Thursday, January 16, 2025

ਉਚੇਰੀ ਸਿੱਖਿਆ ਨੂੰ ਕਿੱਤਾ ਮੁਖੀ ਸਿੱਖਿਆ ਬਣਾਉਣ ਦੀ ਲੋੜ- ਬੈਂਸ

Date:

                ਅੰਮ੍ਰਿਤਸਰ 29 ਜੁਲਾਈ:— ਉਚੇਰੀ ਸਿੱਖਿਆ ਮੰਤਰੀ ਪੰਜਾਬ ਸ ਹਰਜੋਤ ਸਿੰਘ ਬੈਂਸ ਨੇ ਸਿੱਖਿਆ ਮਾਹਰਾਂ ਨੂੰ ਉਚੇਰੀ ਸਿੱਖਿਆ ਕਿੱਤਾ ਮੁਖੀ ਸਿੱਖਿਆ ਵਿੱਚ ਬਦਲਣਾ ਦਾ ਸੁਝਾਅ ਦਿੰਦਿਆਂ ਕਿਹਾ ਕਿ ਸਿੱਖਿਆ ਸਾਡੇ ਨੌਜਵਾਨਾਂ ਦੇ ਉਦਮੀ ਅਤੇ ਹੁਨਰ ਮੰਦ ਬਣਨ ਵੱਲ ਕੇਂਦਰਿਤ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਸਾਡੀ ਜਵਾਨੀ ਦਾ ਝੁਕਾਅ ਵਿਦੇਸ਼ਾਂ ਦੀ ਧਰਤੀ ਵੱਲ ਹੈ ਅਤੇ ਜੇਕਰ ਇਹਨਾਂ ਨੂੰ ਸਿੱਖਿਆ ਹੁਨਰਮੰਦ ਕਰਦੀ ਹੋਵੇ ਤਾਂ ਇਹ ਵਿਦੇਸ਼ ਵਿੱਚ ਵੀ ਆਸਾਨੀ ਨਾਲ ਸਥਾਪਿਤ ਹੋ ਸਕਦੇ ਹਨ। ਉਹਨਾਂ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਢਾਈ ਸਾਲਾਂ ਦੇ ਅਰਸੇ ਦੌਰਾਨ ਲੋਕ ਨਿੱਜੀ ਸਕੂਲਾਂ ਨਾਲੋਂ ਸਰਕਾਰੀ ਸਕੂਲਾਂ ਨੂੰ ਵੱਧ ਤਰਜੀਹ ਦੇਣ ਲੱਗੇ ਹਨ।  ਇਸ ਤੋਂ ਇਲਾਵਾ ਉੱਚ ਸਿੱਖਿਆ ਸੰਸਥਾਵਾਂ ਵਿੱਚ ਬੱਚਿਆਂ ਦੇ ਦਾਖਲੇ 200 ਫੀਸਦੀ ਤੱਕ ਵਧੇ ਹਨ, ਜੋ ਕਿ ਚੰਗਾ ਰੁਝਾਨ ਹੈ,  ਪਰ ਇਸ ਵਰਤਾਰੇ ਨੂੰ ਰੋਜ਼ਗਾਰ ਵਿੱਚ ਬਦਲਣ ਲਈ ਜਰੂਰੀ ਹੈ ਕਿ ਉੱਚ ਸਿੱਖਿਆ ਨੂੰ ਹੁਨਰਮੰਦ ਬਣਾਇਆ ਜਾਵੇ। ਉਹਨਾਂ ਸਕੂਲ ਆਫ ਐਮੀਨੈਂਸ ਅਤੇ ਸਰਕਾਰੀ ਸਕੂਲਾਂ ਦੀ ਬਦਲਦੀ ਤਸਵੀਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਸਰਕਾਰੀ ਸਕੂਲਾਂ ਦਾ ਕਾਇਆ ਕਲਪ ਹੋਇਆ ਹੈ,  ਉਸ ਤਰ੍ਹਾਂ ਦੀ ਤਬਦੀਲੀ ਉੱਚ ਸਿੱਖਿਆ ਦੇ ਵਿਸ਼ਿਆਂ ਨੂੰ ਲੈ ਕੇ ਵੀ ਕੀਤੀ ਜਾਣੀ ਚਾਹੀਦੀ ਹੈ ।

