ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਲਈ ਵੋਟਰਾਂ ਦੀ ਰਜਿਸਟਰੇਸ਼ਨ ਦਾ ਕੰਮ ਜਾਰੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਲਈ ਵੋਟਰਾਂ ਦੀ ਰਜਿਸਟਰੇਸ਼ਨ ਦਾ ਕੰਮ ਜਾਰੀ

ਮੋਗਾ, 4 ਫਰਵਰੀ- ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ, ਚੰਡੀਗੜ੍ਹ ਦੀ ਹਦਾਇਤ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਦੇ ਲਈ ਜ਼ਿਲ੍ਹਾ ਮੋਗਾ ਵਿੱਚ ਯੋਗ ਵੋਟਰਾਂ ਦੀ ਰਜਿਸਟਰੇਸ਼ਨ ਦਾ ਕੰਮ ਜਾਰੀ ਹੈ। ਫਾਈਨਲ ਵੋਟਰ ਸੂਚੀ ਦੀ ਤਿਆਰੀ ਦੇ ਸਬੰਧ ਵਿੱਚ ਕੇਸਾਧਾਰੀ ਵਿਅਕਤੀ 29 ਫਰਵਰੀ, 2024 ਤੱਕ ਦਾ ਫਾਰਮ ਨੰਬਰ-1 ਭਰ ਸਕਦਾ ਹੈ।ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ […]

ਮੋਗਾ, 4 ਫਰਵਰੀ- ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ, ਚੰਡੀਗੜ੍ਹ ਦੀ ਹਦਾਇਤ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਦੇ ਲਈ ਜ਼ਿਲ੍ਹਾ ਮੋਗਾ ਵਿੱਚ ਯੋਗ ਵੋਟਰਾਂ ਦੀ ਰਜਿਸਟਰੇਸ਼ਨ ਦਾ ਕੰਮ ਜਾਰੀ ਹੈ। ਫਾਈਨਲ ਵੋਟਰ ਸੂਚੀ ਦੀ ਤਿਆਰੀ ਦੇ ਸਬੰਧ ਵਿੱਚ ਕੇਸਾਧਾਰੀ ਵਿਅਕਤੀ 29 ਫਰਵਰੀ, 2024 ਤੱਕ ਦਾ ਫਾਰਮ ਨੰਬਰ-1 ਭਰ ਸਕਦਾ ਹੈ।
ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਮੋਗਾ ਸ੍ਰ ਕੁਲਵੰਤ ਸਿੰਘ ਨੇ ਸਾਂਝੀ ਕੀਤੀ। ਉਹਨਾਂ ਦੱਸਿਆ ਕਿ  ਜ਼ਿਲ੍ਹਾ ਮੋਗਾ ਵਿੱਚ ਹੁਣ ਤੱਕ 70 ਹਜ਼ਾਰ ਤੋਂ ਵਧੇਰੇ ਕੇਸਾਧਾਰੀ ਫਾਰਮ ਪ੍ਰਾਪਤ ਹੋਏ ਹਨ। ਉਹਨਾਂ ਅਪੀਲ ਕੀਤੀ ਕਿ ਵੱਧ ਤੋ ਵੱਧ ਲੋਕ ਫਾਰਮ ਨੰ.1 ਕੇਸਾਧਾਰੀ ਭਰ ਕੇ ਸਬੰਧਤ ਪਟਵਾਰੀ ਅਤੇ ਬੀ.ਐਲ.ਓਜ ਪਾਸ ਜਮ੍ਹਾਂ ਕਰਵਾਉਣ। ਇਹਨਾਂ ਫਾਰਮਾਂ ਦੇ ਨਾਲ ਇੱਕ ਪਾਸਪੋਰਟ ਸਾਈਜ ਫੋਟੋ ਦੇ ਨਾਲ ਰਿਹਾਇਸ਼ ਦੇ ਸਬੂਤ ਵਜੋਂ ਆਧਾਰ ਕਾਰਡ, ਵੋਟਰ ਕਾਰਡ, ਡਰਾਇਵਿੰਗ ਲਾਇਸੈਂਸ, ਪਾਸਪੋਰਟ, ਨਰੇਗਾ ਕਾਰਡ, ਬੈਂਕ ਪਾਸਬੁੱਕ, ਪੈਨ ਕਾਰਡ ਆਦਿ ਪਰੂਫ ਦੀ ਕਾਪੀ ਲਗਾਈ ਜਾ ਸਕਦੀ ਹੈ। ਵੋਟ ਬਣਾਉਣ ਵਾਲੇ ਵਿਅਕਤੀ ਦੀ ਉਮਰ ਘੱਟ ਤੋ ਘੱਟ 21 ਸਾਲ ਹੋਣੀ ਚਾਹੀਦੀ ਹੈ ਅਤੇ ਉਸਦੀ ਆਸਥਾ ਸਿੱਖ ਧਰਮ ਵਿੱਚ ਹੋਣੀ ਚਾਹੀਦੀ ਹੈ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੰਨਣ ਵਾਲਾ ਹੀ ਵੋਟ ਬਣਾ ਸਕਦਾ ਹੈ।

Tags:

Latest

ਜ਼ਮੀਨ ਮਾਫ਼ੀਆ ਨੂੰ ਨੱਥ: ਸਰਕਾਰੀ ਜਾਇਦਾਦਾਂ ਨੂੰ ਮੁੜ ਹਾਸਲ ਕਰਨ ਦਾ ਅਹਿਮ ਉਪਰਾਲਾ
ਸ਼ਬਦਾਂ ਦੇ ਹੇਰਫੇਰ ਨਾਲ ਪੰਜਾਬੀਆਂ ਨੂੰ ਮੂਰਖ ਨਾ ਬਣਾਓ, ਪੰਜਾਬ ਯੂਨੀਵਰਸਿਟੀ ਬਾਰੇ ਫੈਸਲਾ ਤੁਰੰਤ ਵਾਪਸ ਲਓ: ਮੁੱਖ ਮੰਤਰੀ ਵੱਲੋਂ ਭਾਰਤ ਸਰਕਾਰ ਪਾਸੋਂ ਮੰਗ
ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਮੌਕੇ ਅਤੇ ਅਮਨ ਅਰੋੜਾ ਦੇ ਯਤਨਾਂ ਸਦਕਾ ਭਾਈ ਰਣਜੀਤ ਸਿੰਘ ਢੱਡਰੀਆਂ ਨੇ ਪਿੰਡ ਢੱਡਰੀਆਂ ਵਿੱਚ ਰੱਖਿਆ ਸਰਕਾਰੀ ਆਈ ਟੀ ਆਈ ਦਾ ਨੀਂਹ ਪੱਥਰ
‘ਯੁੱਧ ਨਸਿ਼ਆਂ ਵਿਰੁੱਧ’: 249ਵੇਂ ਦਿਨ ਪੰਜਾਬ ਪੁਲਿਸ ਨੇ 97 ਨਸ਼ਾ ਤਸਕਰਾਂ ਨੂੰ 1.3 ਕਿਲੋਗ੍ਰਾਮ ਹੈਰੋਇਨ, 3.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ
ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਮੁੱਖ ਮੰਤਰੀ ਵੱਲੋਂ ਪੰਜਾਬ ਵਾਸੀਆਂ ਨੂੰ ਵੱਡੀ ਸੌਗਾਤ, ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