Friday, January 10, 2025

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਲਈ ਵੋਟਰਾਂ ਦੀ ਰਜਿਸਟਰੇਸ਼ਨ ਦਾ ਕੰਮ ਜਾਰੀ

Date:

ਮੋਗਾ, 19 ਫਰਵਰੀ – ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ, ਚੰਡੀਗੜ੍ਹ ਦੀ ਹਦਾਇਤ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਦੇ ਲਈ ਜ਼ਿਲ੍ਹਾ ਮੋਗਾ ਵਿੱਚ ਯੋਗ ਵੋਟਰਾਂ ਦੀ ਰਜਿਸਟਰੇਸ਼ਨ ਦਾ ਕੰਮ ਜਾਰੀ ਹੈ। ਫਾਈਨਲ ਵੋਟਰ ਸੂਚੀ ਦੀ ਤਿਆਰੀ ਦੇ ਸਬੰਧ ਵਿੱਚ ਕੇਸਾਧਾਰੀ ਵਿਅਕਤੀ 29 ਫਰਵਰੀ, 2024 ਤੱਕ ਦਾ ਫਾਰਮ ਨੰਬਰ-1 ਭਰ ਸਕਦਾ ਹੈ।
ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਮੋਗਾ ਸ੍ਰ ਕੁਲਵੰਤ ਸਿੰਘ ਨੇ ਸਾਂਝੀ ਕੀਤੀ। ਉਹਨਾਂ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਹੁਣ ਤੱਕ 80 ਹਜ਼ਾਰ ਤੋਂ ਵਧੇਰੇ ਕੇਸਾਧਾਰੀ ਫਾਰਮ ਪ੍ਰਾਪਤ ਹੋਏ ਹਨ। ਉਹਨਾਂ ਅਪੀਲ ਕੀਤੀ ਕਿ ਵੱਧ ਤੋ ਵੱਧ ਲੋਕ ਫਾਰਮ ਨੰ.1 ਕੇਸਾਧਾਰੀ ਭਰ ਕੇ ਸਬੰਧਤ ਪਟਵਾਰੀ ਅਤੇ ਬੀ.ਐਲ.ਓਜ ਪਾਸ ਜਮ੍ਹਾਂ ਕਰਵਾਉਣ। ਵਧੇਰੀ ਜਾਣਕਾਰੀ ਲਈ ਸਬੰਧਤ ਤਹਿਸੀਲਦਾਰ ਅਤੇ ਐਸ ਡੀ ਐਮ ਦਫ਼ਤਰਾਂ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਇਹਨਾਂ ਫਾਰਮਾਂ ਦੇ ਨਾਲ ਇੱਕ ਪਾਸਪੋਰਟ ਸਾਈਜ ਫੋਟੋ ਦੇ ਨਾਲ ਰਿਹਾਇਸ਼ ਦੇ ਸਬੂਤ ਵਜੋਂ ਆਧਾਰ ਕਾਰਡ, ਵੋਟਰ ਕਾਰਡ, ਡਰਾਇਵਿੰਗ ਲਾਇਸੈਂਸ, ਪਾਸਪੋਰਟ, ਨਰੇਗਾ ਕਾਰਡ, ਬੈਂਕ ਪਾਸਬੁੱਕ, ਪੈਨ ਕਾਰਡ ਆਦਿ ਪਰੂਫ ਦੀ ਕਾਪੀ ਲਗਾਈ ਜਾ ਸਕਦੀ ਹੈ। ਵੋਟ ਬਣਾਉਣ ਵਾਲੇ ਵਿਅਕਤੀ ਦੀ ਉਮਰ ਘੱਟ ਤੋ ਘੱਟ 21 ਸਾਲ ਹੋਣੀ ਚਾਹੀਦੀ ਹੈ ਅਤੇ ਉਸਦੀ ਆਸਥਾ ਸਿੱਖ ਧਰਮ ਵਿੱਚ ਹੋਣੀ ਚਾਹੀਦੀ ਹੈ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੰਨਣ ਵਾਲਾ ਹੀ ਵੋਟ ਬਣਾ ਸਕਦਾ ਹੈ।

Share post:

Subscribe

spot_imgspot_img

Popular

More like this
Related

CM ਭਗਵੰਤ ਮਾਨ ਦਾ PM ਮੋਦੀ ਨੂੰ ਵੱਡਾ ਝਟਕਾ! ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀ ਨੀਤੀ ਖਰੜਾ ਰੱਦ

Agriculture Marketing Policy Draft ਕਿਸਾਨਾਂ ਦੇ ਰੋਹ ਨੂੰ ਵੇਖਦਿਆਂ ਮੁੱਖ...

ਸ਼੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 10 ਜਨਵਰੀ 2025

Hukamnama Sri Harmandir Sahib Ji ਧਨਾਸਰੀ ਮਹਲਾ ੪ ॥ ਮੇਰੇ ਸਾਹਾ...

