ਅੰਮ੍ਰਿਤਸਰ 2 ਜਨਵਰੀ 2024
ਟਰੱਕ ਡਰਾਈਵਰਾਂ ਦੀ ਹੜਤਾਲ ਕਾਰਨ ਪੈਟਰੋਲ ਅਤੇ ਡੀਜ਼ਲ ਦੀ ਜੋ ਆਰਜੀ ਤੌਰ ਤੇ ਸਪਲਾਈ ਵਿੱਚ ਕਿੱਲਤ ਆਈ ਸੀ ਉਸ ਨੂੰ ਦੂਰ ਕਰ ਲਿਆ ਗਿਆ ਹੈ ਅਤੇ ਕੁਝ ਹੀ ਘੰਟਿਆਂ ਵਿੱਚ ਸਥਿਤੀ ਆਮ ਵਾਂਗ ਹੋ ਜਾਵੇਗੀ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਇਹ ਪ੍ਰਗਟਾਵਾ ਕਰਦੇ ਹੋਏ ਜਿਲ੍ਹਾ ਖੁਰਾਕ ਤੇ ਸਪਲਾਈ ਵਿਭਾਗ ਨੂੰ ਪੈਟਰੋਲ ਪੰਪਾਂ ਦੀ ਚੈਕਿੰਗ ਕਰਨ ਦੇ ਆਦੇਸ਼ ਵੀ ਦਿੱਤੇ ਹਨ ਤਾਂ ਕਿ ਕੋਈ ਪੈਟਰੋਲ ਅਤੇ ਡੀਜ਼ਲ ਦੀ ਕਾਲਾਬਾਜਾਰੀ ਨਾ ਕਰੇ। ਉਨਾਂ ਦੱਸਿਆ ਕਿ ਜਲੰਧਰ ਵਿਖੇ ਟਰੱਕ ਡਰਾਈਵਰਾਂ ਦੀ ਹੜਤਾਲ ਖਤਮ ਹੋ ਗਈ ਹੈ ਅਤੇ ਜਲਦ ਹੀ ਪਟ੍ਰੋਲ ਅਤੇ ਡੀਜ਼ਲ ਦੀ ਸਪਲਾਈ ਸ਼ੁਰੂ ਹੋ ਜਾਵੇਗੀ।
ਸ੍ਰੀ ਥੋਰੀ ਨੇ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਅਤੇ ਜਲਦੀ ਹੀ ਲੋਕਾਂ ਨੂੰ ਆਮ ਵਾਂਗ ਪਟ੍ਰੋਲ ਅਤੇ ਡੀਜ਼ਲ ਮਿਲਣਾ ਸ਼ੁਰੂ ਹੋ ਜਾਵੇਗਾ।