ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਦਾ ਕੰਮ ਨਿਰਵਿਘਨ ਢੰਗ ਨਾਲ ਜਾਰੀ : ਡਿਪਟੀ ਕਮਿਸ਼ਨਰ

ਫ਼ਰੀਦਕੋਟ 10 ਮਈ,2024
ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਦਾ ਕੰਮ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ ਅਤੇ ਬੀਤੀ ਸ਼ਾਮ ਤੱਕ ਮੰਡੀਆਂ ਵਿਚ 4,97,675 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਅਤੇ 4,96,543 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਹੁਣ ਤੱਕ 3,57,294 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਨਗ੍ਰੇਨ ਵੱਲੋਂ 1,11,734 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 1,21,600 ਮੀਟ੍ਰਿਕ ਟਨ, ਪਨਸਪ ਵੱਲੋਂ 1,05,098 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਉਸ ਵੱਲੋਂ 63634 ਮੀਟ੍ਰਿਕ ਟਨ ਅਤੇ ਵਪਾਰੀਆਂ ਵੱਲੋਂ 94477 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੰਡੀਆਂ ਵਿਚ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲਿਆਉਣ ਅਤੇ ਰਾਤ ਸਮੇਂ ਕੰਬਾਇਨਾਂ ਨਾਲ ਫ਼ਸਲ ਦੀ ਕਟਾਈ ਨਾ ਕਰਵਾਈ ਜਾਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਰਹਿੰਦ-ਖੂੰਹਦ ਅਤੇ ਨਾੜ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ।

[wpadcenter_ad id='4448' align='none']