The whole family is in shock ਜੰਮੂ-ਕਸ਼ਮੀਰ ਦੇ ਪੁੰਛ ’ਚ ਹੋਏ ਅੱਤਵਾਦੀ ਹਮਲੇ ’ਚ ਸ਼ਹੀਦ ਹੋਏ ਜ਼ਿਲ੍ਹਾ ਮੋਗਾ ਦੇ ਕੁਲਵੰਤ ਸਿੰਘ ਦੀ ਮ੍ਰਿਤਕ ਦੇਹ ਅੱਜ ਉਨ੍ਹਾਂ ਦੇ ਜੱਦੀ ਪਿੰਡ ਚੜਿੱਕ ਪਹੁੰਚੀ। ਜਿੱਥੇ ਉਨ੍ਹਾਂ ਦਾ ਸਸਕਾਰ ਕੀਤਾ ਜਾਵੇਗਾ। ਸ਼ਹੀਦ ਦੀ ਮ੍ਰਿਤਕ ਦੇਹ ਨੂੰ ਸਰਕਾਰੀ ਸਨਮਾਨ ਨਾਲ ਲਿਆਂਦਾ ਗਿਆ। ਸ਼ਹੀਦ ਦੇ ਮਾਤਾ ਪਿਤਾ ਅਤੇ ਪਤਨੀ ਡੂੰਘੇ ਸਦਮੇ ਵਿਚ ਹਨ। ਵੀਰਵਾਰ ਨੂੰ ਜੰਮੂ ਕਸ਼ਮੀਰ ਦੇ ਪੁੰਛ ਵਿਚ ਫੌਜ ਦੇ ਟਰੱਕ ’ਤੇ ਹੋਏ ਅੱਤਵਾਦੀ ਹਮਲੇ ਵਿਚ ਫੌਜ ਦੇ 5 ਜਵਾਨ ਸ਼ਹੀਦ ਹੋ ਗਏ ਸਨ, ਜਿਨ੍ਹਾਂ ਵਿਚ ਕੁਲਵੰਤ ਸਿੰਘ ਵੀ ਸ਼ਾਮਲ ਸੀ।The whole family is in shock
also read :- ਸ਼ਹੀਦ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਪੁੱਜੀ ਪਿੰਡ, ਗਮਗੀਨ ਹੋਇਆ ਮਾਹੌਲ
ਜਿਵੇਂ ਹੀ ਕੁਲਵੰਤ ਸਿੰਘ ਦੀ ਸ਼ਹਾਦਤ ਦੀ ਖਬਰ ਘਰ ਪਹੁੰਚੀ ਤਾਂ ਪਰਿਵਾਰ ਸਮੇਤ ਪੂਰੇ ਪਿੰਡ ਵਿਚ ਮਾਤਮ ਪਸਰ ਗਿਆ। ਸ਼ਹੀਦ ਦੇ ਡੇਢ ਸਾਲ ਦੀ ਬੇਟੀ ਅਤੇ 3 ਮਹੀਨੇ ਦਾ ਬੇਟਾ ਹੈ। ਸ਼ਹੀਦ ਦੇ ਪਿਤਾ ਬਲਦੇਵ ਸਿੰਘ ਵੀ ਕਾਰਗਿਲ ਜੰਗ ਦੌਰਾਨ ਸ਼ਹੀਦ ਹੋ ਗਏ ਸਨ। ਕੁਲਵੰਤ ਸਿੰਘ ਇਕ ਮਹੀਨਾ ਪਹਿਲਾਂ ਹੀ ਛੁੱਟੀ ਕੱਟ ਕੇ ਵਾਪਸ ਡਿਊਟੀ ’ਤੇ ਪਰਤਿਆ ਸੀ।The whole family is in shock