ਗੁੰਮਸ਼ੁਦਾ ਲੜਕੀ ਦੀ ਤਾਲਾਸ਼

ਅੰਮ੍ਰਿਤਸਰ 9 ਜਨਵਰੀ 2025---           ਚੌਂਕੀ ਗਲਿਆਰਾ ਇੰਚਾਰਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਕੱਦਮਾ ਮੁਦਈ ਪਰਗਟ ਸਿੰਘ ਪੁੱਤਰ ਕਰਮ ਸਿੰਘ ਵਾਸੀ ਕੁਆਟਰ ਨੰ 12 ਆਟਾ ਮੰਡੀ ਸਾਇਡ ਕੰਪਲੈਕਸ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਬਿਆਨ ਵਿੱਚ ਦੱਸਿਆ ਕਿ ''ਮੈਂ ਉਕਤ ਪਤੇ ਦਾ ਰਹਿਣ ਵਾਲਾ ਹਾਂ ਮੇਰੀ ਸਭ ਤੋਂ ਵੱਡੀ ਲੜਕੀ ਅਰਸ਼ਦੀਪ ਕੌਰ ਉਮਰ 24 ਸਾਲ ਜਿਸਦੀ ਸ਼ਾਦੀ ਮਿਤੀ 21-11-2022 ਨੂੰ ਬਲਵਿੰਦਰ ਸਿੰਘ ਵਾਸੀ ਫਰੀਦਾਬਾ ਹਾਲ ਕੈਨੇਡਾ ਨਾਲ ਹੋਈ ਸੀ। ਜੋ ਦਿਮਾਗੀ ਤੌਰ ਤੇ ਪਰੇਸ਼ਾਨ ਹੋਣ ਕਰਕੇ ਉਸਦਾ ਇਲਾਜ ਅੰਮ੍ਰਿਤਸਰ ਤੋਂ ਚੱਲ ਰਿਹਾ ਸੀ ਜਿਸ ਕਰਕੇ ਉਹ ਪਿਛਲੇ ਕਰੀਬ 03 ਮਹੀਨਿਆਂ ਤੋਂ ਮੇਰੇ ਪਾਸ ਮੇਰੇ ਘਰ ਕੁਆਟਰ ਆਟਾ ਮੰਡੀ ਵਿਚ ਰਹਿ ਰਹੀ ਸੀ। ਮਿਤੀ 2-12-2024 ਨੂੰ  ਮੇਰੀ ਲੜਕੀ ਅਰਸ਼ਦੀਪ ਕੌਰ ਗੁਰਦੁਆਰਾ ਕੌਲਸਰ ਸਾਹਿਬ ਦੇ ਸਰੋਵਰ ਦੀ ਚੱਲ ਰਹੀ ਸੇਵਾ ਵਿਚ ਸ਼ਾਮਲ ਹੋਣ ਵਾਸਤੇ ਗਈ ਸੀ। ਜੋ ਸ਼ਾਮ 5:00 ਵਜੇ ਤੱਕ ਘਰ ਵਾਪਸ  ਨਹੀਂ ਆਈ, ਜਿਸਤੇ ਮੈਂ ਅਤੇ ਮੇਰੀ ਪਤਨੀ ਨੇ ਲੜਕੀ ਅਰਸ਼ਦੀਪ ਕੌਰ ਦੀ ਭਾਲ ਵੱਖ-ਵੱਖ ਰਿਸ਼ਤੇਦਾਰਾਂ, ਅੰਮ੍ਰਿਤਸਰ ਦੇ ਗੁਰਦੁਆਰਿਆਂ ਅਤੇ ਸ਼ਹਿਰ ਦੇ ਬਾਹਰ ਗੁਰਦੁਆਰਿਆਂ ਵਿੱਚ ਭਾਲ ਕੀਤੀ ਪਰ ਮੈਨੂੰ ਮੇਰੀ ਲੜਕੀ ਨਹੀਂ ਮਿਲੀ। ਜਿਸ ਸਬੰਧੀ ਮੁਕਦਮਾ ਦਰਜ ਕਰਕੇ ਤਫਤੀਸ਼ ਅਮਲ ਵਿਚ ਲਿਆਂਦੀ ਜਾ ਰਹੀ ਹੈ। ਦੌਰਾਨੇ ਤਫਤੀਸ਼ ਇਸ ਮੁਕੱਦਮਾ ਵਿਚ ਲੜਕੀ ਅਰਸ਼ਦੀਪ ਕੌਰ ਦਾ ਹੁਣ ਤੱਕ ਕੋਈ ਪਤਾ ਨਹੀਂ ਚਲ ਸਕਿਆ। ਜੇਕਰ ਇਸ ਸਬੰਧੀ ਕਿਸੇ ਨੂੰ ਕੋਈ ਜਾਣਕਾਰੀ ਮਿਲੇ ਤਾਂ ਮੁੱਖ ਅਫ਼ਸਰ ਥਾਣਾ ਈ ਡਵੀਜਨ ਦੇ ਨੰਬਰ 97811-30205,  ਇੰਚਾਰਜ ਚੌਂਕੀ ਗਲਿਆਰਾ  ਦੇ ਨੰਬਰ 97811-30219 ਅਤੇ ਏਐਸਆਈ ਅਮਰਜੀਤ ਸਿੰਘ ਦੇ ਨੰਬਰ 97801-31971 ਤੇ ਸੂਚਨਾ ਦੇ ਸਕਦੇ ਹਨ।