                ਇਸ ਮੌਕੇ ਪੰਜਾਬ ਭਰ ਤੋਂ ਆਏ ਸਿੱਖਿਆ ਸ਼ਾਸਤਰੀਆਂ ਨੇ ਪੰਜਾਬ ਸਰਕਾਰ ਵੱਲੋਂ ਇਸ ਵਿਸ਼ੇ ਉੱਤੇ ਤੋਰੀ ਗਈ ਚਰਚਾ ਦੀ ਸਿਫਤ ਕਰਦਿਆਂ ਕਿਹਾ ਕਿ ਅੱਜ ਜੇ ਇਸ ਮੰਚ ਤੋਂ ਕੋਈ ਵਿਚਾਰ ਚਰਚਾ ਸ਼ੁਰੂ ਹੋਈ ਹੈ ਤਾਂ ਇਸ ਦੇ ਚੰਗੇ ਨਤੀਜੇ ਭਵਿੱਖ ਵਿੱਚ ਮਿਲਣਗੇ।  ਇਸ ਮੌਕੇ ਹੋਰਨਾਂ ਤੋਂ ਇਲਾਵਾ ਸੈਕਟਰੀ ਸਿੱਖਿਆ ਸ੍ਰੀ ਕਮਲ ਕਿਸ਼ੋਰ ਯਾਦਵ,  ਡਾਇਰੈਕਟਰ ਹਾਇਰ ਐਜੂਕੇਸ਼ਨ ਸ੍ਰੀਮਤੀ ਅੰਮ੍ਰਿਤ ਸਿੰਘ,  ਉਪ ਕੁਲਪਤੀ ਡਾਕਟਰ ਜਸਪਾਲ ਸਿੰਘ,  ਚੰਡੀਗੜ੍ਹ ਯੂਨੀਵਰਸਿਟੀ ਦੇ ਉਪ ਕੁਲਪਤੀ ਡਾਕਟਰ ਮਨਦੀਪ ਸਿੰਘ,  ਚਿਤਕਾਰਾ ਯੂਨੀਵਰਸਿਟੀ ਦੇ ਪ੍ਰੋ ਚਾਂਸਲਰ ਸ੍ਰੀਮਤੀ ਮਧੂ ਚਿਤਕਾਰਾ,  ਆਈ ਆਈ ਐਮ ਅੰਮ੍ਰਿਤਸਰ ਦੇ ਡਾਇਰੈਕਟਰ ਡਾਕਟਰ ਨਾਗਅਰਜਨ ਰਾਮਾਮੂਰਥੀ, ਐਲਪੀਯੂ ਦੇ ਵਾਈਸ ਚਾਂਸਲਰ ਡਾਕਟਰ ਸੰਜੇ ਮੋਦੀ, ਡਿਪਟੀ ਡਾਇਰੈਕਟਰ ਹਾਇਰ ਐਜੂਕੇਸ਼ਨ ਡਾਕਟਰ ਅਸ਼ਵਨੀ ਭੱਲਾ,  ਡਾ ਧਰਮਿੰਦਰ ਸਿੰਘ ਉੱਭਾ, ਡਾ ਸੁਰਿੰਦਰ ਕੌਰ, ਡਾ ਮਹਿਲ ਸਿੰਘ,  ਡਾ ਨਰਿੰਦਰ ਸਿੰਘ,  ਪ੍ਰੋਫੈਸਰ ਅਜੇ ਸਰੀਨ,  ਡਾ ਕਸ਼ਮੀਰ ਸਿੰਘ,  ਡਾ ਪ੍ਰਗਟ ਸਿੰਘ ਗਰਚਾ,  ਡਾ ਆਰ ਕੇ ਤੁਲੀ ਡਾ,  ਸੰਗੀਤਾ,  ਡਾ ਜਸਵੀਰ ਸਿੰਘ,  ਡਾ ਜਸਪਾਲ ਸਿੰਘ, ਡਾ,  ਨੀਰੂ ਗਰਗ,  ਡਾਕਟਰ ਸੁਕਸ਼ਮ ਆਹਲੂਵਾਲੀਆ,  ਸੁਮਨ ਲਤਾ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

Share post:

Subscribe

spot_imgspot_img

Popular

More like this
Related

ਡਿਪਟੀ ਕਮਿਸ਼ਨਰ ਨੇ ਲਿਆ ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਜਾਇਜਾ

ਅੰਮ੍ਰਿਤਸਰ, 15 ਜਵਨਰੀ 2025 (   )- ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅੱਜ ਗਣਤੰਤਰ ਦਿਵਸ ਮਨਾਉਣ ਲਈ ਗੁਰੂ...

ਡਿਪਟੀ ਕਮਿਸ਼ਨਰ ਵੱਲੋਂ ਬਰਲਟਨ ਪਾਰਕ ’ਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ

ਜਲੰਧਰ, 15 ਜਨਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ...

ਮੁੱਖ ਮੰਤਰੀ ਵੱਲੋਂ ਪੰਜਾਬ ਦਾ ਪਹਿਲਾ ਬੁਟੀਕ ਅਤੇ ਵਿਰਾਸਤੀ ਹੋਟਲ ਲੋਕਾਂ ਨੂੰ ਸਮਰਪਿਤ

ਪਟਿਆਲਾ, 15 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...