ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਲਈ ਵੋਟਰਾਂ ਦੀ ਰਜਿਸਟਰੇਸ਼ਨ ਦਾ ਕੰਮ ਜਾਰੀ

ਮੋਗਾ, 4 ਫਰਵਰੀ- ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ, ਚੰਡੀਗੜ੍ਹ ਦੀ ਹਦਾਇਤ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਦੇ ਲਈ ਜ਼ਿਲ੍ਹਾ ਮੋਗਾ ਵਿੱਚ ਯੋਗ ਵੋਟਰਾਂ ਦੀ ਰਜਿਸਟਰੇਸ਼ਨ ਦਾ ਕੰਮ ਜਾਰੀ ਹੈ। ਫਾਈਨਲ ਵੋਟਰ ਸੂਚੀ ਦੀ ਤਿਆਰੀ ਦੇ ਸਬੰਧ ਵਿੱਚ ਕੇਸਾਧਾਰੀ ਵਿਅਕਤੀ 29 ਫਰਵਰੀ, 2024 ਤੱਕ ਦਾ ਫਾਰਮ ਨੰਬਰ-1 ਭਰ ਸਕਦਾ ਹੈ।
ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਮੋਗਾ ਸ੍ਰ ਕੁਲਵੰਤ ਸਿੰਘ ਨੇ ਸਾਂਝੀ ਕੀਤੀ। ਉਹਨਾਂ ਦੱਸਿਆ ਕਿ  ਜ਼ਿਲ੍ਹਾ ਮੋਗਾ ਵਿੱਚ ਹੁਣ ਤੱਕ 70 ਹਜ਼ਾਰ ਤੋਂ ਵਧੇਰੇ ਕੇਸਾਧਾਰੀ ਫਾਰਮ ਪ੍ਰਾਪਤ ਹੋਏ ਹਨ। ਉਹਨਾਂ ਅਪੀਲ ਕੀਤੀ ਕਿ ਵੱਧ ਤੋ ਵੱਧ ਲੋਕ ਫਾਰਮ ਨੰ.1 ਕੇਸਾਧਾਰੀ ਭਰ ਕੇ ਸਬੰਧਤ ਪਟਵਾਰੀ ਅਤੇ ਬੀ.ਐਲ.ਓਜ ਪਾਸ ਜਮ੍ਹਾਂ ਕਰਵਾਉਣ। ਇਹਨਾਂ ਫਾਰਮਾਂ ਦੇ ਨਾਲ ਇੱਕ ਪਾਸਪੋਰਟ ਸਾਈਜ ਫੋਟੋ ਦੇ ਨਾਲ ਰਿਹਾਇਸ਼ ਦੇ ਸਬੂਤ ਵਜੋਂ ਆਧਾਰ ਕਾਰਡ, ਵੋਟਰ ਕਾਰਡ, ਡਰਾਇਵਿੰਗ ਲਾਇਸੈਂਸ, ਪਾਸਪੋਰਟ, ਨਰੇਗਾ ਕਾਰਡ, ਬੈਂਕ ਪਾਸਬੁੱਕ, ਪੈਨ ਕਾਰਡ ਆਦਿ ਪਰੂਫ ਦੀ ਕਾਪੀ ਲਗਾਈ ਜਾ ਸਕਦੀ ਹੈ। ਵੋਟ ਬਣਾਉਣ ਵਾਲੇ ਵਿਅਕਤੀ ਦੀ ਉਮਰ ਘੱਟ ਤੋ ਘੱਟ 21 ਸਾਲ ਹੋਣੀ ਚਾਹੀਦੀ ਹੈ ਅਤੇ ਉਸਦੀ ਆਸਥਾ ਸਿੱਖ ਧਰਮ ਵਿੱਚ ਹੋਣੀ ਚਾਹੀਦੀ ਹੈ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੰਨਣ ਵਾਲਾ ਹੀ ਵੋਟ ਬਣਾ ਸਕਦਾ ਹੈ।

[wpadcenter_ad id='4448' align='none']