮਾਮਲੇ ਵਿਚ ਜਾਣਬੁੱਝ ਕੇ ਫਸਾਇਆ ਗਿਆ ਹੈ ਜਾਂ ਝੂਠੇ ਪਰਚੇ ਦਰਜੇ ਕੀਤੇ ਗਏ ਹਨ ਤਾਂ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਜਾਵੇ। ਅਜਿਹੇ ਮਾਮਲਿਆਂ ਦੀ ਪੜਤਾਲ ਕਰਵਾ ਕੇ ਪੀੜਤ ਧਿਰ ਨੂੰ ਇਨਸਾਫ ਦਿਵਾਇਆ ਜਾਵੇਗਾ।

ਇਕ ਨਿਵੇਕਲੀ ਪਹਿਲ ਕਰਦਿਆਂ ਇਸ ਵਾਰ ਐਨ.ਆਰ.ਆਈ ਮਿਲਣੀਆਂ ਪਹਿਲੀ ਵਾਰ ਪੰਜਾਬ ਦੇ ਉਨ੍ਹਾਂ ਪਿੰਡਾਂ ਵਿਚ ਕਰਵਾਈਆਂ ਜਾਣਗੀਆਂ ਜਿਨ੍ਹਾਂ ਪਿੰਡਾਂ ਦੇ ਪਰਵਾਸੀਆਂ ਨੇ ਆਪਣੇ ਪਿੰਡਾਂ ਵਿਚ ਚੰਗੇ ਕਾਰਜ ਕੀਤੇ ਹਨ ਜਾਂ ਜਿਨ੍ਹਾਂ ਪਰਵਾਸੀਆਂ ਨੇ ਪੰਜਾਬ ਦਾ ਨਾਂ ਕੌਮੀ ਜਾਂ ਕੌਮਾਂਤਰੀ ਪੱਧਰ ‘ਤੇ ਚਮਕਾਇਆ ਹੈ। ਧਾਲੀਵਾਲ ਨੇ ਦੱਸਿਆ ਕਿ 15 ਜੁਲਾਈ ਤੋਂ 30 ਅਗਸਤ ਤੱਕ ਜ਼ਿਲ੍ਹਾ ਪੱਧਰ ‘ਤੇ ਹੋਣ ਵਾਲੀਆਂ ਐਨ.ਆਰ.ਆਈ ਮਿਲਣੀਆਂ ਲਈ ਪਰਵਾਸੀ ਪੰਜਾਬੀਆਂ ਨੂੰ ਆਪਣੀਆਂ ਸਮੱਸਿਆਂਵਾਂ ਲੈ ਕੇ ਆਉਣ ਲਈ ਖੁੱਲ੍ਹਾ ਸੱਦਾ ਦਿੱਤਾ ਜਾ ਰਿਹਾ ਹੈ ਅਤੇ ਕੋਸ਼ਿਸ਼ ਕੀਤੀ ਜਾਵੇਗੀ ਕਿ ਹਰੇਕ ਪਰਵਾਸੀ ਪੰਜਾਬੀ ਦੀਆਂ ਮੁਸ਼ਕਿਲਾਂ ਦਾ ਮੌਕੇ ੳੇੁੱਤੇ ਹੀ ਹੱਲ ਕੱਢਿਆ ਜਾਵੇ।The website will soon be uploaded by people

[wpadcenter_ad id='4448' align='none']